Sardar Vallabhbhai Patel: ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ ਕੱਢਿਆ ਜਾਵੇਗਾ ਪੈਦਲ ਮਾਰਚ : ਵਧੀਕ ਡਿਪਟੀ ਕਮਿਸ਼ਨਰ

Sardar Vallabhbhai Patel
ਮਾਲੇਰਕੋਟਲਾ : ਜਾਣਕਾਰੀ ਦੇਣ ਮੌਕੇ ਵਧੀਕ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਯੁਵਾ ਅਫਸਰ।

ਜ਼ਿਲ੍ਹਾ ਨਿਵਾਸੀਆਂ ਨੂੰ ਪੈਦਲ ਮਾਰਚ ‘ਚ ਵੱਧ ਤੋਂ ਵੱਧ ਸ਼ਾਮਲ ਹੋਣ ਸੱਦਾ

Sardar Vallabhbhai Patel: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਯੁਵਾ ਮਾਮਲਿਆਂ ਦੇ ਮੰਤਰਾਲੇ ਅਧੀਨ “ਮਾਈ ਇੰਡੀਆ” ਦੁਆਰਾ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਦਫਤਰ ਮਾਲੇਰਕੋਟਲਾ ਦੇ ਕਾਨਫਰੰਸ ਹਾਲ ਵਿਚ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਯੰਤੀ ਮੌਕੇ ਜ਼ਿਲ੍ਹੇ ਵਿੱਚ ਇੱਕ ਨਵੰਬਰ ਨੂੰ ਪੈਦਲ ਮਾਰਚ ਕੱਢਿਆ ਜਾਵੇਗਾ, ਜੋ ਨੌਜਵਾਨਾਂ ਨੂੰ ਸਰਦਾਰ ਪਟੇਲ ਦੀ ਏਕਤਾ, ਦੇਸ਼ ਭਗਤੀ ਅਤੇ ਵਿਰਾਸਤ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਇੱਕ ਸੰਯੁਕਤ ਭਾਰਤ ਦੇ ਸ਼ਿਲਪਕਾਰ ਸਨ। ਆਪਣੀ ਸ਼ਾਨਦਾਰ ਦ੍ਰਿਸ਼ਟੀ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ, ਭਾਰਤ ਦੇ ਲੋਹ ਪੁਰਸ਼, ਸਰਦਾਰ ਵੱਲਭ ਭਾਈ ਪਟੇਲ ਨੇ ਵੱਖੋ-ਵੱਖਰੀਆਂ ਰਿਆਸਤਾਂ ਨੂੰ ਇੱਕ ਗਣਰਾਜ ਵਿੱਚ ਮਿਲਾ ਕੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕੀਤਾ।

ਉਹਨਾਂ ਦੱਸਿਆ ਕਿ ਇਹ ਪੈਦਲ ਯਾਤਰਾ ਸਵੇਰੇ 8 ਵਜੇ ਸਰਕਾਰੀ ਕਾਲਜ, ਮਾਲੇਰਕੋਟਲਾ ਤੋਂ ਸ਼ੁਰੂ ਹੋ ਕੇ ਹੰਗਰੀ ਪੁਆਂਇੰਟ, ਕਾਲੀ ਮਾਤਾ ਮੰਦਿਰ ਅਤੇ ਬੱਸ ਸਟੈਂਡ ਤੋਂ ਹੁੰਦੇ ਹੋਏ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਆ ਕੇ ਸਮਾਪਤ ਹੋਵੇਗੀ। ਉਨਾਂ ਦੱਸਿਆ ਕਿ ਇਸ ਪੈਦਲ ਯਾਤਰਾ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਨੌਜਵਾਨ ਅਤੇ ਉਮਰ ਦੇ ਹਰ ਵਰਗ ਦੇ ਸ਼ਹਿਰ ਨਿਵਾਸੀ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨਗੇ। Sardar Vallabhbhai Patel

ਇਹ ਵੀ ਪੜ੍ਹੋ: Drugs Seizure: ਵੱਖ-ਵੱਖ ਮੁਕੱਦਮਿਆਂ ’ਚ ਭਾਰੀ ਮਾਤਰਾਂ ’ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ

ਇਸ ਮੌਕੇ ਜ਼ਿਲ੍ਹਾ ਯੁਵਾ ਅਫਸਰ ਰਾਹੁਲ ਸੈਣੀ ਨੇ ਦੱਸਿਆ ਕਿ ਇਹ ਪਹਿਲ ਯੁਵਾ ਮਾਮਲਿਆਂ ਦੇ ਮੰਤਰਾਲੇ ਅਧੀਨ “ਮਾਈ ਇੰਡੀਆ” ਦੁਆਰਾ ਨੌਜਵਾਨਾਂ ’ਚ ਰਾਸ਼ਟਰੀ ਏਕਤਾ, ਦੇਸ਼ ਭਗਤੀ ਅਤੇ ਨਾਗਰਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪੈਦਲ ਯਾਤਰਾ ਦੌਰਾਨ ਨੁੱਕੜ ਨਾਟਕ, ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸਹੁੰ ਚੁਕਾਈ ਜਾਵੇਗੀ ਅਤੇ ਬੂਟੇ ਵੀ ਲਗਾਏ ਜਾਣਗੇ। ਇਸ ਮੌਕੇ ਅਕਾਊਂਟ ਅਤੇ ਪ੍ਰੋਗਰਾਮ ਸਹਾਇਕ ਬਾਨੁਜ ਕਸ਼ਯਪ ਅਤੇ ਸਹਾਇਕ ਜਗਸੀਰ ਸਿੰਘ ਹਾਜ਼ਰ ਸਨ।