ਭਗਵੰਤ ਮਾਨ ਦਾ ਵੱਡਾ ਹਮਲਾ, ਕਿਹਾ, ਇਹ ਸਮਾਂ ਪੰਜਾਬੀਆਂ ਨੂੂੰ ਬਚਾਉਣ ਦਾ ਨਾ ਕੀ ਕੁਰਸੀ ਬਚਾਉਣ ਦਾ
-
ਅੱਜ ਪੰਜਾਬ ਦੇ ਲੋਕ ਕਹਿੰਦੇ ਹਨ ‘ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ’
-
ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਨਾਲ ਬਿਜਲੀ ਦੇਣ ਦਾ ਵਾਅਦਾ ਕਰਕੇ ਕੈਪਟਨ ਨੇ ਪੂਰੇ ਦੇਸ ’ਚੋਂ ਮਹਿੰਗੀ ਬਿਜਲੀ ਉਦਯੋਗਾਂ ਨੂੰ ਦਿੱਤੀ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਲੋਕ ਕੋਰੋਨਾ ਦੀ ਮਹਾਂਮਾਰੀ ਵਿੱਚ ਮੌਤ ਦਾ ਸਿਕਾਰ ਹੋ ਰਹੇ ਹਨ, ਉਨਾਂ ਨੂੰ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਦਿੰਦੇ ਹੋਏ ਬਚਾਇਆ ਜਾ ਸਕਦਾ ਹੈ ਪਰ ਬਦਕਿਸਤੀ ਇਹ ਹੈ ਕਿ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਹੀ ਗੈਰ ਹਾਜਰ ਹੈ। ਇਸ ਤੋਂ ਮਾੜੀ ਗਲ ਹੋ ਹੀ ਨਹੀਂ ਸਕਦੀ ਹੈ। ਹਸਪਤਾਲਾਂ ਦਾ ਦੌਰਾ ਕਰਨ ਦੀ ਥਾਂ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਠੰਢੀਆਂ ਵਾਦੀਆਂ ਵਿਚਲੇ ਆਪਣੇ ਮਹੱਲਾਂ ਵਿੱਚ ਬੈਠੇ ਹਨ, ਜਦੋਂ ਕਿ ਮੰਤਰੀ ਤੇ ਵਿਧਾਇਕ ਆਪਣੀਆਂ ਕੁਰਸੀਆਂ ਬਚਾਉਣ ਲਈ ਦਿੱਲੀ ਦੇ ਦਰਬਾਰ ਵਿੱਚ ਬੈਠੇ ਹਨ। ਇਹ ਵੱਡਾ ਹਮਲਾ ਆਪ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ ਹੈ।
ਮੁੱਖ ਦਫਤਰ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ‘ਚਾਹੁੰਦਾ ਹੈ ਪੰਜਾਬ, ਕੈਪਟਨ ਦੀ ਸਰਕਾਰ’ ਨਾਅਰੇ ’ਤੇ ਟਿੱਪਟੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਹਿੰਦੇ ਹਨ ‘ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ।’ ਉਨਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਵੱਲੋਂ 2017 ਵਿੱਚ ਪੇਸ ਕੀਤਾ ਚੋਣ ਮੈਨੀਫੈਸਟੋ ਪੱਤਰਕਾਰਾਂ ਅੱਗੇ ਰੱਖਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲਿਖਤੀ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸੀ, ਕੈਪਟਨ ਅਮਰਿੰਦਰ ਸਿੰਘ ਤਾਂ ਸਹੁੰ ਖਾਹ ਕੇ ਹੀ ਮੁੱਕਰ ਗਏ। ਅੱਜ ਵੀ ਸੂਬੇ ਵਿੱਚ ਨਸ਼ਾ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ, ਰੇਤ ਤੇ ਮਾਈਨਿੰਗ ਮਾਫੀਆ ਉਸੇ ਤਰਾਂ ਚੱਲ ਰਿਹਾ ਹੈ, ਜਿਵੇਂ ਬਾਦਲਾਂ ਦੀ ਸਰਕਾਰ ਵਿੱਚ ਚੱਲਦਾ ਸੀ।
ਭਗਵੰਤ ਮਾਨ ਨੇ ਕਿਹਾ ਕਿ ਚੰਗਾ ਹੁੰਦਾ ਜੇ ਪੰਜਾਬ ਦੀ ਕਾਂਗਰਸ ਸਰਕਾਰ ਦਿੱਲੀ ਜਾ ਕੇ ਕਾਂਗਰਸ ਹਾਈਕਮਾਂਡ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਾਉਣ ਲਈ ਜਾਂਦੀ। ਚੰਗਾ ਹੁੰੰਦਾ ਜੇ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਦਵਾਈਆਂ, ਵੈਕਸੀਨ, ਵੈਂਟੀਲੇਟਰ ਆਦਿ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਕੋਲ ਜਾਂਦੀ, ਪਰ ਕਾਂਗਰਸੀ ਆਗੂ ਤਾਂ ਆਪਣੀਆਂ ਕੁਰਸੀਆਂ ਬਚਾਉਣ ਅਤੇ ਬੈਠਾਉਣ ਲਈ ਹੀ ਦਿੱਲੀ ਜਾ ਕੇ ਬੈਠੇ ਹਨ। ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਹਮਲਾ ਕਰਦਿਆਂ ਕਿਹਾ ਕਿ ਹੁਣ ਸੁਖਬੀਰ ਬਾਦਲ ਦਾਅਵਾ ਕਰਦਾ ਹੈ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਸੂਬੇ ਦੀਆਂ ਔਰਤਾਂ ਨੂੰ ਸਰਕਾਰੀ ਏ.ਸੀ ਬੱਸਾਂ ਵਿੱਚ ਮੁਫਤ ਸਫਰ ਦੀ ਸਹੂਲਤ ਦੇਣਗੇ, ਪਰ ਬਾਦਲ ਪਰਿਵਾਰ ਆਪਣੀਆਂ ਏ.ਸੀ ਬੱਸਾਂ ਵਿੱਚ ਹੁਣੇ ਹੀ ਇਹ ਸਹੂਲਤ ਕਿਉਂ ਨਹੀਂ ਦਿੰਦਾ।
ਆਪ ਦੇ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਨਾਲ ਬਿਜਲੀ ਦੇਣ ਦਾ ਵਾਅਦਾ ਕਰਕੇ ਕੈਪਟਨ ਨੇ ਪੂਰੇ ਦੇਸ ’ਚੋਂ ਮਹਿੰਗੀ ਬਿਜਲੀ ਉਦਯੋਗਾਂ ਨੂੰ ਦਿੱਤੀ ਹੈ। ਹੁਣ ਚੋਣਾਂ ਨੇੜੇ ਆਉਣ ਕਰਕੇ ਕੈਪਟਨ ਨੇ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਹੈ, ਜਦੋਂ ਕਿ ਚਾਰ ਸਾਲਾਂ ਦੌਰਾਨ 10 ਰੁਪਏ ਪ੍ਰਤੀ ਯੂਨਿਟ ਵਾਧਾ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।