ਡੇਰਾ ਪ੍ਰੇਮੀ ਦੇ ਕਤਲ ਮਾਮਲੇ ’ਤੇ ਕੀ ਬੋਲੋ ਸੀਐਮ ਭਗਵੰਤ ਮਾਨ

CM Bhagwant Maan

ਅਮਨ-ਸ਼ਾਂਤੀ ਭੰਗ ਨਹੀਂ ਹੋਣ ਦਿਆਂਗੇ : ਭਗਵੰਤ ਮਾਨ (CM Bhagwant Maan )

  • ਸੂਬੇ ਭਰ ’ਚ ਨਾਕੇਬੰਦੀ ਅਤੇ ਪਹਿਰਾ ਵਧਾਉਣ ਦੇ ਹੁਕਮ
  • ਸੂਬੇ ਵਿਚ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਆਦੇਸ਼

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan ) ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਕਿਸੇ ਵੀ ਕੀਮਤ ਉਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ। ਅੱਜ ਇੱਥੇ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੋਟਕਪੂਰਾ ਵਿਚ ਡੇਰਾ ਪ੍ਰੇਮੀ ਦੀ ਹੱਤਿਆ ਦੇ ਮਾਮਲੇ ਨੂੰ ਛੇਤੀ ਤੋਂ ਛੇਤੀ ਸੁਲਝਾਉਣ ਦੇ ਹੁਕਮ ਦਿੱਤੇ ਤਾਂ ਕਿ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਮਿਸਾਲੀ ਸਜ਼ਾ ਦਿਵਾਈ ਜਾ ਸਕੇ। ਇਸ ਦੌਰਾਨ ਸੀਨੀਅਰ ਪੁਲਿਸ ਅਫਸਰਾਂ ਨੇ ਮੁੱਖ ਮੰਤਰੀ ਨੂੰ ਇਸ ਘਟਨਾ ਬਾਰੇ ਤਫਸੀਲ ਨਾਲ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਮ੍ਰਿਤਕ ਡੇਰਾ ਸ਼ਰਧਾਲੂ ਦਾ ਹੋਇਆ ਪੋਸਟਮਾਰਟਮ, ਅੰਤਿਮ ਦਰਸ਼ਨਾਂ ਲਈ ਉਮੜਿਆ ਲੋਕਾਂ ਦਾ ਹਜ਼ੂਮ

ਕੇਸ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ

ਮੁੱਖ ਮੰਤਰੀ (CM Bhagwant Maan ) ਨੇ ਭਰੋਸਾ ਦਿੱਤਾ ਕਿ ਪੁਲੀਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਕੇਸ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਕਾਨੂੰਨੀ ਸਿੱਟੇ ਉਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਅਪਰਾਧਿਕ ਘਟਨਾ ਨੂੰ ਜਾਤ ਜਾਂ ਮਜ਼ਹਬ ਦੀ ਸੰਕੀਰਣ ਨਜ਼ਰ ਨਾਲ ਨਹੀਂ ਦੇਖਿਆ ਜਾ ਸਕਦਾ ਅਤੇ ਇਸ ਜੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਸੂਰਤ ਵਿਚ ਬਖਸ਼ੇ ਨਹੀਂ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