Pensioner Punjab: ਬਜਟ ਤੋਂ ਨਾਖੁਸ਼ ਪੈਨਸ਼ਨਰਾਂ ਨੇ ਕਰ ਦਿੱਤਾ ਵੱਡਾ ਐਲਾਨ, ਲਿਆ ਐਕਸ਼ਨ

Sach Kahoon Punjabi Desk Picture
Published On

Pensioner Punjab: ਸੁੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਦੇ ਪੈਨਸ਼ਨਰਾਂ ਵੱਲੋਂ ਸਥਾਨਕ ਐੱਸਡੀਐੱਮ ਦਫ਼ਤਰ ਦੇ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕਰਕੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਪੈਨਸ਼ਨਰਾਂ ਵੱਲੋਂ ਅੱਜ ਦਾ ਪ੍ਰੋਗਰਾਮ ਰਾਮ ਸਰੂਪ ਢੈਪਈ ਅਤੇ ਜਗਦੇਵ ਸਿੰਘ ਬਾਹੀਆ ਦੀ ਅਗਵਾਈ ਹੇਠ ਕੀਤਾ ਗਿਆ। ਅੱਜ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਰਾਮ ਸਰੂਪ ਢੈਪਈ, ਜਗਦੇਵ ਸਿੰਘ ਬਾਹੀਆ, ਜੀਤ ਸਿੰਘ ਬੰਗਾ, ਬਲਵਿੰਦਰ ਸਿੰਘ ਜਿਲੇਦਾਰ, ਪਿ੍ਰਤਪਾਲ ਸਿੰਘ ਮਹਿਰੋਕ, ਭੁਪਿੰਦਰ ਸਿੰਘ ਛਾਜਲੀ, ਸੁਰਿੰਦਰ ਸਿੰਘ, ਕ੍ਰਿਸ਼ਨ ਪ੍ਰਤਾਪ ਸਿੰਘ, ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਮੁਲਾਜਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦੀ ਸਖਤ ਨਿਖੇਧੀ ਕਰਦੇ ਹਨ ਅਤੇ ਸੰਘਰਸ਼ਸ਼ੀਲ ਲੋਕਾਂ ਨੂੰ ਅਪੀਲ ਕਰਦੇ ਹੋਏ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ। Pensioner Punjab

Read Also : Farmer Identity Card: ਕਿਸਾਨ ਪਛਾਣ ਪੱਤਰ ’ਚ ਡਾਟਾ ਕਿੰਨਾ ਸੁਰੱਖਿਅਤ, ਜਾਣੋ ਖੇਤੀਬਾੜੀ ਮੰਤਰੀ ਨੇ ਕੀ ਕਿਹਾ…

ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਅਪਣੇ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ-ਪਰੋਖੇ ਕਰਨ ਦੇ ਰੋਸ ਵਜੋਂ ਅੱਜ ਉਨ੍ਹਾਂ ਐੱਸਡੀਐੱਮ ਦਫ਼ਤਰ ਦੇ ਸਾਹਮਣੇ ਬਜਟ ਦੀਆਂ ਕਾਪੀਆਂ ਸਾੜੀਆਂ ਹਨ ਤਾਂ ਕਿ ਸਰਕਾਰ ਨੂੰ ਪਤਾ ਲੱਗ ਸਕੇ ਕਿ ਜੇਕਰ ਲੋਕ ਰਿਕਾਰਡ ਤੋੜ ਬਹੁਮਤ ਦਿਵਾ ਸਕਦੇ ਹਨ ਤਾਂ ਇਹੀ ਲੋਕ ਜਿਹੜਾ ਬੁਰਾ ਹਾਲ ਹੋਰ ਪਾਰਟੀਆਂ ਦਾ ਕਰ ਸਕਦੇ ਹਨ, ਉਹੀ ਹਾਲ ਆਮ ਆਦਮੀਆਂ ਦੀ ਪਾਰਟੀ ਕਹਾਉਣ ਵਾਲੀ ਪਾਰਟੀ ਦਾ ਵੀ ਕਰ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਬਕਾਏ ਇੱਕ ਮੁਸ਼ਤ ਜਾਰੀ ਕੀਤੇ ਜਾਣ ਅਤੇ ਮੰਗ ਪੱਤਰ ਵਿੱਚ ਦਰਜ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕੀਤੀਆਂ ਜਾਣ।

About The Author

Related Posts