World Environment Day: ਕੁਦਰਤ ਦੀਆਂ ਨਿਆਮਤਾਂ ਲਈ ਬੇਮੁੱਖ ਨਹੀਂ ਸ਼ੁਕਰਗੁਜ਼ਾਰ ਹੋਈਏ

ਵਿਸ਼ਵ ਵਾਤਾਵਰਨ ਦਿਵਸ ’ਤੇ ਵਿਸ਼ੇਸ਼

Khushdeep Singh Picture
Published On

Gratitude for Nature: ਕੁਦਰਤ ਅਤੇ ਮਨੁੱਖੀ ਜੀਵਨ ਦਾ ਗੂੜ੍ਹਾ ਰਿਸ਼ਤਾ ਹਮੇਸ਼ਾ ਤੋਂ ਰਿਹਾ ਹੈ। ਇਸੇ ਰਿਸ਼ਤੇ ਨੂੰ ਮਜ਼ਬੂਤ ਕਰਨ ਅਤੇ ਵਾਤਾਵਰਨ ਸੁਰੱਖਿਆ ਲਈ ਜਾਗਰੂਕਤਾ ਫੈਲਾਉਣ ਲਈ ਹਰ ਸਾਲ 5 ਜੂਨ ਨੂੰ ਵਿਸ਼ਵ ਭਰ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾਂਦਾ ਹੈ। ਇਸ ਵਾਰ 2026 ਵਿੱਚ ਇਸ ਦਾ ਮੁੱਖ ਥੀਮ ਹੈ ‘ਇੰਨਸਪਾਇਰਡ ਬਾਏ ਨੇਚਰ, ਫੋਰ ਕਲਾਈਮੇਟ, ਫੋਰ ਓਵਰ ਫਿਊਚਰ’ (ਤੁਹਾਡੇ ਭਵਿੱਖ ਲਈ ਜਲਵਾਯੂ ਲਈ ਕੁਦਰਤ ਪ੍ਰੇਰਨਾ)। ਇਹ ਥੀਮ ਰਾਹੀਂ ਯੂਨਾਈਟਿਡ ਨੇਸ਼ਨਜ਼ ਐਨਵਾਇਰਨਮੈਂਟ ਪ੍ਰੋਗਰਾਮ ਸਾਰੀ ਦੁਨੀਆ ਨੂੰ ਇੱਕ ਸੁਨੇਹਾ ਦੇ ਰਿਹਾ ਹੈ ਕਿ ਕੁਦਰਤ ਤੋਂ ਪ੍ਰੇਰਣਾ ਲੈ ਕੇ ਵਾਤਾਵਰਨ ਅਤੇ ਜਲਵਾਯੂ ਤਬਦੀਲੀ ਖਿਲਾਫ ਲੜਾਈ ਵਿੱਚ ਅੱਗੇ ਆਉਣਾ ਚਾਹੀਦਾ ਹੈ। ਇਸ ਸਾਲ ਇਸ ਦੀ ਮੇਜ਼ਬਾਨੀ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਕਰ ਰਿਹਾ ਹੈ। Gratitude for Nature

