ਉੱਤਰੀ ਭਾਰਤ ‘ਚ ਠੰਢ ਨਾਲ ਠਰੂੰ ਠਰੂੰ ਕਰਦੇ ਲੋਕ

fog and cold

31 ਦਸੰਬਰ ਤੱਕ ਬਾਰਸ਼ ਹੋਣ ਦੀ ਸੰਭਾਵਨਾ

ਨਵੀਂ ਦਿੱਲੀ। ਉੱਤਰੀ ਭਾਰਤ ‘ਚ ਠੰਢ (winter) ਦਾ ਕਹਿਰ ਲਗਾਤਾਰ ਜਾਰੀ ਹੈ। ਠੰਢ ‘ਚ ਲੋਕ ਘਰੋਂ ਬਾਹਰ ਨਿਕਲਣ ਤੋਂ ਵੀ ਡਰ ਰਹੇ ਹਨ। ਠੰਡ ਦੇ ਨਾਲ-ਨਾਲ ਕਈ ਥਾਵਾਂ ‘ਤੇ ਸੰਘਣੀ ਧੁੰਦ ਵੀ ਪੈ ਰਹੀ ਹੈ, ਜਿਸ ਕਾਰਨ ਵਿਜ਼ੀਬਿਲਟੀ ਘੱਟ ਹੈ। ਮੌਸਮ ਵਿਭਾਗ ਵਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ‘ਚ ਠੰਡ ਹੋਰ ਵਧੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ ਸਮੇਤ ਦਿੱਲੀ ਵਿਚ ਠੰਡ ਕਾਫੀ ਵਧੇਗੀ ਅਤੇ 31 ਦਸੰਬਰ ਨੂੰ ਬਾਰਿਸ਼ ਵੀ ਪੈਣ ਦੀ ਵੀ ਸੰਭਾਵਨਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਛਾਈ ਰਹੇਗੀ, ਜਿਸ ਕਾਰਨ ਲੋਕ ਠੰਡ ਨਾਲ ਹੋਰ ਠਰ ਜਾਣਗੇ। ਮੌਸਮ ਵਿਭਾਗ ਮੁਤਾਬਕ ਨਵੇਂ ਸਾਲ ਮੌਕੇ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਾਲ ‘ਤੇ ਬਾਰਿਸ਼ ਹੋਵੇਗੀ। ਉੱਥੇ ਵਿਭਾਗ ਦਾ ਕਹਿਣਾ ਹੈ ਕਿ ਪਹਾੜੀ ਇਲਾਕਿਆਂ ਵਿਚ ਭਾਰੀ ਬਰਫਬਾਰੀ ਹੋਵੇਗੀ।

ਅਨੁਮਾਨ ਹੈ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਕੁਝ ਇਲਾਕਿਆਂ ‘ਚ ਭਾਰੀ ਬਰਫਬਾਰੀ ਹੋਵੇਗੀ। ਇੱਥੇ ਦੱਸ ਦੇਈਏ ਕਿ ਦਿੱਲੀ ‘ਚ ਠੰਡ ਦਾ 118 ਸਾਲ ਪੁਰਾਣਾ ਰਿਕਾਰਡ ਟੁੱਟਿਆ ਹੈ। ਸ਼ਨਿੱਚਰਵਾਰ ਨੂੰ ਦਿੱਲੀ ‘ਚ ਤਾਪਮਾਨ 2.4 ਡਿਗਰੀ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 118 ਸਾਲ ਪਹਿਲਾਂ ਇਹ ਦੂਜਾ ਦਸੰਬਰ ਮਹੀਨਾ ਹੈ, ਜਦੋਂ ਦਿੱਲੀ ‘ਚ ਇੰਨੀ ਠੰਡ ਪੈ ਰਹੀ ਹੈ। ਇਸ ਤੋਂ ਪਹਿਲਾਂ 1901 ‘ਚ ਇੰਨੀ ਜ਼ਿਆਦਾ ਠੰਡ ਪਈ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here