ਬਦਲ ਗਿਆ ਪੈਨਸ਼ਨ ਦਾ ਤਰੀਕਾ, ਹੁਣ ਘਰ ਬੈਠੇ ਮਿਲਣਗੀਆਂ ਇਹ ਸਹੂਲਤਾਂ

Budhapa Pension

ਚੰਡੀਗੜ੍ਹ। ਸਾਰੇ ਸੂਬਿਆਂ ਦੀਆਂ ਸਰਕਾਰਾਂ ਆਪਣੇ ਨਾਗਰਿਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਦਾ ਦਾਅਵਾ ਕਰ ਰਹੀਆਂ ਹਨ। ਦੇਸ਼ ਭਰ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਦਿਵਿਆਂਗਾਂ ਦੀ ਪੈਨਸ਼ਨ ਤੇ ਬੇਸਹਾਰਾ ਬੱਚਿਆਂ ਦੀ ਪੈਨਸ਼ਨ ਦੇ ਕੇ ਸਰਕਾਰ ਸਹਾਇਤਾ ਦੇ ਰਹੀ ਹੈ। ਇਨ੍ਹਾਂ ਪੈਨਸ਼ਨਾਂ ਨਾਲ ਦੇਸ਼ ਦੇ ਵਾਸੀਆਂ ਨੂੰ ਆਪਣੀ ਜ਼ਿੰਦਗੀ ਜਿਉਣ ਲਈ ਆਰਥਿਕ ਸਹਾਇਤਾ ਮਿਲ ਜਾਂਦੀ ਹੈ। ਹੁਣ ਹਰਿਆਣਾ ਸੂਬਾ ਸਭ ਤੋਂ ਵੱਧ 2750 ਰੁਪਏ ਪੈਨਸ਼ਨ ਦੇਣ ਵਾਲਾ ਸੂਬਾ ਬਣ ਚੁੱਕਿਆ ਹੈ। (Budhapa Pension)

ਇਸ ਦੇ ਨਾਲ ਹੀ ਇਸ ਸੂਬੇ ਨੇ ਆਪਣੇ ਪੈਨਸ਼ਨਰਾਂ ਨੂੰ ਦਫ਼ਤਰਾਂ ਦੇ ਗੇੜਿਆਂ ਤੋਂ ਛੁਟਕਾਰਾ ਵੀ ਦਿਵਾਇਆ ਹੈ। ਇਸ ਸਬੰਧੀ ਹਰਿਆਣਾ ਦੇ ਸਹਿਕਾਰਤਾ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿੱਚ ਮੌਜ਼ੂਦਾ ਕੇਂਦਰ ਅਤੇ ਰਾਜ ਸਰਕਾਰਾਂ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਹਨ। ਦਿ੍ਰੜ੍ਹ ਇਰਾਦੇ ਨਾਲ ਸਫ਼ਲਤਾ ਦੇ 9 ਸਾਲ ਪੂਰੇ ਕਰਕੇ ਹਰਿਆਣਾ ਸਰਕਾਰ ਨੇ ਅੰਤੋਦਿਆ ਦੀ ਭਾਵਨਾ ਨਾਲ ਸਮਾਜ ਦੇ ਹਰ ਵਰਗ ਦਾ ਭਲਾ ਕੀਤਾ ਹੈ ਅਤੇ ਇਹ ਸੂਬੇ ਦੇ ਲੋਕਾਂ ਲਈ ਖੁਸਹਾਲ ਅਤੇ ਬੇਮਿਸਾਲ ਰਿਹਾ ਹੈ।

Also Read : ਕਰਵਾ ਚੌਥ : ਵਰਤ ਖੋਲ੍ਹਦੇ ਸਮੇਂ ਕਰ ਲਈ ਇਹ ਗਲਤੀ ਤਾਂ ਹੋ ਸਕਦੈ ਸਿਹਤ ਨੂੰ ਨੁਕਸਾਨ !

ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਸੋਮਵਾਰ ਨੂੰ ਬਹਾਦਰਗੜ੍ਹ ਦੇ ਗਣਪਤੀ ਧਾਮ ਵਿਖੇ ਨਗਰ ਕੌਾਸਲਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਡਾ. ਬਨਵਾਰੀ ਲਾਲ ਨੇ ਮੌਜ਼ੂਦਾ ਸਰਕਾਰ ਅਤੇ ਪਿਛਲੀਆਂ ਸਰਕਾਰਾਂ ਦੀ ਪਹੁੰਚ ਵਿੱਚ ਅੰਤਰ ਦੱਸਦਿਆਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਅਤੇ ਸਕੀਮਾਂ ਦਾ ਲਾਭ ਲੈਣ ਲਈ ਸਰਕਾਰੀ ਦਫਤਰਾਂ ਵਿੱਚ ਜਾਣਾ ਪੈਂਦਾ ਸੀ, ਪਰ ਮਨੋਹਰ ਲਾਲ ਦੀ ਸਰਕਾਰ ਵਿੱਚ ਪਰਿਵਾਰ ਪਛਾਣ ਪੱਤਰ ਰਾਹੀਂ ਵੱਖ-ਵੱਖ ਤਰ੍ਹਾਂ ਦੀਆਂ ਸਮਾਜਿਕ ਸੁਰੱਖਿਆ ਪੈਨਸਨਾਂ ਅਤੇ ਹੋਰ ਲੋਕ ਭਲਾਈ ਸਕੀਮਾਂ ਦੇ ਲਾਭ ਘਰ ਬੈਠੇ ਹੀ ਮਿਲ ਰਹੇ ਹਨ।

ਸਰਕਾਰ ਨੇ ਸਿਸਟਮ ਬਦਲ ਕੇ ਲੋਕਾਂ ਦਾ ਜੀਵਨ ਸਾਦਾ ਤੇ ਸੁਖਾਲਾ ਬਣਾਇਆ

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ’ਚੋਂ ਭਿ੍ਰਸ਼ਟਾਚਾਰ ਅਤੇ ਪਰਚੀ ਖਰਚ ਪ੍ਰਣਾਲੀ ਨੂੰ ਖਤਮ ਕਰਕੇ ਪਾਰਦਰਸੀ ਢੰਗ ਨਾਲ ਯੋਗ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਸਟਮ ਬਦਲ ਕੇ ਲੋਕਾਂ ਦਾ ਜੀਵਨ ਸਾਦਾ ਤੇ ਸੁਖਾਲਾ ਬਣਾਇਆ ਹੈ। ਸਹਿਕਾਰਤਾ ਮੰਤਰੀ ਨੇ ਸ਼ਹਿਰੀਆਂ ਦੀਆਂ ਮੁਢਲੀਆਂ ਸਹੂਲਤਾਂ ਜਿਵੇਂ ਬਿਜਲੀ, ਪਾਣੀ, ਪਰਿਵਾਰਕ ਸਨਾਖਤੀ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰ ਸਮੱਸਿਆਵਾਂ ਨੂੰ ਸੁਣਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਜਲਦੀ ਹੱਲ ਕਰਨ ਦੇ ਨਿਰਦੇਸ ਦਿੱਤੇ। ਉਨ੍ਹਾਂ ਸਹਿਰ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਮੱਸਿਆ ਦੇ ਹੱਲ ਸਬੰਧੀ ਜਨ ਸਿਹਤ ਵਿਭਾਗ ਦੇ ਸੁਪਰਡੈਂਟ ਇੰਜਨੀਅਰ ਨੂੰ ਹਦਾਇਤ ਕੀਤੀ ਕਿ ਹਰੀ ਨਗਰ ਵਿੱਚ ਪਾਣੀ ਦੀ ਸਮੱਸਿਆ ਦਾ ਜਲਦੀ ਹੱਲ ਯਕੀਨੀ ਬਣਾਇਆ ਜਾਵੇ। ਇਸ ਕੰਮ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।