ਵਿਸ਼ਵ ਵਾਤਾਵਰਨ ਦਿਵਸ ਦੀ ਸ਼ੁਰੂਆਤ 1972 ਵਿੱਚ ਸਟਾਕਹੋਮ ਕਾਨਫਰੰਸ ਤੋਂ ਹੋਈ ਸੀ। ਇਸ ਕਾਨਫਰੰਸ ਵਿੱਚ ਦੁਨੀਆ ਭਰ ਦੇ ਲੋਕਾਂ ਨੇ ਇੱਕਜੁਟ ਹੋ ਕੇ ਫੈਸਲਾ ਲਿਆ ਕਿ ਵਾਤਾਵਰਨ ਨੂੰ ਬਚਾਉਣ ਲਈ ਗਲੋਬਲ ਪੱਧਰ ’ਤੇ ਯਤਨ ਕੀਤੇ ਜਾਣ। ਇਸ ਤੋਂ ਬਾਅਦ 1973 ਵਿੱਚ ਪਹਿਲੀ ਵਾਰ ਇਸ ਦਿਨ ਨੂੰ ਮਨਾਇਆ ਗਿਆ ਅਤੇ ਉਦੋਂ ਤੋਂ ਲੈ ਕੇ ਅੱਜ ਤੱਕ ਇਹ ਦਿਨ ਵਾਤਾਵਰਨੀ ਮੁੱਦਿਆਂ ’ਤੇ ਚਰਚਾ ਅਤੇ ਕਾਰਵਾਈ ਲਈ ਇੱਕ ਵੱਡਾ ਪਲੇਟਫਾਰਮ ਬਣਿਆ ਹੋਇਆ ਹੈ। ਇਸ ਦਿਨ ਦੇ ਪ੍ਰੋਗਰਾਮਾਂ ’ਚ 150 ਤੋਂ ਵੱਧ ਦੇਸ਼ਾਂ ਵਿੱਚ ਲੱਖਾਂ ਲੋਕ ਭਾਗ ਲੈਂਦੇ ਹਨ। ਇਸ ਵਿੱਚ ਰੁੱਖ ਲਾਉਣ, ਪਲਾਸਟਿਕ ਘਟਾਉਣ, ਸਫਾਈ ਮੁਹਿੰਮਾਂ ਤੇ ਜਾਗਰੂਕਤਾ ਰੈਲੀਆਂ ਸ਼ਾਮਲ ਹੁੰਦੀਆਂ ਹਨ। ਅੱਜ ਦੁਨੀਆ ਸਭ ਤੋਂ ਵੱਡੀ ਸਮੱਸਿਆ ਜਲਵਾਯੂ ਤਬਦੀਲੀ ਦਾ ਸਾਹਮਣਾ ਕਰ ਰਹੀ ਹੈ। ਵਧਦੀ ਗਰਮੀ, ਘਟਦੀ ਬਰਫ, ਵਧਦੀਆਂ ਸਮੁੰਦਰੀ ਲਹਿਰਾਂ, ਜੰਗਲੀ ਅੱਗ ਲੱਗਣਾ ਤੇ ਅਸਧਾਰਨ ਮੌਸਮੀ ਤਬਦੀਲੀਆਂ ਇਸ ਦੇ ਸਪੱਸ਼ਟ ਸੰਕੇਤ ਹਨ। Gratitude for Nature

Read Also : Mansa Heavy Rain: ਮਾਨਸਾ 'ਚ ਪਿਆ ਭਰਵਾਂ ਮੀਂਹ, ਕਿਸਾਨਾਂ ਦੇ ਚਿਹਰੇ ਖਿੜੇ

ਇਸ ਥੀਮ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਕੁਦਰਤ ਆਪਣੇ-ਆਪ ਵਿੱਚ ਇੱਕ ਵੱਡਾ ਹੱਲ ਹੈ। ਰੁੱਖ ਲਾਉਣਾ, ਜੰਗਲਾਂ ਨੂੰ ਬਚਾਉਣਾ, ਸੁਚੱਜੀ ਖੇਤੀ ਅਤੇ ਟਿਕਾਊ ਊਰਜਾ ਵੱਲ ਵਧਣਾ ਇਸ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਸਕਦਾ ਹੈ। ਅਜ਼ਰਬਾਈਜਾਨ ਵਿੱਚ ਇਸ ਵਾਰ ਉੱਚ ਪੱਧਰੀ ਚਰਚਾਵਾਂ, ਪ੍ਰਦਰਸ਼ਨੀਆਂ ਤੇ ਰੁੱਖ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਵਿੱਚ ਵਾਤਾਵਰਨ ਸੁਰੱਖਿਆ ਦੀ ਲੋੜ ਹੋਰ ਵੀ ਵਧ ਜਾਂਦੀ ਹੈ। ਉਦਯੋਗੀਕਰਨ, ਸ਼ਹਿਰੀਕਰਨ ਅਤੇ ਵਧਦੀ ਅਬਾਦੀ ਕਾਰਨ ਗੰਗਾ, ਯਮੁਨਾ ਵਰਗੀਆਂ ਨਦੀਆਂ ਪ੍ਰਦੂਸ਼ਿਤ ਹੋ ਰਹੀਆਂ ਹਨ। ਹਵਾ ਪ੍ਰਦੂਸ਼ਣ ਕਾਰਨ ਦਿੱਲੀ ਵਰਗੇ ਸ਼ਹਿਰਾਂ ਵਿੱਚ ਸਾਹ ਲੈਣਾ ਵੀ ਮੁਸ਼ਕਲ ਹੋ ਰਿਹਾ ਹੈ।

