1 ਜੁਲਾਈ ਤੋਂ ਲਾਗੂ ਹੋਵੇਗੀ ਵਧੀ ਹੋਈ ਪੈਨਸ਼ਨ
ਅਸ਼ਵਨੀ ਚਾਵਲਾ, ਚੰਡੀਗੜ੍ਹ। ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਲਈ ਮਨਜੂਰੀ ਦੇ ਦਿੱਤੀ ਗਈ ਹੈ। ਪੈਨਸਨ ਵਿੱਚ ਇਹ ਵਾਧਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਨਾਲ 1 ਜੁਲਾਈ ਤੋਂ ਲਾਗੂ ਹੋ ਜਾਵੇਗਾ।
ਇਸ ਨੋਟੀਫੀਕੇਸਨ ਨੇ ਬਜੁਰਗਾਂ, ਦਿਵਿਆਂਗ ਵਿਅਕਤੀਆਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਤੋਂ ਇਲਾਵਾ ਆਸਿ੍ਰਤ ਬੱਚਿਆਂ ਦੀ ਪੈਨਸਨ ਦੁੱਗਣੀ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸ ਸਾਲ ਦੇ ਬਜਟ ਸੈਸਨ ਦੌਰਾਨ ਦਿ੍ਰੜਾਈ ਰਾਜ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਮਾਜਿਕ ਸੁਰੱਖਿਆ ਪੈਨਸਨਾਂ ਅਧੀਨ ਆਉਂਦੇ ਸਮਾਜ ਦੇ ਪਛੜੇ ਵਰਗਾਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਇੱਕ ਲਾਹੇਵੰਦ ਉਪਰਾਲਾ ਹੈ।
ਜਿਕਰਯੋਗ ਹੈ ਕਿ ਮਾਸਿਕ ਪੈਨਸਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ )ਕਰਨ ਦੇ ਮੱਦੇਨਜਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਮੁਕਾਬਲੇ 72 ਫੀਸਦੀ ਵਾਧਾ ਦਰਸਾਉਂਦਾ ਹੈ।ਸ ਾਲ 2019-220 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸਨ ਵੰਡੀ ਗਈ, ਜੋ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਸਾਲ 2016-17 ਵਿੱਚ ਦਿੱਤੀ ਮਹਿਜ 747 ਕਰੋੜ ਰੁਪਏ ਦੀ ਪੈਨਸਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸਨ ਦਿੱਤੀ ਗਈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਕੋਵਿਡ ਮਹਾਂਮਾਰੀ ਵਿੱਚ ਅਨਾਥ ਹੋਏ ਸਾਰੇ ਬੱਚਿਆਂ ਲਈ ਗ੍ਰੈਜੂਏਸਨ ਤੱਕ ਮੁਫਤ ਸਿੱਖਿਆ ਦਾ ਐਲਾਨ ਕੀਤਾ ਸੀ। ਇਹ ਉਪਰਾਲਾ ਉਨ੍ਹਾਂ ਪਰਿਵਾਰਾਂ ਲਈ ਵੀ ਲਾਹੇਵੰਦਾ ਹੈ ਜੋ ਕੋਵਿਡ ਕਾਰਨ ਆਪਣਾ ਕਮਾਊ ਜੀਅ ਗਵਾ ਚੁੱਕੇ ਹਨ। ਇਹ ਲਾਭ 1 ਜੁਲਾਈ, 2021 ਤੋਂ ਦਿੱਤੇ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।