ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਪੰਜਾਬ ‘ਚ ਬਰਬਾਦ ਹੋਈ ਫ਼ਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ : ‘ਆਪ’

aam admi party

ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਪੰਜਾਬ ‘ਚ ਬਰਬਾਦ ਹੋਈ ਫ਼ਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ : ‘ਆਪ’

ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (AAP) ਪੰਜਾਬ ਨੇ ਪਿਛਲੇ ਕੁੱਝ ਦਿਨਾਂ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋ ਰਹੀ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਬਰਬਾਦ ਹੋਈ ਸਰੋਂ ਅਤੇ ਕਣਕ ਸਮੇਤ ਹੋਰ ਫਸਲਾਂ ਅਤੇ ਬਾਗਾਂ ਦੇ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਕੋਲੋਂ ਤੁਰੰਤ ਵਿਸ਼ੇਸ਼ ‘ਗਿਰਦਾਵਰੀ’ ਅਤੇ ਪੂਰੇ ਮੁਆਵਜੇ ਦੀ ਮੰਗ ਕੀਤੀ ਹੈ। ਇਸ ਸੰਬੰਧੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਓ ਲੈਟਰ ਵੀ ਲਿਖਿਆ ਹੈ।

ਸ਼ਨਿੱਚਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ ਵਿਰੋਧੀ ਧਿਰ ਦੀ ਨੇਤਾ ਹਰਪਾਲ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਫਾਜਲਿਕਾ, ਪਟਿਆਲਾ, ਰੂਪਨਗਰ, ਫ਼ਤਿਹਗੜ ਸਾਹਿਬ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਰੋਪੜ, ਸੰਗਰੂਰ, ਮੋਹਾਲੀ, ਅਬੋਹਰ-ਫਾਜਿਲਕਾ ਅਤੇ ਮਾਨਸਾ ਸਮੇਤ ਕਈ ਹੋਰ ਇਲਾਕਿਆਂ ਵਿਚ ਗੜੇਮਾਰੀ ਨੇ ਫ਼ਸਲਾਂ ਦਾ ਬਹੁਤ ਨੁਕਸਾਨ ਕੀਤਾ ਹੈ, ਜਿਸ ਕਾਰਨ ਪਹਿਲਾਂ ਹੀ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਅਤੇ ਖੇਤੀਬਾੜੀ ‘ਤੇ ਨਿਰਭਰ ਮਜਦੂਰਾਂ ਦੀ ਆਰਥਿਕ ਸਥਿਤੀ ਹੋਰ ਜਿਆਦਾ ਬਦਹਾਲ ਹੋ ਗਈ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਹੋ ਰਹੀ ਬੇਮੌਸਮੀ ਤੁਫ਼ਾਨੀ ਬਰਸਾਤ ਨੇ ਸੂਬੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਗਹਿਰੀ ਚਿੰਤਾ ਵਿਚ ਪਾ ਦਿੱਤਾ ਹੈ

ਸਰਬਜੀਤ ਕੌਰ ਮਾਣੂੰਕੇ ਅਤੇ ਮੀਤ ਹੇਅਰ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਪਹਿਲਾਂ ਹੀ ਖੇਤੀ ਸੰਕਟ ਦਾ ਸ਼ਿਕਾਰ ਕਿਸਾਨ ਕਰਜ਼ਿਆਂ ਕਾਰਨ ਖੁਦਕੁਸ਼ੀਆਂ ਤੱਕ ਕਰਨ ਲਈ ਮਜਬੂਰ ਹੋਇਆ ਪਿਆ ਹੈ। ਇਸ ਲਈ ਅਜਿਹੀ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ 100 ਪ੍ਰਤੀਸ਼ਤ ਪੂਰਤੀ ਲਈ ਸਰਕਾਰ ਬਣਦਾ ਮੁਆਵਜ਼ਾ ਦੇਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।