ਸਾਡੇ ਨਾਲ ਸ਼ਾਮਲ

Follow us

16.7 C
Chandigarh
Friday, January 23, 2026
More
    Home Breaking News New Posting: ...

    New Posting: ਪੀਸੀਐਸ ਅਧਿਕਾਰੀ ਪੂਜਾ ਸਿਆਲ ਗਰੇਵਾਲ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

    New Posting
    ਫ਼ਤਹਿਗੜ੍ਹ ਸਾਹਿਬ:ਸ੍ਰੀਮਤੀ ਪੂਜਾ ਸਿਆਲ ਗਰੇਵਾਲ ਅਹੁਦਾ ਸੰਭਾਲਣ ਮੌਕੇ। ਤਸਵੀਰ: ਅਨਿਲ ਲੁਟਾਵਾ

    New Posting: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੀਸੀਐਸ ਅਧਿਕਾਰੀ ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਰੂਪਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਸਨ।

    ਇਹ ਵੀ ਪੜ੍ਹੋ: Supreme Court Order: ਹੁਣ ਸੀਬੀਆਈ ਦੇਸ਼ ਭਰ ਵਿੱਚ ਡਿਜੀਟਲ ਗ੍ਰਿਫ਼ਤਾਰੀ ਮਾਮਲਿਆਂ ਦੀ ਕਰੇਗੀ ਜਾਂਚ, ਸੁਪਰੀਮ ਕੋਰਟ ਦਾ…

    ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਪਣੇ ਦਫ਼ਤਰ ਵਿੱਚ ਅਹੁਦਾ ਸੰਭਾਲਣ ਮਗਰੋਂ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਧਿਆਨ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਲੋਕ-ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ’ਤੇ ਰਹੇਗਾ। ਉਹ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਲਈ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਉਣ ਲਈ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਖੇਤਰ ਵਿੱਚ ਲੰਬਾ ਤਜ਼ਰਬਾ ਰੱਖਣ ਵਾਲੇ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਇਸ ਤੋਂ ਪਹਿਲਾਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਮਹੱਤਵਪੂਰਨ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। New Posting