6582 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ
- ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਚਲ ਰਹੇ ਹਨ 122 ਰਾਹਤ ਕੈਂਪ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Flood Rescue Operation: ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ, ਐਨਡੀਆਰਐਫ, ਐਸਡੀਆਰਐਫ, ਫੌਜ ਤੇ ਪੰਜਾਬ ਪੁਲਿਸ ਦੇ ਜਵਾਨ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 1700 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ ਬਰਨਾਲਾ ’ਚ 25, ਫ਼ਾਜ਼ਿਲਕਾ ’ਚ 1599, ਫਿਰੋਜ਼ਪੁਰ ’ਚ 3265, ਗੁਰਦਾਸਪੁਰ ’ਚ 5456, ਹੁਸ਼ਿਆਰਪੁਰ ’ਚ 1052, ਕਪੂਰਥਲਾ ’ਚ 362, ਮਾਨਸਾ ’ਚ 163, ਮੋਗਾ ’ਚ 115, ਪਠਾਨਕੋਟ ’ਚ 1139 ਤੇ ਜ਼ਿਲ੍ਹਾ ਤਰਨ ਤਾਰਨ ’ਚ ਹੁਣ ਤੱਕ 60 ਵਿਅਕਤੀ ਹੜ੍ਹਾਂ ਦੇ ਪਾਣੀ ’ਚੋਂ ਸੁਰੱਖਿਅਤ ਕੱਢੇ ਗਏ ਹਨ।
ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਵਿੱਚੋਂ ਕੱਢੇ ਜਾ ਰਹੇ ਵਿਅਕਤੀਆਂ ਦੀ ਗਿਣਤੀ ਵਧਣ ਦੇ ਨਾਲ-ਨਾਲ ਹੀ ਕੈਂਪਾਂ ਦੀ ਗਿਣਤੀ ਵੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ 122 ਰਾਹਤ ਕੈਂਪ ਚਲ ਰਹੇ ਹਨ, ਜਿਨ੍ਹਾਂ ’ਚ 6582 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ’ਚ 16 ਕੈਂਪ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਵਿੱਚ 1, ਫ਼ਾਜ਼ਿਲਕਾ ਵਿੱਚ 7, ਫਿਰੋਜ਼ਪੁਰ ’ਚ 8, ਗੁਰਦਾਸਪੁਰ ’ਚ 25, ਹੁਸ਼ਿਆਰਪੁਰ ’ਚ 20, ਕਪੂਰਥਲਾ ’ਚ 4, ਮਾਨਸਾ ’ਚ 1, ਮੋਗਾ ’ਚ 5, ਪਠਾਨਕੋਟ ’ਚ 14, ਸੰਗਰੂਰ ’ਚ 1 ਤੇ ਪਟਿਆਲਾ ’ਚ 20 ਕੈਂਪ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ। Flood Rescue Operation
ਇਹ ਖਬਰ ਵੀ ਪੜ੍ਹੋ : Hockey Asia Cup 2025: ਹਾਕੀ ਏਸ਼ੀਆ ਕੱਪ, ਭਾਰਤ ਜਾਪਾਨ ਨੂੰ ਹਰਾ ਲਗਾਤਾਰ ਦੂਜੀ ਜਿੱਤ ਨਾਲ ਸੁਪਰ-4 ’ਚ ਪਹੁੰਚਿਆ
ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜ਼ਰੂਰਤ ਦੀਆਂ ਸਾਰੀਆਂ ਵਸਤਾਂ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕੈਂਪਾਂ ’ਚ 170 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ ਜਦਕਿ ਬਰਨਾਲਾ ਵਿਖੇ 25, ਫ਼ਾਜ਼ਿਲਕਾ ਵਿਖੇ 652, ਫਿਰੋਜ਼ਪੁਰ ਵਿਖੇ 3987, ਗੁਰਦਾਸਪੁਰ ਵਿਖੇ 411, ਹੁਸ਼ਿਆਰਪੁਰ ਵਿਖੇ 478, ਕਪੂਰਥਲਾ ਵਿਖੇ 110, ਮਾਨਸਾ ਵਿਖੇ 163, ਮੋਗਾ ਵਿਖੇ 115, ਪਠਾਨਕੋਟ ਵਿਖੇ 411 ਅਤੇ ਜ਼ਿਲ੍ਹਾ ਸੰਗਰੂਰ ਦੇ ਰਾਹਤ ਕੈਂਪਾਂ ਵਿੱਚ 60 ਵਿਅਕਤੀ ਰੁਕੇ ਹੋਏ ਹਨ। ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹਾਂ ਵਿੱਚ ਜਾਨ-ਮਾਲ ਦੀ ਰਾਖੀ ਲਈ ਦਿਨ-ਰਾਤ ਡਟੇ ਐਨਡੀਆਰਐਫ, ਐਸਡੀਆਰਐਫ, ਫੌਜ ਤੇ ਪੰਜਾਬ ਪੁਲਿਸ ਦੇ ਜਵਾਨਾਂ ਤੇ ਸਮਾਜ ਸੇਵੀ ਸੰਸਥਾਵਾਂ ਦਾ ਇਸ ਔਖੀ ਘੜੀ ’ਚ ਸਾਥ ਦੇਣ ਲਈ ਧੰਨਵਾਦ ਕੀਤਾ। Flood Rescue Operation
ਉਨ੍ਹਾਂ ਦੱਸਿਆ ਕਿ ਇਸ ਸਮੇਂ ਗੁਰਦਾਸਪੁਰ ’ਚ ਐਨਡੀਆਰਐਫ ਦੀਆਂ 6 ਟੀਮਾਂ ਤੇ ਫ਼ਾਜ਼ਿਲਕਾ, ਫਿਰੋਜ਼ਪੁਰ ਪਠਾਨਕੋਟ ਤੇ ਅੰਮ੍ਰਿਤਸਰ ਵਿੱਚ 1-1 ਟੀਮ ਤੈਨਾਤ ਹੈ। ਇਸੇ ਤਰ੍ਹਾਂ ਕਪੂਰਥਲਾ ’ਚ ਐਸਡੀਆਰਐਫ ਦੀਆਂ 2 ਟੀਮਾਂ ਸਰਗਰਮ ਹਨ। ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਆਰਮੀ, ਨੇਵੀ ਤੇ ਏਅਰਫੋਰਸ ਨੇ ਵੀ ਮੋਰਚਾ ਸਾਂਭਿਆ ਹੋਇਆ ਹੈ ਜਦਕਿ ਬੀਐਸਐਫ ਦੀ 1-1 ਟੀਮ ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। Flood Rescue Operation
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਅਤੇ ਫਾਇਰ ਬ੍ਰਿਗੇਡ ਵੱਲੋਂ ਕਪੂਰਥਲਾ ਅਤੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸ਼ਨ ਦੇ ਨਾਲ ਮਦਦ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕਪੂਰਥਲਾ ਵਿੱਚ 15 ਕਿਸ਼ਤੀਆਂ, ਫਿਰੋਜ਼ਪੁਰ ਵਿੱਚ 12 ਕਿਸ਼ਤੀਆਂ ਤੇ ਪਠਾਨਕੋਟ ਵਿੱਚ 4 ਕਿਸ਼ਤੀਆਂ ਰਾਹੀਂ ਲੋਕਾਂ ਨੂੰ ਕੱਢਿਆ ਜਾ ਰਿਹਾ ਹੈ ਅਤੇ ਜਿੱਥੇ ਕਿਤੇ ਵੀ ਏਅਰਲਿਫਟ ਦੀ ਜ਼ਰੂਰਤ ਹੈ ਤਾਂ ਉਸ ਸਬੰਧੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Flood Rescue Operation
ਮਾਲ ਮੰਤਰੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਹੁਣ ਤੱਕ ਪੰਜਾਬ ਦੇ ਕੁੱਲ 1312 ਪਿੰਡ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ 93, ਬਰਨਾਲਾ ਦੇ 26, ਬਠਿੰਡਾ ਦੇ 21, ਫਤਹਿਗੜ੍ਹ ਸਾਹਿਬ ਦਾ 1, ਫਾਜ਼ਿਲਕਾ ਦੇ 92, ਫਿਰੋਜ਼ਪੁਰ ਦੇ 107, ਗੁਰਦਾਸਪੁਰ ਦੇ 324, ਹੁਸ਼ਿਆਰਪੁਰ ਦੇ 86, ਜਲੰਧਰ ਦੇ 55, ਕਪੂਰਥਲਾ ਦੇ 123, ਲੁਧਿਆਣਾ ਦੇ 26, ਮਾਲੇਰਕੋਟਲਾ ਦੇ 4, ਮਾਨਸਾ ਦੇ 77, ਮੋਗਾ ਦੇ 35, ਪਠਾਨਕੋਟ ਦੇ 81, ਪਟਿਆਲਾ ਦੇ 14, ਰੂਪਨਗਰ ਦੇ 2, ਸੰਗਰੂਰ ਦੇ 22, ਐਸਏਐਸ ਨਗਰ ਦਾ 1, ਐਸਬੀਐਸ ਨਗਰ ਦੇ 3, ਮੁਕਤਸਰ ਸਾਹਿਬ ਦੇ 74 ਤੇ ਤਰਨ ਤਾਰਨ ਦੇ 45 ਪਿੰਡ ਸ਼ਾਮਲ ਹਨ।