ਅਗਨੀਵੀਰ ਅਕਾਸ਼ਦੀਪ ਸਿੰਘ ਦੀ ਮੌਤ ’ਤੇ ਸਪੀਕਰ ਸੰਧਵਾਂ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ | Tribute Agniveer
Tribute Agniveer: (ਗੁਰਪ੍ਰੀਤ ਪੱਕਾ) ਫਰੀਦਕੋਟ/ਕੋਟਕਪੂਰਾ। ਹਲਕਾ ਕੋਟਕਪੂਰਾ ਦੇ ਪਿੰਡ ਕੋਠੇ ਚਹਿਲ ਤੋਂ ਅਗਣੀਵੀਰ ਅਕਾਸ਼ਦੀਪ ਸਿੰਘ ਜੋ ਕਿ ਮਹਿਜ 22 ਸਾਲ ਦਾ ਸੀ, ਜੋ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਦੇਸ਼ ਦੀ ਰੱਖਿਆ ਕਰਦਾ ਹੋਇਆ ਸ਼ਹਾਦਤ ਦਾ ਜਾਮ ਪੀ ਗਿਆ। ਅੱਜ ਅਗਨੀਵੀਰ ਅਕਾਸ਼ਦੀਪ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ’ਚ ਲੋਕ ਉਮੜ ਪਏ। ਇਸ ਮੌਕੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੀ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਇਸ ਦੁੱਖ ਦੀ ਘੜੀ ’ਚ ਪਹੁੰਚੇ।
ਐਸ.ਡੀ.ਐਮ ਫਰੀਦਕੋਟ ਵੀ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਹੋਏ ਸ਼ਰੀਕ
ਉਨ੍ਹਾਂ ਕਿ ਆਰਮੀ ਵੱਲੋਂ ਅਕਾਸ਼ਦੀਪ ਸਿੰਘ ਦੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਦੀ ਅਚਾਨਕ ਮੌਤ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ, ਉੱਥੇ ਪੂਰੇ ਜ਼ਿਲ੍ਹੇ ਨੂੰ ਵੀ ਘਾਟਾ ਪਿਆ ਹੈ। ਇਸ ਅਗਨੀਵੀਰ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਪੀਕਰ ਸ. ਸੰਧਵਾਂ ਨੇ ਪਰਿਵਾਰ ਦੇ ਦੁੱਖ ’ਚ ਸ਼ਰੀਕ ਹੁੰਦੇ ਹੋਏ ਗੁਰੂ ਚਰਨਾਂ ਵਿੱਚ ਪੂਰੇ ਪਰਿਵਾਰ ਨੂੰ ਇਹ ਭਾਣਾ ਮੰਨਣ ਦੀ ਸ਼ਕਤੀ ਬਖਸ਼ਣ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ: Murder: ਪੁੱਤ ਵੱਲੋਂ ਸਿਰ ’ਚ ਡੰਡਾ ਮਾਰ ਕੇ ਪਿਓ ਦਾ ਕਤਲ
ਉਨ੍ਹਾਂ ਕਿਹਾ ਕਿ ਕੇਂਦਰ ਨੂੰ ਅਗਨੀਵੀਰ ਸਕੀਮ ਬੰਦ ਕਰਕੇ ਫੋਜ ਵਿੱਚ ਜਵਾਨਾਂ ਦੀ ਰੈਗੂਲਰ ਭਰਤੀ ਕਰਨੀ ਚਾਹੀਦੀ ਹੈ। ਇੱਥੇ ਅੱਜ ਸਸਕਾਰ ਮੌਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਪਿੰਡ ਚਹਿਲ ਵਿਖੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮ੍ਰਿਤਕ ਅਗਨੀਵੀਰ ਦੀ ਦੇਹ ਤੇ ਫੁੱਲ ਮਲਾਵਾਂ ਭੇਂਟ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹਾ ਹੈ। ਇਸ ਮੌਕੇ ਅਗਨੀਵੀਰ ਅਕਾਸ਼ਦੀਪ ਸਿੰਘ ਨੂੰ ਫੋਜ ਦੀ ਟੁੱਕੜੀ ਵੱਲੋਂ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। Tribute Agniveer