ਭਗਵੰਤ ਮਾਨ ਦਾ ਵੱਡਾ ਹਮਲਾ, ਕਿਹਾ, ਇਹ ਸਮਾਂ ਪੰਜਾਬੀਆਂ ਨੂੰ ਬਚਾਉਣ ਦਾ ਨਾ ਕੀ ਕੁਰਸੀ ਬਚਾਉਣ ਦਾ
- ਅੱਜ ਪੰਜਾਬ ਦੇ ਲੋਕ ਕਹਿੰਦੇ ਹਨ ‘ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ]
- ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਨਾਲ ਬਿਜਲੀ ਦੇਣ ਦਾ ਵਾਅਦਾ ਕਰਕੇ ਕੈਪਟਨ ਨੇ ਪੂਰੇ ਦੇਸ਼ ’ਚੋਂ ਮਹਿੰਗੀ ਬਿਜਲੀ ਉਦਯੋਗਾਂ ਨੂੰ ਦਿੱਤੀ
ਅਸ਼ਵਨੀ ਚਾਵਲਾ, ਚੰਡੀਗੜ੍ਹ । ਪੰਜਾਬ ਵਿੱਚ ਲੋਕ ਕੋਰੋਨਾ ਦੀ ਮਹਾਂਮਾਰੀ ’ਚ ਮੌਤ ਦਾ ਸ਼ਿਕਾਰ ਹੋ ਰਹੇ ਹਨ, ਉਨ੍ਹਾਂ ਨੂੰ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਦਿੰਦੇ ਹੋਏ ਬਚਾਇਆ ਜਾ ਸਕਦਾ ਹੈ ਪਰ ਬਦਕਿਸਮਤੀ ਇਹ ਹੈ ਕਿ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਹੀ ਗੈਰਹਾਜ਼ਰ ਹੈ। ਇਸ ਤੋਂ ਮਾੜੀ ਗੱਲ ਹੋ ਹੀ ਨਹੀਂ ਸਕਦੀ ਹੈ।
ਹਸਪਤਾਲਾਂ ਦਾ ਦੌਰਾ ਕਰਨ ਦੀ ਥਾਂ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਠੰਢੀਆਂ ਵਾਦੀਆਂ ਵਿਚਲੇ ਆਪਣੇ ਮਹੱਲਾਂ ਵਿੱਚ ਬੈਠੇ ਹਨ, ਜਦੋਂ ਕਿ ਮੰਤਰੀ ਤੇ ਵਿਧਾਇਕ ਆਪਣੀਆਂ ਕੁਰਸੀਆਂ ਬਚਾਉਣ ਲਈ ਦਿੱਲੀ ਦੇ ਦਰਬਾਰ ’ਚ ਬੈਠੇ ਹਨ। ਇਹ ਵੱਡਾ ਹਮਲਾ ਆਪ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ ਹੈ। ਮੁੱਖ ਦਫਤਰ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ‘ਚਾਹੁੰਦਾ ਹੈ ਪੰਜਾਬ, ਕੈਪਟਨ ਦੀ ਸਰਕਾਰ’ ਨਾਅਰੇ ’ਤੇ ਟਿੱਪਟੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਹਿੰਦੇ ਹਨ ‘ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ।’ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਵੱਲੋਂ 2017 ’ਚ ਪੇਸ਼ ਕੀਤਾ ਚੋਣ ਮੈਨੀਫੈਸਟੋ ਪੱਤਰਕਾਰਾਂ ਅੱਗੇ ਰੱਖਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲਿਖਤੀ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸੀ, ਕੈਪਟਨ ਅਮਰਿੰਦਰ ਸਿੰਘ ਤਾਂ ਸਹੁੰ ਖਾਹ ਕੇ ਹੀ ਮੁੱਕਰ ਗਏ।
ਅੱਜ ਵੀ ਸੂਬੇ ਵਿੱਚ ਨਸ਼ਾ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ, ਰੇਤ ਤੇ ਮਾਈਨਿੰਗ ਮਾਫੀਆ ਉਸੇ ਤਰ੍ਹਾਂ ਚੱਲ ਰਿਹਾ ਹੈ, ਜਿਵੇਂ ਬਾਦਲਾਂ ਦੀ ਸਰਕਾਰ ’ਚ ਚੱਲਦਾ ਸੀ।ਭਗਵੰਤ ਮਾਨ ਨੇ ਕਿਹਾ ਕਿ ਚੰਗਾ ਹੁੰਦਾ ਜੇ ਪੰਜਾਬ ਦੀ ਕਾਂਗਰਸ ਸਰਕਾਰ ਦਿੱਲੀ ਜਾ ਕੇ ਕਾਂਗਰਸ ਹਾਈਕਮਾਂਡ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਾਉਣ ਲਈ ਜਾਂਦੀ। ਚੰਗਾ ਹੁੰੰਦਾ ਜੇ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਦਵਾਈਆਂ, ਵੈਕਸੀਨ, ਵੈਂਟੀਲੇਟਰ ਆਦਿ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਕੋਲ ਜਾਂਦੀ, ਪਰ ਕਾਂਗਰਸੀ ਆਗੂ ਤਾਂ ਆਪਣੀਆਂ ਕੁਰਸੀਆਂ ਬਚਾਉਣ ਤੇ ਬੈਠਾਉਣ ਲਈ ਹੀ ਦਿੱਲੀ ਜਾ ਕੇ ਬੈਠੇ ਹਨ। ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਹਮਲਾ ਕਰਦਿਆਂ ਕਿਹਾ ਕਿ ਹੁਣ ਸੁਖਬੀਰ ਬਾਦਲ ਦਾਅਵਾ ਕਰਦਾ ਹੈ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਸੂਬੇ ਦੀਆਂ ਔਰਤਾਂ ਨੂੰ ਸਰਕਾਰੀ ਏਸੀ ਬੱਸਾਂ ਵਿੱਚ ਮੁਫਤ ਸਫਰ ਦੀ ਸਹੂਲਤ ਦੇਣਗੇ, ਪਰ ਬਾਦਲ ਪਰਿਵਾਰ ਆਪਣੀਆਂ ਏਸੀ ਬੱਸਾਂ ਵਿੱਚ ਹੁਣੇ ਹੀ ਇਹ ਸਹੂਲਤ ਕਿਉਂ ਨਹੀਂ ਦਿੰਦਾ।
ਆਪ ਦੇ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਨਾਲ ਬਿਜਲੀ ਦੇਣ ਦਾ ਵਾਅਦਾ ਕਰਕੇ ਕੈਪਟਨ ਨੇ ਪੂਰੇ ਦੇਸ਼ ’ਚੋਂ ਮਹਿੰਗੀ ਬਿਜਲੀ ਉਦਯੋਗਾਂ ਨੂੰ ਦਿੱਤੀ ਹੈ। ਹੁਣ ਚੋਣਾਂ ਨੇੜੇ ਆਉਣ ਕਰਕੇ ਕੈਪਟਨ ਨੇ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਹੈ, ਜਦੋਂ ਕਿ ਚਾਰ ਸਾਲਾਂ ਦੌਰਾਨ 10 ਰੁਪਏ ਪ੍ਰਤੀ ਯੂਨਿਟ ਵਾਧਾ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।