
ਪੰਜਾਬ ਕਿਸਾਨ ਦਲ ਦੇ ਹਲਕਾ ਇੰਚਾਰਜ ਗੁਰਬਚਨ ਬੱਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
(ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਜ਼ਿਆਦਾ ਬਲ ਮਿਲਿਆ, ਜਦੋਂ ਨੇੜਲੇ ਪਿੰਡ ਸ਼ਾਹਪੁਰ ਵਿਖੇ ਇਕ ਸਮਾਗਮ ਦੌਰਾਨ ਪੰਜਾਬ ਕਿਸਾਨ ਦਲ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਲ ਆਪਣੇ ਸਾਥੀਆਂ ਸਮੇਤ ਡਾ. ਜਸਵਿੰਦਰ ਸਿੰਘ, ਬਲਦੇਵ ਸਿੰਘ ਸਹੋਤਾ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏੇ। ਜਿਨ੍ਹਾਂ ਦਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ (MLA Garry Birring) ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ ਗਿਆ ਅਤੇ ਹਰ ਸਹਿਯੋਗ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ (MLA Garry Birring) ਨੇ ਕਿਹਾ ਕਿ ਆਪ ਸਰਕਾਰ ਦੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਅੱਜ ਸ਼ਾਹਪੁਰ ਵਿਖੇ ਪਾਰਟੀ ਵਿੱਚ ਸ਼ਾਮਿਲ ਹੋਏ ਲੋਕਾਂ ਨਾਲ ਆਪ ਨੂੰ ਹੋਰ ਜ਼ਿਆਦਾ ਬਲ ਮਿਲਿਆ ਹੈ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ ਸਨਮਾਨ ਵੀ ਬਰਕਰਾਰ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਪਲਾਟ ਖਰੀਦ ਘਪਲਾ : ਵਿਜੀਲੈਂਸ ਅੱਗੇ ਪੇਸ਼ ਹੋਏ ਮਨਪ੍ਰੀਤ ਸਿੰਘ ਬਾਦਲ
ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਪੰਜਾਬ ਵਾਸੀਆਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰੇਗੀ ਜਿਸ ਤਹਿਤ ਕਾਫੀ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਪਨਾਗ, ਡਾ ਜਸਵਿੰਦਰ ਸਿੰਘ, ਬਲਦੇਵ ਸਿੰਘ ਸਹੋਤਾ, ਗੁਰਨਾਮ ਸਿੰਘ, ਪਾਲ ਸਿੰਘ, ਗੁਰਚਰਨ ਸਿੰਘ, ਗੁਰਮੇਲ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ, ਰਣਜੀਤ ਸਿੰਘ, ਮਨਦੀਪ ਸਿੰਘ, ਦਿਲਬਾਗ ਸਿੰਘ, ਮਨਜੀਤ ਸਿੰਘ, ਬਲਜਿੰਦਰ ਸਿੰਘ, ਗੁਰਤੇਜ ਸਿੰਘ, ਸਵਰਨ ਸਿੰਘ, ਸਤਪਾਲ ਸਿੰਘ, ਦਰਸ਼ਨ ਸਿੰਘ, ਰਣਯੋਧ ਸਿੰਘ, ਤਿਰਲੋਕ ਸਿੰਘ, ਰਾਜਿੰਦਰ ਸਿੰਘ, ਇਕਬਾਲ ਸਿੰਘ, ਸੋਹਣ ਖਾਂ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।