Trident Group: ਬਰਨਾਲਾ (ਜਸਵੀਰ ਸਿੰਘ ਗਹਿਲ)। ਟਰਾਈਡੈਂਟ ਗਰੁੱਪ ਵਿਖੇ ਚੱਲ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦਾ ਦੂਜਾ ਪੜਾਅ 6 ਨਵੰਬਰ ਤੋਂ ਮੁੜ ਸ਼ੁਰੂ ਹੋਵੇਗਾ, ਜਿੱਥੇ ਲੋਕ ਸੀ. ਐੱਮ. ਸੀ. ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀਆਂ ਉੱਚ ਪੱਧਰੀ ਸਿਹਤ ਸਹੂਲਤਾਂ ਦਾ ਮੁਫ਼ਤ ’ਚ ਲਾਹਾ ਲੈ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਸੀਐੱਮਸੀ ਹਸਪਤਾਲ ਦੇ ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ ਜੋਜ਼ਫ਼ ਨੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਜਿੰਦਰ ਗੁਪਤਾ, ਸੀਐੱਸਆਰ ਹੈੱਡ ਮੈਡਮ ਮਧੂ ਗੁਪਤਾ ਤੇ ਸੀ.ਐਕਸ.ਓ. ਅਭਿਸ਼ੇਕ ਗੁਪਤਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਦਕਾ ਹੀ ਉਨ੍ਹਾਂ ਨੂੰ ਆਪਣੀਆਂ ਸਿਹਤ ਸਹੂਲਤਾਂ ਬਰਨਾਲਾ ਦੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦਾ ਮੌਕਾ ਮਿਲਿਆ।
Read Also : ਪੰਜਾਬ ’ਚ ਬਿਜਲੀ ਮੁਫ਼ਤ ਪਰ ਇਨ੍ਹਾਂ ਲੋਕਾਂ ਦੇ ਫਿਰ ਵੀ ਕੱਟੇ ਜਾਣਗੇ ਮੀਟਰ, ਬਿਜਲੀ ਵਿਭਾਗ ਦੀ ਤਿਆਰੀ
ਉਨ੍ਹਾਂ ਜ਼ਿਲ੍ਹੇ ਸਣੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਦੌਰਾਨ ਮਾਹਰ ਡਾਕਟਰਾਂ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੈਂਪ ਦੇ ਇੰਚਾਰਜ਼ ਪਵਨ ਸਿੰਗਲਾ, ਰੁਪਿੰਦਰ ਕੌਰ ਤੇ ਜਗਰਾਜ ਪੰਡੋਰੀ ਨੇ ਦੱਸਿਆ ਕਿ ਦੂਜਾ ਪੜਾਅ ਅੱਜ 6 ਨਵੰਬਰ ਤੋਂ ਸ਼ੁਰੂ ਹੋਵੇਗਾ। ਇਹ ਕੈਂਪ 6, 7, 8 ਨਵੰਬਰ, 12, 13, 14 ਨਵੰਬਰ, 19, 20, 21 ਨਵੰਬਰ, 26, 27, 28 ਨਵੰਬਰ ਤੇ 3, 4, 5 ਦਸੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਮ ਸਿਹਤ ਜਾਂਚ, ਅੱਖਾਂ ਦੇ ਮੁਫ਼ਤ ਮੋਤੀਆਬਿੰਦ ਆਪ੍ਰੇਸ਼ਨ, ਦੰਦਾਂ ਦੀ ਜਾਂਚ, ਡਾਇਗਨੋਸਟਿਕ ਟੈਸਟ (ਜਿਵੇਂ ਕਿ ਐਕਸ-ਰੇ, ਈਸੀਜੀ, ਲੈਬ ਟੈਸਟ), ਮੁਫ਼ਤ ਦਵਾਈਆਂ ਤੇ ਚਸ਼ਮਿਆਂ ਦੀ ਵੰਡ ਵਰਗੀਆਂ ਬਿਹਤਰੀਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। Trident Group














