Punjab

Indian Railways News: ਬਿਨਾਂ ਟਿਕਟ ਯਾਤਰਾ ਕਰਨ ਵਾਲਿਆਂ ਨੂੰ ਹੋਵੇਗਾ ਦੁੱਗਣਾ ਜੁਰਮਾਨਾ, 1 ਜੁਲਾਈ ਤੋਂ ਬਦਲਣਗੇ ਨਿਯਮ
Punjab GST Defaulters: ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
Punjab Working Women Hostels: ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ
Dhussi Bundh Link Road: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
Yudh Nashian Virudh Libraries: ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਕੀਟਨਾਸ਼ਕ ਖਾਦਾਂ ਦੇ ਸੈਪਲ ਫੇਲ੍ਹ ਹੋਣ ’ਤੇ 4 ਫਾਰਮਾਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ

Sach Kahoon Punjabi Desk Picture
Published On

(ਅਜੈ ਮਨਚੰਦਾ) ਫਰੀਦਕੋਟ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਜ਼ਿਲਾ ਫਰੀਦਕੋਟ ਦੇ ਵੱਖ-ਵੱਖ ਕੀਟਨਾਸ਼ਕ /ਖਾਦਾਂ ਦੀਆਂ ਦੁਕਾਨਾਂ ਤੋਂ ਭਰੇ ਸੈਂਪਲਾਂ ਵਿੱਚੋਂ 2 ਨਮੂਨੇ ਗੈਰ ਮਿਆਰੀ ਪਾਏ ਗਏ। ਨਮੂਨਿਆਂ ਨਾਲ ਸੰਬੰਧਤ ਵਿਅਕਤੀਆਂ/ਫਰਮਾਂ ਨੂੰ ਮਾਣਯੋਗ ਜ਼ਿਲਾ ਅਦਾਲਤ ਵੱਲੋਂ ਜ਼ੁਰਮਾਨਾ ਕੀਤਾ ਗਿਆ। Pesticides Fertilizers

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਦਵਾਈਆਂ/ਖਾਦਾਂ/ਬੀਜ ਉਬਲੱਬਧ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਖਾਦ/ਕੀਟਨਾਸ਼ਕ ਅਤੇ ਬੀਜ ਵਿਕ੍ਰੇਤਾਵਾਂ ਦੇ ਕਾਰੋਬਾਰ ਸਥਾਨਾਂ ਤੋਂ ਨਮੂਨੇ ਭਰੇ ਜਾਂਦੇ ਹਨ ਅਤੇ ਇਨਾਂ ਨਮੂਨਿਆਂ ਨੂੰ ਪਰਖ ਲਈ ਵੱਖ-ਵੱਖ ਪ੍ਰਯੋਗਸ਼ਾਲਾਵਾਂ ਵਿੱਚ ਪਰਖ ਕਰਨ ਲਈ ਭੇਜਿਆ ਗਿਆ ਸੀ ਅਤੇ ਦੋ ਸੈਂਪਲ ਗੈਰ ਮਿਆਰੀ ਪਾਏ ਗਏ। Pesticides Fertilizers

ਇਸ ਸੰਬੰਧੀ ਸੰਬੰਧਤ ਵਿਅਕਤੀਆ/ਫਰਮਾਂ ਖਿਲਾਫ ਪਿਛਲੇ ਤਕਰੀਬਨ 5 ਸਾਲ ਤੋਂ ਕੇਸ ਚੱਲ ਰਿਹਾ ਸੀ। ਉਹਨਾਂ ਦੱਸਿਆ ਕਿ ਇੱਕ ਕੇਸ ਵਿੱਚ ਮਾਣਯੋਗ ਸੀ.ਜੀ.ਐਮ. ਫਰੀਦਕੋਟ ਦੀ ਅਦਾਲਤ ਜੱਜ ਲਵਦੀਪ ਸਿੰਘ ਹੁੰਦਲ, ਫਰੀਦਕੋਟ ਵੱਲੋ ਗੈਰ-ਮਿਆਰੀ ਦਵਾਈ ਵੇਚਣ ਵਾਲੇ ਡੀਲਰ ਮੈਸਰਜ਼ ਕ੍ਰਿਸਨਾ ਪੈਸਟੀਸਾਈਡਜ ਬਲਾਕ ਕੋਟਕਪੂਰਾ, ਮਾਰਕੀਟਿੰਗ ਕੰਪਨੀ ਮੈਸਰਜ਼ ਮਕਾਡੋ ਕਰੋਪ ਸਾਇੰਸ ਬਠਿੰਡਾ ਅਤੇ ਨਿਰਮਾਤਾ ਕੰਪਨੀ ਵੈਲਕਮ ਕਰੋਪ ਹੈਲਥ ਪ੍ਰੋਡਕਸ ਹਰਿਆਣਾ ਅਤੇ ਇਹਨਾਂ ਦੇ ਜਿੰਮੇਵਾਰ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ 50,000-50,000 ਹਜਾਰ ਜੁਰਮਾਨਾ ਅਤੇ ਇੱਕ-ਇੱਕ ਸਾਲ ਦੀ ਸਜਾ ਸੁਣਾਈ ਗਈ ਹੈ।

