Punjab News: ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦਾ ਖ਼ਮਿਆਜ਼ਾ ਭੁਗਤ ਰਹੇ ਲੋਕ : ਧਾਲੀਵਾਲ

Punjab-News
ਅੰਮ੍ਰਿਤਸਰ : ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਜਨ ਸੰਪਰਕ ਮੁਹਿੰਮ ਤਹਿਤ ਪੇਂਡੂ ਜਨਤਕ ਮੀਟੰਗਾਂ ‘ਚ ਸ਼ਾਮਲ ਹੋਣ ਮੌਕੇ ਸ. ਕੁਲਦੀਪ ਸਿੰਘ ਧਾਲੀਵਾਲ। ਫੋਟੋ : ਮਾਨ

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਭਾਰਤ ਰਤਨ ਸਨਮਾਨ ਤੋਂ ਵਾਂਝਿਆਂ ਰੱਖ ਕੇ ਕੇਂਦਰ ਸਰਕਾਰ ਹਾਕੀ ਨਾਲ ਵਿਤਕਰਾ ਕਰ ਰਹੀ

Punjab News: (ਰਾਜਨ ਮਾਨ) ਅੰਮ੍ਰਿਤਸਰ। ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਮੁੱਚੇ ਦੇਸ਼ ਦੇ ਲੋਕ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦਾ ਖ਼ਮਿਆਜ਼ਾ ਭੁਗਤ ਰਹੇ ਹਨ। ਧਾਲੀਵਾਲ ਅੱਜ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਤਹਿਤ ਪੰਜਾਬ ਸਰਕਾਰ ਦੀਆਂ ਖੇਡ ਵਿਭਾਗ ਦੀਆਂ ਅਹਿਮ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਾਰੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਜਦੋਂ ਤੋਂ ਸੱਤਾ ’ਤੇ ਕਾਬਜ਼ ਹੋਈ ਹੈ ਉਸਨੇ ਦੇਸ਼ ਦੇ ਲੋਕਾਂ ਨੂੰ ਕਿਸੇ ਨਾ ਕਿਸੇ ਵੱਡੀ ਮੁਸੀਬਤ ਵਿੱਚ ਫਸਾਇਆ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਦੇਸ਼ ਨੂੰ ਕੰਗਾਲੀ ਵੱਲ ਧਕੇਲ ਦਿੱਤਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਸਾਰੂ ਕਦਮਾਂ ਵਜੋਂ ਪੰਜਾਬ ਨੂੰ ਪਹਿਲੀ ਵਾਰ ਕੌਮਾਂਤਰੀ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਮੌਕਾ ਪ੍ਰਾਪਤ ਹੋਇਆ ਹੈ। ਸ. ਧਾਲੀਵਾਲ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਕੌਮਾਂਤਰੀ ਸਰਹੱਦੀ ਤੇ ਰਾਵੀ ਦਰਿਆ ਪਾਸ ਰਮਦਾਸ ਖੇਤਰ ਦੇ ਪਿੰਡਾਂ ਸਿੰਘੋਕੇ, ਗਗੜ, ਘੁੰਮਰਾਏ, ਰੂੜੇਵਾਲ, ਧੰਗਾਈ ਤੇ ਦਰਿਆ ਮੂਸਾ ਪਿੰਡਾਂ ’ਚ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਜਨ ਸੰਪਰਕ ਮੁਹਿੰਮ ਤਹਿਤ ਪੇਂਡੂ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਣ ਮੌਕੇ ਪ੍ਰਭਾਵਸ਼ਾਲੀ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਨੇ ਸੂਬਾ ਮਾਨ ਸਰਕਾਰ ਦੇ ਚਾਰ ਸਾਲ ਖੇਡ ਰਿਪੋਰਟ ਕਾਰਡ ਨੂੰ ਜਾਰੀ ਕਰਦਿਆਂ ਇਹ ਵੀ ਪ੍ਰਗਟਾਵਾ ਕੀਤਾ ਕਿ ਸੂਬਾ ਮਾਨ ਸਰਕਾਰ ਨੇ ਡੂੰਘੇ ਅਧਿਐਨ ’ਚ ਸ਼ਿੱਦਤ ਨਾਲ ਮਹਿਸੂਸ ਕੀਤਾ ਹੈ।

65 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਬਗੈਰ ਕਿਸੇ ਰਿਸ਼ਵਤ ਤੇ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ’ਚ ਭਰਤੀ ਕੀਤਾ

