ਸਾਡੇ ਨਾਲ ਸ਼ਾਮਲ

Follow us

14 C
Chandigarh
Tuesday, January 20, 2026
More
    Home Breaking News ਸੂਬੇ ’ਚ ਲਿੰਗ ...

    ਸੂਬੇ ’ਚ ਲਿੰਗ ਅਨੁਪਾਤ ‘ਚ ਸੁਧਾਰ ਲਈ ਸਖ਼ਤੀ ਨਾਲ ਲਾਗੂ ਹੋਵੇ ਪੀਸੀ-ਪੀ.ਐਨ.ਡੀ.ਟੀ. ਐਕਟ

    Dr. Balbir Singh

    ਡਾ. ਬਲਬੀਰ ਸਿੰਘ ਨੇ ਭਰੂਣ ਹੱਤਿਆ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ

    • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੀਸੀ-ਪੀ.ਐਨ.ਡੀ.ਟੀ. ਐਕਟ ਦੀਆਂ ਸ਼ਰਤਾਂ ਦੀ ਉਲੰਘਣਾ ’ਤੇ ਸਕੈਨ ਸੈਂਟਰ ਦੀ ਰਜਿਸਟਰੇਸ਼ਨ ਤੁਰੰਤ ਰੱਦ ਕੀਤੀ ਜਾਵੇਗੀ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਦੇ ਕੁਝ ਜ਼ਿਲਿਆਂ ਵਿੱਚ ਘੱਟ ਰਹੇ ਲਿੰਗ ਅਨੁਪਾਤ (Gender Ratio ) ਪ੍ਰਤੀ ਗੰਭੀਰਤਾ ਵਿਖਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਅਧਿਕਾਰੀਆਂ ਨੂੰ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਉਦੇਸ਼ ਲਈ ਉਨਾਂ ਨੇ ਸੂਬੇ ਵਿੱਚ ਪ੍ਰੀ-ਕਨਸੈਪਸ਼ਨ ਅਤੇ ਪ੍ਰੀ-ਨੈਟਲ ਡਾਇਗਨੌਸਟਿਕ ਤਕਨੀਕ (ਪੀਸੀ-ਪੀਐਨਡੀਟੀ) ਐਕਟ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
    ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚੱਲਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ, ਜੋ ਕਿ ਪੀਸੀ-ਪੀ.ਐਨ.ਡੀ.ਟੀ. ਐਕਟ ਨੂੰ ਲਾਗੂ ਕਰਨ ਲਈ ਸਟੇਟ ਐਪ੍ਰੋਪਰੀਏਟ ਅਥਾਰਟੀ ਦੇ ਮਨੋਨੀਤ ਚੇਅਰਮੈਨ ਵੀ ਹਨ, ਨੇ ਸਿਹਤ ਅਧਿਕਾਰੀਆਂ ਦੀ ਅੰਤਰ-ਜ਼ਿਲਾ ਟੀਮ ਦਾ ਗਠਨ ਕੀਤਾ ਹੈ।

    ਸੂਬੇ ਦੇ ਸਮੁੱਚੇ Gender Ratio 926 ਦੇ ਮੁਕਾਬਲੇ ਗੁਰਦਾਸਪੁਰ ਜ਼ਿਲੇ ਦਾ ਲਿੰਗ ਅਨੁਪਾਤ 887 ਰਿਹਾ।

    ਟੀਮ ਮੈਂਬਰਾਂ ਨੂੰ ਲਿੰਗ ਅਨੁਪਾਤ ਦੇ ਮਾਮਲੇ ਵਿੱਚ ਸਭ ਤੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲੇ ਗੁਰਦਾਸਪੁਰ ਵਿੱਚ ਸਾਰੀਆਂ ਅਲਟਰਾਸਾਊਂਡ ਸਕੈਨ ਸੁਵਿਧਾਵਾਂ ਦਾ ਵਿਸਥਾਰਪੂਰਵਕ ਨਿਰੀਖਣ ਕਰਨ ਲਈ ਕਿਹਾ ਗਿਆ । 2021-2022 ਦੀ ਸਿਵਲ ਰਜਿਸਟਰੇਸ਼ਨ ਸਿਸਟਮ (ਸੀ.ਆਰ.ਐਸ.) ਰਿਪੋਰਟ ਅਨੁਸਾਰ ਸੂਬੇ ਦੇ ਸਮੁੱਚੇ ਲਿੰਗ ਅਨੁਪਾਤ 926 ਦੇ ਮੁਕਾਬਲੇ ਗੁਰਦਾਸਪੁਰ ਜ਼ਿਲੇ ਦਾ ਲਿੰਗ ਅਨੁਪਾਤ 887 ਰਿਹਾ।

    ਸਿਹਤ ਵਿਭਾਗ ਦੇ ਯਤਨਾਂ ਦੇ ਸਕਾਰਾਤਮਕ ਨਤੀਜਿਆਂ ਨੂੰ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ 10 ਜ਼ਿਲਿਆਂ ਦਾ ਲਿੰਗ ਅਨੁਪਾਤ ਹੁਣ ਰਾਜ ਦੇ ਔਸਤ ਲਿੰਗ ਅਨੁਪਾਤ 926 ਤੋਂ ਵੱਧ ਹੈ, ਜਿਸ ਵਿੱਚ ਐੱਮਬੀਐੱਸ ਨਗਰ ਅਤੇ ਰੂਪਨਗਰ ਜ਼ਿਲੇ ਕ੍ਰਮਵਾਰ 948 ਅਤੇ 946 ਦੇ ਅਨੁਪਾਤ ਨਾਲ ਸੂਚੀ ਵਿੱਚ ਸਿਖਰ ’ਤੇ ਹਨ। ਉਨਾਂ ਕਿਹਾ ਕਿ ਅਸੀਂ ਸੂਬੇ ਭਰ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਉਦੋਂ ਤੱਕ ਯਤਨਸ਼ੀਲ ਰਹਾਂਗੇ ਜਦੋਂ ਤੱਕ ਸੂਬੇ ਵਿੱਚੋਂ ਭਰੂਣ ਹੱਤਿਆ ਦੀ ਲਾਹਨਤ ਜੜੋਂ ਖ਼ਤਮ ਨਹੀਂ ਹੋ ਜਾਂਦੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here