ਪੰਜਾਬ ਦੇ ਲੋਕਾਂ ਨੂੰ ਛੇਤੀ ਮਿਲ ਸਕਦੀ ਐ ਗਰਮੀ ਤੋਂ ਰਾਹਤ

Rain

 ਲੋਅ ਤੋਂ ਮਿਲੇਗੀ ਛੁਟਕਾਰਾ, ਘਟੇਗਾ ਤਾਪਮਾਨ

  • 16 ਨੂੰ ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਵਾਸੀਆਂ ਲਈ ਰਾਹਤ ਦੀ ਖਬਰ ਹੈ। ਲੋਕਾਂ ਨੂੰ ਮੰਗਲਵਾਰ ਤੋਂ ਲੂ ਤੋਂ ਛੁਟਕਾਰਾ ਮਿਲੇਗਾ, ਇਸ ਦੇ ਨਾਲ ਤਾਪਮਾਨ ਵੀ ਘਟ ਜਾਵੇਗਾ। ਇਹ ਅਨੁਮਾਨ ਮੌਸਮ ਕੇਂਦਰ ਚੰਡੀਗੜ੍ਹ ਦਾ ਹੈ। ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਸੋਮਵਾਰ ਨੂੰ ਹੀਟ ਵੇਵ ਚੱਲੇਗੀ ਪਰ ਉਸ ਤੋਂ ਬਾਅਦ 14 ਜੂਨ ਤੋਂ ਬਾਅਦ ਮੌਸਮ ਬਦਲ ਜਾਵੇਗਾ।

ਇਸ ਦੌਰਾਨ ਪੰਜਾਬ ’ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। 15 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ’ਚ ਹਨੇ੍ਰੀ ਆ ਸਕਦੀ ਹੈ, ਜਦੋਂਕਿ 16 ਜੂਨ ਨੂੰ ਪੰਜਾਬ ਦੇ ਕਈ ਜਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਮੀਂਹ ਮਾਨਸੂਨ ਦਾ ਹੋਵੇਗਾ ਜਾਂ ਵੈਸਟਰਨ ਡਿਸਟਰਬੈਂਸ ਦਾ।

ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਇਹ ਰਾਹਤ ਦੀ ਗੱਲ ਹੈ ਕਿ ਲੋਕਾਂ ਨੂੰ ਕੜਕਦੀ ਧੁੱਪ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਵਿੱਚ ਮੌਸਮ ਖਰਾਬ ਰਿਹਾ। ਬਠਿੰਡਾ 45.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਜ਼ਿਆਦਾ ਗਰਮ ਰਿਹਾ। ਪਟਿਆਲਾ ਦਾ ਤਾਪਮਾਨ 45.4 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਦਾ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਗੁਰਦਾਸਪੁਰ ਦਾ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹੁਸ਼ਿਆਰਪੁਰ, ਚੰਡੀਗੜ੍ਹ ਅਤੇ ਫਿਰੋਜ਼ਪੁਰ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here