ਇਹ ਵੀ ਪੜ੍ਹੋ: ਪੁਲਿਸ ਨੇ ਬੰਬੀਹਾ ਅਤੇ ਗੋਪੀ ਲਾਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ

ਉਹਨਾਂ ਦੱਸਿਆ ਕਿ ਇੱਕ ਹੋਰ ਕੇਸ ਵਿੱਚ ਮਾਣਯੋਗ ਅਦਾਲਤ ਜੈਤੋ ਜੱਜ ਹਰਪ੍ਰੀਤ ਸਿੰਘ ਵੱਲੋਂ ਗੈਰਮਿਆਰੀ ਦਵਾਈ ਵੇਚਣ ਵਾਲੀ ਨਿਰਮਾਤਾ ਕੰਪਨੀ ਧਾਨੁਕਾ ਐਗਰੀਟੈਕ ਨੂੰ ਅਤੇ ਇਸ ਦੇ ਜਿੰਮੇਵਾਰ ਵਿਅਕਤੀਆ ਨੂੰ ਦੋਸ਼ੀ ਕਰਾਰ ਦਿੰਦੇ ਹੋਏ 10,000-10,000 ਹਜ਼ਾਰ ਜੁਰਮਾਨਾ ਕੀਤਾ ਗਿਆ ਹੈ।

ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਇਸੇ ਤਰਾਂ ਜਾਰੀ ਰਹੇਗੀ। ਉਨਾਂ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਦਵਾਈਆਂ/ਖਾਦ/ਬੀਜ ਕਿਸਾਨਾ ਨੂੰ ਪੱਕੇ ਬਿੱਲ ’ਤੇ ਦੇਣ ਤਾਂ ਜੋ ਕਿਸਾਨਾਂ ਨੂੰ ਮਿਆਰੀ ਦਵਾਈਆਂ/ਖਾਦ/ਬੀਜ ਉਪਲੱਬਧ ਹੋ ਸਕਣ। ਇਸ ਮੌਕੇ ਉਨਾਂ ਦੇ ਨਾਲ ਡਾ. ਗੁਰਪ੍ਰੀਤ ਸਿੰਘ, ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਹਾਜ਼ਰ ਸਨ। Pesticides Fertilizers

About The Author

Latest News

Indian Railways News: ਬਿਨਾਂ ਟਿਕਟ ਯਾਤਰਾ ਕਰਨ ਵਾਲਿਆਂ ਨੂੰ ਹੋਵੇਗਾ ਦੁੱਗਣਾ ਜੁਰਮਾਨਾ, 1 ਜੁਲਾਈ ਤੋਂ ਬਦਲਣਗੇ ਨਿਯਮ
Rajasthan Weather Update: ਰਾਜਸਥਾਨ ’ਚ ਪ੍ਰੀ-ਮਾਨਸੂਨ ਸਰਗਰਮ, 12 ਜ਼ਿਲ੍ਹਿਆਂ ’ਚ ਤੂਫਾਨ ਤੇ ਮੀਂਹ ਦਾ ਆਰੇਂਜ ਅਲਰਟ ਜਾਰੀ

Related Posts