ਪੰਜਾਬ ’ਚ ਅਕਾਲੀ ਦਲ ਤੇ ਕਾਂਗਰਸ ਹਾਸੀਏ ਤੋਂ ਵੀ ਬਾਹਰ : ਕੁਲਦੀਪ ਧਾਲੀਵਾਲ

Kuldeep Dhaliwal

ਅੰਮ੍ਰਿਤਸਰ (ਰਾਜਨ ਮਾਨ)। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਜਨਤਾ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਹੀ ਖਤਮ ਕਰ ਦਿੱਤਾ ਹੈ ਜਦਕਿ ਭਾਰਤੀ ਜਨਤਾ ਪਾਰਟੀ ਨੂੰ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੇ ਨਕਾਰਿਆ ਹੋਇਆ ਹੈ। ਅੱਜ ਇਥੇ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਦੀ ਸੱਤਾ ਤੇ ਆਮ ਆਦਮੀ ਪਾਰਟੀ ਕਾਬਜ ਹੋਈ ਹੈ ਨੇ ਪੰਜਾਬੀਆਂ ਦੇ ਸੁਪਨੇ ਸਾਕਾਰ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਚੋਣਾਂ ’ਚ ਜੋ ਵਾਅਦੇ ਕਰਕੇ ਸੱਤਾ ’ਚ ਆਈ ਸੀ। ਮੁੱਖ ਮੰਤਰੀ ਭਗਵੰਤ ਮਾਨ ਉਹ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਘਰ-ਘਰ ਨੌਕਰੀ ਦਿੱਤੀ ਜਾ ਰਹੀ ਹੈ।

ਭ੍ਰਿਸ਼ਟਾਚਾਰ ਨੂੰ ਵੱਡੇ ਪੱਧਰ ’ਤੇ ਨੱਥ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਆਜਾਦੀ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਤੇ ਰਾਜ ਕੀਤਾ ਹੈ ਪਰ ਇਨ੍ਹਾਂ ਨੇ ਲੋਕਾਂ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦਾ ਵਿਕਾਸ ਕੀਤਾ ਹੈ। ਪਾਰਲੀਮੈਂਟ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਮੂੰਂਹ ਨਹੀਂ ਲਾਉਣਗੇ ਅਤੇ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਜਿਵੇਂ ਆਪ ਨੇ ਵਿਧਾਨ ਸਭਾ ਚੋਣਾਂ ’ਚ ਰਿਕਾਰਡ ਤੋੜ ਜਿੱਤ ਹਾਸਲ ਕੀਤੀ ਸੀ, ਉਸੇ ਤਰ੍ਹਾਂ ਪਾਰਲੀਮੈਂਟ ਚੋਣਾਂ ਵਿੱਚ ਰਿਕਾਰਡ ਬਣਾਵੇਂਗੀ। (Kuldeep Dhaliwal)

Sirsa News : ਸਰਸਾ ’ਚ ਨਸ਼ੇ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, 50 ਲੱਖ 10 ਹਜ਼ਾਰ ਦੇ ਚਿੱਟੇ ਸਮੇਤ ਦੋ ਕਾਬੂ

ਧਾਲੀਵਾਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਨਾਲ ਧੋਖਾ ਕਰਨ ਵਾਲੇ ਲੋਕਾਂ ਨੂੰ ਮੂੰਹ ਨਾ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਉਪਰ ਲਿਆਂਦਾ ਹੈ ਅਤੇ ਉਹਨਾਂ ਦਾ ਸੁਪਨਾ ਰੰਗਲਾ ਪੰਜਾਬ ਦਾ ਹੈ। ਉਨ੍ਹਾਂ ਵਿਦੇਸ਼ਾਂ ’ਚ ਬੈਠੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬੇਫਿਕਰ ਹੋ ਕੇ ਪੰਜਾਬ ’ਚ ਪੈਸੇ ਦਾ ਨਿਵੇਸ਼ ਕਰਨ। ਉਨ੍ਹਾਂ ਦੀਆਂ ਜਾਇਦਾਦਾਂ ਅਤੇ ਵਪਾਰ ਦੀ ਰਾਖੀ ਲਈ ਪੰਜਾਬ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਦੀ ਜਾਇਦਾਦ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਣ ਦਿੱਤਾ ਜਾਵੇਗਾ। (Kuldeep Dhaliwal)

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਦੁਆਰ ਹਰ ਵਕਤ ਖੁੱਲ੍ਹੇ ਹਨ ਜਦੋਂ ਮਰਜੀ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਧਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਲਜਿੰਦਰ ਸਿੰਘ ਥਾਂਦੇ ਨੇ ਅੱਜ ਅਜਨਾਲੇ ਹਲਕੇ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਾਰਲੀਮੈਂਟ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਦੇ ਦੁਆਰ ਤੱਕ ਪਹੁੰਚਾਉਣ। (Kuldeep Dhaliwal)