ਫ਼ਰੀਦਕੋਟ ਜ਼ਿਲ੍ਹੇ ਦੇ ਪੈਂਨਸ਼ਨਰ 17 ਦਸੰਬਰ ਨੂੰ ਜਲੰਧਰ ਕਨਵੈਨਸ਼ਨ ਅਤੇ 19 ਦਸੰਬਰ ਨੂੰ ਖਰੜ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨਗੇ

Punjab Pensioners Union Sachkahoon

ਮਾਨਸਾ ਅਤੇ ਪੰਜਾਬ ਵਿੱਚ ਹੋਰ ਵੱਖ ਵੱਖ ਥਾਵਾਂ ਤੇ ਬੇਰੁਜ਼ਗਾਰਾਂ ਦੇ ਕੀਤੇ ਗਏ ਪੁਲਿਸ ਲਾਠੀਚਾਰਜ ਦੀ ਸਖ਼ਤ ਨਿਖੇਧੀ

ਕੋਟਕਪੂਰਾ।  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ‘ ਝੂਠਾਂ ਦੀ ਪੰਡ ‘ ਸਾਬਤ ਹੋਈ ਹੈ ਤੇ ਅੱਜ ਤੱਕ ਪੰਜਾਬ ਦੇ ਕਿਸੇ ਇੱਕ ਵੀ ਪੈਨਸ਼ਨਰ ਦੇ ਪੱਲੇ ਧੇਲਾ ਵੀ ਨਹੀਂ ਪਿਆ , ਇਹ ਦੋਸ਼ ਅੱਜ ਇੱਥੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਬਲਦੇਵ ਸਿੰਘ ਸਹਿਦੇਵ , ਪ੍ਰੇਮ ਚਾਵਲਾ , ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਵੱਲੋਂ ਸਾਂਝੇ ਤੌਰ ਤੇ ਲਾਇਆ ਗਿਆ । ਸਥਾਨਕ ਡਾ .ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ।ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੇ ਖ਼ਿਲਾਫ਼ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਤੇ ਹੋਰ ਮੰਗਾਂ ਨੂੰ ਲੈ ਕੇ ਵਿੱਢੇ ਗਏ ਸੰਘਰਸ਼ ਦੇ 378 ਦਿਨਾਂ ਬਾਅਦ ਫਤਹਿ ਹਾਸਲ ਕਰਨ ਦੀਆਂ ਸਾਰੇ ਸਾਥੀਆਂ ਨਾਲ ਮੁਬਾਰਕਾਂ ਸਾਂਝੀਆਂ ਕੀਤੀਆਂ ਤੇ ਕਿਸਾਨੀ ਸੰਘਰਸ਼ ਦੌਰਾਨ ਵੱਖ ਵੱਖ ਕਾਰਨਾਂ ਕਰਕੇ 750 ਦੇ ਗ਼ਰੀਬ ਕਿਸਾਨਾਂ ਵੱਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਨੂੰ ਯਾਦ ਕੀਤਾ ਗਿਆ ।

ਬੁਲਾਰਿਆਂ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ , ਪੈਨਸ਼ਨਰਾਂ ਤੇ ਕੱਚੇ ਮੁਲਾਜ਼ਮਾਂ ਨਾਲ ਕੀਤੀਆਂ ਜਾ ਰਹੀਆਂ ਵਾਅਦਾ ਖ਼ਿਲਾਫ਼ੀਆਂ ਦੇ ਰੋਸ ਵਜੋਂ ਮਾਨਸਾ ਅਤੇ ਪੰਜਾਬ ਵਿਚ ਹੋਰ ਵੱਖ ਵੱਖ ਥਾਵਾਂ ਤੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੰਜਾਬ ਪੁਲਿਸ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਅੰਨ੍ਹੇਵਾਹ ਕੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ , 1 ਜਨਵਰੀ 2016 ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਬੇਸਿਕ ਤਨਖਾਹ / ਪੈਨਸ਼ਨ ਵਿੱਚ125 ਫ਼ੀਸਦੀ ਮਹਿੰਗਾਈ ਭੱਤਾ ਜੋੜ ਕੇ ਅਤੇ 15 ਫ਼ੀਸਦੀ ਵਾਧਾ ਦੇ ਕੇ ਬੇਸ਼ਕ ਪੈਨਸ਼ਨ ਨਿਸ਼ਚਿਤ ਕੀਤੀ ਜਾਵੇ , ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 1 ਜਨਵਰੀ 2016 ਤੋੰ ਤਨਖਾਹਾਂ , ਪੈਨਸ਼ਨਾਂ ਅਤੇ ਮਹਿੰਗਾਈ ਭੱਤੇ ਦਾ ਬਣਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ ।

ਫ਼ੈਸਲਾ ਕੀਤਾ ਗਿਆ ਕਿ ਪੰਜਾਬ ਪੈਨਸ਼ਨਰ ਯੂਨੀਅਨ ਵੱਲੋਂ 17 ਦਸੰਬਰ ਨੂੰ ਪੈਨਸ਼ਨਰ ਦਿਵਸ ਦੇ ਮੌਕੇ ‘ ਤੇ ਜਲੰਧਰ ਵਿਖੇ ਹੋ ਰਹੀ ਸੂਬਾਈ ਕਨਵੈਨਸ਼ਨ ਅਤੇ 19 ਦਸੰਬਰ ਨੂੰ ਪੰਜਾਬ ਯੂ .ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਦੇ ਸ਼ਹਿਰ ਖਰੜ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਪੈਨਸ਼ਨਰ ਭਰਵੀਂ ਸ਼ਮੂਲੀਅਤ ਕਰਨਗੇ । ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ ,ਗੁਰਚਰਨ ਸਿੰਘ ਮਾਨ ,ਸ਼ਾਮ ਲਾਲ ਚਾਵਲਾ , ਸੁਖਚੈਨ ਸਿੰਘ ਥਾਂਦੇਵਾਲਾ ,ਸੁਖਮੰਦਰ ਸਿੰਘ ਰਾਮਸਰ , ਜਗਸੀਰ ਸਿੰਘ ਖਾਰਾ , ਪ੍ਰਿੰਸੀਪਲ ਦਰਸ਼ਨ ਸਿੰਘ ,ਪ੍ਰਿੰਸੀਪਲ ਨੰਦ ਲਾਲ ,ਜਗਵੰਤ ਸਿੰਘ ਬਰਾੜ ‘, ਜਸਮੇਲ ਸਿੰਘ ਬਰਾੜ , ਰਮੇਸ਼ਵਰ ਸਿੰਘ ਸੁਪਰਡੈਂਟ ਡੀ. ਸੀ .ਦਫ਼ਤਰ , ਗੁਰਕੀਰਤ ਸਿੰਘ ,ਮੇਜਰ ਸਿੰਘ , ਕੇਵਲ ਸਿੰਘ ਲੰਭਵਾਲੀ ,ਗੁਰਾ ਸਿੰਘ ਢਿੱਲਵਾਂ , ਬਿੱਕਰ ਸਿੰਘ ਗੋਂਦਾਰਾ , ਹਰੀ ਚੰਦ ਧਿੰਗੜਾ , ਗੇਜ ਰਾਮ ਭੋਰਾ ਤੇ ਮਿੱਠੂ ਸਿੰਘ ਆਦਿ ਸ਼ਾਮਲ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