ਸਾਬਕਾ ਕਾਂਗਰਸ, ਅਕਾਲੀ, ਭਾਜਪਾ ਸਰਕਾਰਾਂ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਧਕੇਲੇ ਗਏ ਪੰਜਾਬ ਨੂੰ ਖੇਡਾਂ ਤੇ ਰੁਜ਼ਗਾਰ ਸੱਭਿਆਚਾਰ ਨੂੰ ਹੀ ਅਮਲੀ ਜਾਮਾ ਪਹਿਨਾ ਕੇ ਨਸ਼ਿਆਂ ਤੋਂ ਨਵਿਰਤ ਕੀਤਾ ਜਾ ਸਕਦਾ ਹੈ। ਜਿਸ ਤਹਿਤ ਪੜ੍ਹੇ-ਲਿਖੇ 65 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਬਗੈਰ ਕਿਸੇ ਰਿਸ਼ਵਤ ਤੇ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ’ਚ ਭਰਤੀ ਕੀਤਾ ਗਿਆ ਹੈ, ਜਦੋਂਕਿ ਪੰਜਾਬ ’ਚ ਖੇਡ ਸੱਭਿਆਚਾਰ ਨੂੰ ਸਿਖਰਾਂ ਵੱਲ ਪਹੁੰਚਾਉਣ ਵਾਲਾ ਪੰਜਾਬ ਦੇਸ਼ ਦਾ ਇੱਕੋ-ਇਕ ਅਜਿਹਾ ਪਹਿਲਾ ਸੂਬਾ ਹੈ, ਜਿਸਨੇ ਆਪਣੇ ਚਾਲੂ ਵਿੱਤੀ ਵਰ੍ਹੇ ਬਜਟ ’ਚ ਖੇਡਾਂ ਲਈ 1791 ਕਰੋੜ ਰੁਪਏ ਰਾਖਵੇਂ ਰੱਖੇ ਹਨ।

ਇਹ ਵੀ ਪੜ੍ਹੋ: Weather Update: ਐਨਸੀਆਰ ’ਚ ਮੌਸਮ ਦਾ ਬਦਲਿਆ ਮਿਜਾਜ, ਭਾਰੀ ਮੀਂਹ ਅਤੇ ਤੂਫਾਨ ਦੀ ਸੰਭਾਵਨਾ

ਉਨ੍ਹਾਂ ਦੱਸਿਆ ਕਿ ਸੂਬੇ ਦੇ ਪਿੰਡਾਂ ’ਚ ਖੇਡਾਂ ਨੂੰ ਹੁਲਾਰਾ ਦੇਣ ਲਈ 1350 ਕਰੋੜ ਰੁਪਏ ਦੀ ਲਾਗਤ ਨਾਲ 3100 ਨਵੇਂ ਖੇਡ ਸਟੇਡੀਅਮ ਉਸਾਰਣ ਦੀ ਪ੍ਰਕਿਰਿਆ ਜਾਰੀ ਕਰ ਦਿੱਤੀ ਹੈ ਅਤੇ 6 ਹਜ਼ਾਰ ਹੋਰ ਪਿੰਡਾਂ ’ਚ ਵੀ ਖੇਡ ਸਟੇਡੀਅਮ ਉਸਾਰਣ ਦੀ ਬਕਾਇਦਾ ਕਾਰਜ ਯੋਜਨਾ ਉਲੀਕ ਲਈ ਗਈ ਹੈ। 1018 ਕਰੋੜ ਰੁਪਏ ਦੀ ਲਾਗਤ ਨਾਲ 3 ਹਜ਼ਾਰ ਜਿੰਮ ਆਧੁਨਿਕ ਖੇਡ ਉਪਕਰਨਾਂ ਨਾਲ ਲੈਸ ਕੀਤੇ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ 50 ਕਰੋੜ ਰੁਪਏ ਮੁੱਲ ਦੀਆਂ 17 ਹਜ਼ਾਰ ਕਿੱਟਾਂ ਵੰਡੀਆਂ ਗਈਆਂ ਹਨ।

ਸ. ਧਾਲੀਵਾਲ ਨੇ ਕਿਹਾ ਕਿ ਹਾਕੀ ਤੇ ਪੰਜਾਬ ਇਕ ਸਿੱਕੇ ਦੇ ਦੋ ਪਹਿਲੂ ਹਨ ਅਤੇ ਕੇਂਦਰੀ ਸਰਕਾਰ ਹੋਰਨਾਂ ਖੇਡਾਂ ਦੇ ਮੁਕਾਬਲੇ ਹਾਕੀ ਨੂੰ ਬਹੁਤਾ ਪ੍ਰਫੁੱਲਿਤ ਕਰਨ ਵੱਲ ਉਚਿਤ ਧਿਆਨ ਨਹੀਂ ਦੇ ਰਹੀ। ਜਿਸਦਾ ਪ੍ਰਤੱਖ ਪ੍ਰਮਾਣ ਹੈ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵੱਲੋਂ ਸਦੀ ਦੇ ਮਹਾਨ ਐਲਾਨੇ ਗਏ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਪਿਛਲੇ 12 ਸਾਲਾਂ ਤੋਂ ਕੇਂਦਰੀ ਸੱਤਾ ਤੇ ਕਾਬਜ਼ ਮੋਦੀ ਸਰਕਾਰ ਵੱਲੋਂ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਭਾਰਤ ਰਤਨ ਦੇਣ ਤੋਂ ਵਾਂਝਿਆਂ ਰੱਖਿਆ ਹੋਇਆ ਹੈ।