ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਨਸ਼ਿਆਂ ਦੇ ਖਤਰੇ...

    ਨਸ਼ਿਆਂ ਦੇ ਖਤਰੇ ਨਾਲ ਨਜਿੱਠਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਭਗਵੰਤ ਸਿੰਘ ਮਾਨ

    Barnala to Ludhiana toll Plaza

    ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫਾਇਆ ਕੀਤਾ ਜਾ ਸਕੇ। ਇਸ ਲਈ ਪੰਜਾਬ ਦੇ ਲੋਕ ਵੀ ਨਸ਼ੇ ਦੇ ਖ਼ਿਲਾਫ਼ ਤਿਆਰ ਕੀਤੀ ਗਈ ਹੈਲਪ ਲਾਇਨ ਨੰਬਰ 9779100200 ’ਤੇ ਸੰਪਰਕ ਕਰਦੇ ਹੋਏ ਇਸ ਮੁਹਿੰਮ ਵਿੱਚ ਪੰਜਾਬ ਸਰਕਾਰ ਦੀ ਮਦਦ ਕਰ ਸਕਦੇ ਹਨ।

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਸੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ, ਨਸਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਅਤੇ ਨਸਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਉਣ ਲਈ ਇਹ ਸੁਚੱਜੀ ਯੋਜਨਾਬੱਧ ਮੁਹਿੰਮ ਚਲਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਨਸਾ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਪਰ ਉਨ੍ਹਾਂ ਕਿਹਾ ਕਿ ਇਹ ਜੰਗ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ।

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸਾਮਲ ਨਸਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮੈਗਾ ਮੁਹਿੰਮ ਦੇ ਹਿੱਸੇ ਵਜੋਂ ਡਰੱਗ ਮਨੀ ਰਾਹੀਂ ਹਾਸਲ ਕੀਤੀਆਂ ਨਸਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹ/ਜਬਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚ ਇਸ ਅਲਾਮਤ ਦਾ ਇੱਕ ਕਿਣਕਾ ਵੀ ਮੌਜੂਦ ਹੈ।

    ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 51 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 90 ਫੀਸਦੀ ਪਰਿਵਾਰਾਂ ਨੂੰ ਜੀਰੋ ਬਿੱਲ ਆ ਰਿਹਾ ਹੈ, 2.5 ਕਰੋੜ ਤੋਂ ਵੱਧ ਲੋਕਾਂ ਦਾ ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਇਲਾਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਇਲਾਵਾ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿਨ੍ਹਾਂ ਦਾ ਕਦੇ ਵੀ ਵਾਅਦਾ ਨਹੀਂ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ ਅਤੇ ਸਿਆਸੀ ਪਿਛੋਕੜ ਵਾਲੇ ਨਹੀਂ ਹਨ, ਜਿਸ ਕਾਰਨ ਉਹ ਲੋਕਾਂ ਨਾਲ ਕੀਤੀ ਹਰ ਗੱਲ ਨੂੰ ਪੂਰਾ ਕਰ ਰਹੇ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਸੁਰੂ ਕੀਤੀ ਹੈ, ਜੋ ਸੂਬਾਈ ਅਤੇ ਰਾਸਟਰੀ ਰਾਜ ਮਾਰਗਾਂ ‘ਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰੱਖਿਆ ਫੋਰਸ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਸਮੇਤ ਵਿਸੇਸ ਤੌਰ ‘ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ 1597 ਜਵਾਨ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ 144 ਵਾਹਨ ਮੁਹੱਈਆ ਕਰਵਾਏ ਗਏ ਹਨ ਅਤੇ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸੁਰੂਆਤ ਤੋਂ ਬਾਅਦ ਸੂਬੇ ਵਿੱਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਰਾਜਾਂ ਅਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੀ ਲੀਕ ਤੋਂ ਹਟਵੀਂ ਪਹਿਲਕਦਮੀ ਦੀ ਸਲਾਘਾ ਕੀਤੀ ਹੈ।