ਲੋਕਾਂ ਵੱਲੋਂ ਮਿਲ ਰਿਹਾ ਸਮੱਰਥਨ ਅਤੇ ਪਿਆਰ ਹੀ ਮੇਰੀ ਤਾਕਤ : ਵਿਜੈ ਇੰਦਰ ਸਿੰਗਲਾ

Vijay Inder Singla Sachkahoon

ਲੋਕਾਂ ਵੱਲੋਂ ਮਿਲ ਰਿਹਾ ਸਮੱਰਥਨ ਅਤੇ ਪਿਆਰ ਹੀ ਮੇਰੀ ਤਾਕਤ : ਵਿਜੈ ਇੰਦਰ ਸਿੰਗਲਾ Vijay Inder Singla

(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਮਿਲ ਰਹੇ ਭਰਪੂਰ ਸਮੱਰਥਨ ਦਾ ਧੰਨਵਾਦ ਕਰਦਿਆਂ ਵਿਜੈ ਇੰਦਰ ਸਿੰਗਲਾ (Vijay Inder Singla) ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਪੂਰ ਸਮੱਰਥਨ ਅਤੇ ਪਿਆਰ ਹੀ ਉਹਨਾਂ ਦੀ ਅਸਲ ਤਾਕਤ ਹੈ ਤੇ ਇਸੇ ਪਿਆਰ ਦੀ ਬਦੌਲਤ 2009 ਵਿੱਚ ਉਹ ਲੋਕ ਸਭਾ ਚੋਣਾਂ ਵਿੱਚ ਸਫਲ ਹੋ ਕੇ ਲੋਕਾਂ ਦੀ ਸੇਵਾ ਕਰਨ ਦੇ ਸਮਰੱਥ ਹੋਏ ਤੇ ਫੇਰ ਲੋਕਾਂ ਨੇ ਉਹਨਾਂ ਨੂੰ ਵਿਧਾਨ ਸਭਾ ਵਿੱਚ ਜਾਣ ਦਾ ਮੌਕਾ ਬਖਸ਼ਿਸ ਕੀਤਾ ਇੱਕ ਵਿਧਾਇਕ ਦੇ ਤੌਰ ’ਤੇ ਕੰਮ ਕਰਦਿਆਂ ਉਹਨਾਂ ਨੇ ਇਲਾਕੇ ਦੀ ਤਰੱਕੀ ਲਈ ਹਰ ਸੰਭਵ ਯਤਨ ਕੀਤਾ ਤੇ ਇਲਾਕੇ ਦਾ ਵਿਕਾਸ ਕਰਵਾਇਆ।

ਉਹਨਾਂ ਕਿਹਾ ਕਿ ਅੱਜ ਉਹਨਾਂ ਦੀ ਚੋਣ ਮੁਹਿੰਮ ਵਿੱਚ ਦੂਜੀਆਂ ਪਾਰਟੀ ਦੇ ਲੋਕ ਵੀ ਵੱਡੀ ਗਿਣਤੀ ਸਮੱਰਥਨ ਦੇ ਰਹੇ ਹਨ ਜਿਸ ਦਾ ਕਾਰਨ ਇਹ ਹੈ ਕਿ ਲੋਕ ਸਮਝ ਚੁੱਕੇ ਹਨ ਕਿ ਕਿਹੜਾ ਵਿਅਕਤੀ ਇਲਾਕੇ ਦੀ ਨੁਹਾਰ ਬਦਲ ਸਕਦਾ ਹੈ ਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੁੰਦਾ ਹੈ। ਉਹਨਾਂ ਕਿਹਾ ਕਿ ਅੱਜ ਉਹਨਾਂ ਦੇ ਵਿਰੋਧੀ ਉਮੀਦਵਾਰ ਵੱਲੋਂ ਪੈਸੇ ਅਤੇ ਤਾਕਤ ਦੇ ਜ਼ੋਰ ’ਤੇ ਲੋਕਾਂ ਨੂੰ ਆਪਣੇ ਨਾਲ ਜੋੜਨ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ ਪਰ ਲੋਕ ਇਹਨਾਂ ਲੀਡਰਾਂ ਦੀ ਹਕੀਕਤ ਨੂੰ ਹੁਣ ਭਲੀ ਭਾਂਤ ਸਮਝ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here