Aam Aadmi Party: ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ :ਵਿਧਾਇਕ ਗੈਰੀ ਬੜਿੰਗ

Aam Aadmi Party
ਅਮਲੋਹ :ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਪਿੰਡ ਨਰਾਇਣਗੜ੍ਹ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਨਾਲ ਹਨ ਕੁਲਜੀਤ ਸਿੰਘ ਨਰਾਇਣਗੜ੍ਹ ਲੀਡਰਸ਼ਿਪ ਅਤੇ ਪਿੰਡ ਵਾਸੀ। ਤਸਵੀਰ: ਅਨਿਲ ਲੁਟਾਵਾ

ਕੁਲਜੀਤ ਨਰਾਇਣਗੜ੍ਹ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਲੋਕ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ | Aam Aadmi Party 

Aam Aadmi Party: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਪਿੰਡ ਨਰਾਇਣਗੜ੍ਹ ਵਿਖੇ ਕੁਲਜੀਤ ਸਿੰਘ ਨਰਾਇਣਗੜ੍ਹ ਦੀ ਅਗਵਾਈ ਵਿੱਚ ਉਨ੍ਹਾਂ ਦੇ ਗ੍ਰਹਿ ਇੱਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੇ ਗਿਣਤੀ ਪਿੰਡ ਦੇ ਲੋਕਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਨ੍ਹਾਂ ਦਾ ਪਿੰਡ ਪਹੁੰਚਣ ’ਤੇ ਕੁਲਜੀਤ ਸਿੰਘ ਨਰਾਇਣਗੜ੍ਹ ਵੱਲੋਂ ਆਪਣੇ ਸਾਥੀਆਂ ਸਮੇਤ ਜ਼ੋਰਦਾਰ ਸਵਾਗਤ ਕੀਤਾ ਗਿਆ। ਉਥੇ ਹੀ ਵਿਧਾਇਕ ਗੈਰੀ ਬੜਿੰਗ ਵੱਲੋਂ ਪੰਚਾਇਤੀ ਚੋਣਾਂ ਲਈ ਕੁਲਜੀਤ ਸਿੰਘ ਨਰਾਇਣਗੜ੍ਹ ਨੂੰ ਥਾਪੜਾ ਵੀ ਦਿੱਤਾ ਗਿਆ ਅਤੇ ਪਿੰਡ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ ਗਈ।

ਇਹ ਵੀ ਪੜ੍ਹੋ: City University Ludhiana: ਸਿਟੀ ਯੂਨੀਵਰਸਿਟੀ ਲੁਧਿਆਣਾ ਤੋਂ ਬੁਰੀ ਖ਼ਬਰ, ਪਹੁੰਚ ਗਈ ਪੁਲਿਸ

ਇਸ ਮੌਕੇ ਕੁਲਜੀਤ ਨਰਾਇਣਗੜ੍ਹ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਛੱਡਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਨੂੰ ਵਿਧਾਇਕ ਗੈਰੀ ਬੜਿੰਗ ਵੱਲੋਂ ਸਨਮਾਨਿਤ ਕੀਤਾ ਗਿਆ ਉੱਥੇ ਹੀ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ । ਇਸ ਮੌਕੇ ਵਿਧਾਇਕ ਬੜਿੰਗ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਨੂੰ ਹੋਰ ਜ਼ਿਆਦਾ ਬਲ ਮਿਲਿਆ ਹੈ ਕਿਉਂਕਿ ਕੁਲਜੀਤ ਨਰਾਇਣਗੜ੍ਹ ਦੀ ਪ੍ਰੇਰਨਾ ਸਦਕਾ ਲੋਕ ਆਪ ਵਿੱਚ ਸ਼ਾਮਲ ਹੋਏ ਹਨ ਅਤੇ ਦਿਨੋ-ਦਿਨ ਆਮ ਆਦਮੀ ਪਾਰਟੀ ਮਜ਼ਬੂਤੀ ਵੱਲ ਵੱਧ ਰਹੀ ਹੈ ਅਤੇ ਲੋਕ ਆਪ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। Aam Aadmi Party

ਇਸ ਮੌਕੇ ਕੁਲਜੀਤ ਸਿੰਘ ਨੇ ਵਿਧਾਇਕ ਬੜਿੰਗ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਜਿਹੜਾ ਵੀ ਵਿਸ਼ਵਾਸ ਉਨ੍ਹਾਂ ਉੱਪਰ ਅੱਜ ਪ੍ਰਗਟਾਇਆ ਹੈ ਉਸ ਵਿਸ਼ਵਾਸ ਨੂੰ ਬਰਕਰਾਰ ਰੱਖਣਗੇ ਅਤੇ ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਲੋਕਾਂ ਨੂੰ ਨਾਲ ਜੋੜਿਆ ਜਾਵੇਗਾ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਪ੍ਰਧਾਨ ਰਣਧੀਰ ਸਿੰਘ ਨਰਾਇਣਗੜ੍ਹ, ਬਚਨ ਸਿੰਘ, ਸੀਨੀਅਰ ਆਗੂ ਇਕਬਾਲ ਸਿੰਘ ਰਾਏ, ਯਾਦਵਿੰਦਰ ਸਿੰਘ ਲੱਕੀ ਭਲਵਾਨ, ਸੁਖਚੈਨ ਸਿੰਘ ਦੀਵਾ, ਐਡਵੋਕੇਟ ਕਮਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜੱਗਾ ਭੋਲੀਆਂ, ਰਾਜਵੀਰ ਸਿੰਘ ਸੌਟੀ, ਹਰਦੀਪ ਸਿੰਘ ਧਾਰਨੀ, ਲਖਵੀਰ ਸਿੰਘ ਬਿੱਟੂ, ਅਵਤਾਰ ਸਿੰਘ ਸੰਧੂ, ਸੰਦੀਪ ਸਿੰਘ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।