ਇਸ ਤੋਂ ਇਲਾਵਾ ਪਲਾਸਟਿਕ ਕੂੜਾ ਸਮੁੰਦਰਾਂ ਤੱਕ ਪਹੁੰਚ ਰਿਹਾ ਹੈ ਜਿਸ ਨਾਲ ਜਲੀ ਜੀਵਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਲਈ ਭਾਰਤ ਸਰਕਾਰ ਵੱਲੋਂ ਵੀ ਕਈ ਯੋਜਨਾਵਾਂ ਚਲਾਈਆਂ ਗਈਆਂ ਹਨ ਜਿਵੇਂ ਸਵੱਛ ਭਾਰਤ ਅਭਿਆਨ, ਰਾਸ਼ਟਰੀ ਸੋਲਰ ਮਿਸ਼ਨ ਅਤੇ ਜਲ ਜੀਵਨ ਮਿਸ਼ਨ। ਇਹ ਯੋਜਨਾਵਾਂ ਵਾਤਾਵਰਨ ਨੂੰ ਸਾਫ਼ ਰੱਖਣ ਅਤੇ ਟਿਕਾਊ ਵਿਕਾਸ ਲਈ ਮਹੱਤਵਪੂਰਨ ਹਨ। ਵਾਤਾਵਰਨ ਬਚਾਉਣ ਵਿੱਚ ਇੱਕ ਵਿਅਕਤੀ ਵਜੋਂ ਸਾਡੀ ਭੂਮਿਕਾ ਵੀ ਬਹੁਤ ਅਹਿਮ ਹੈ। ਛੋਟੀਆਂ-ਛੋਟੀਆਂ ਆਦਤਾਂ ਬਦਲ ਕੇ ਅਸੀਂ ਵੱਡੀ ਤਬਦੀਲੀ ਲਿਆ ਸਕਦੇ ਹਾਂ। ਉਦਾਹਰਨ ਵਜੋਂ ਬਿਜਲੀ ਬਚਾਉਣਾ, ਪਾਣੀ ਦੀ ਬਰਬਾਦੀ ਰੋਕਣਾ, ਪਲਾਸਟਿਕ ਦੀ ਵਰਤੋਂ ਘਟਾਉਣਾ ਅਤੇ ਰੀਸਾਈਕਲਿੰਗ ਕਰਨਾ। ਘਰ ਵਿੱਚ ਛੱਤ ’ਤੇ ਬਾਗ ਲਾਉਣਾ, ਸਾਈਕਲ ਵਰਤਣਾ ਜਾਂ ਪਬਲਿਕ ਟ੍ਰਾਂਸਪੋਰਟ ਦੀ ਵਰਤੋਂ ਕਰਨਾ ਵੀ ਵਾਤਾਵਰਨ ਲਈ ਫਾਇਦੇਮੰਦ ਹੈ। ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਵਾਤਾਵਰਨ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। Gratitude for Nature

ਤਾਂ ਜੋ ਉਹ ਭਵਿੱਖ ਵਿੱਚ ਇਸ ਨੂੰ ਬਚਾਉਣ ਲਈ ਤਿਆਰ ਹੋਣ। ਕੁਦਰਤ ਨੇ ਸਾਨੂੰ ਬਹੁਤ ਕੁਝ ਦਿੱਤਾ ਹੈ, ਤਾਜ਼ੀ ਹਵਾ, ਸਾਫ਼ ਪਾਣੀ, ਫਲ-ਫੁੱਲ ਅਤੇ ਖੂਬਸੂਰਤ ਧਰਤੀ। ਪਰ ਅਸੀਂ ਇਸ ਦੀ ਲਗਾਤਾਰ ਲੁੱਟ ਕਰ ਰਹੇ ਹਾਂ। ਜੰਗਲ ਘਟ ਰਹੇ ਹਨ, ਜੀਵ-ਜੰਤੂ ਅਲੋਪ ਹੋ ਰਹੇ ਹਨ ਅਤੇ ਧਰਤੀ ਦਾ ਤਾਪਮਾਨ ਵਧ ਰਿਹਾ ਹੈ। ਜੇ ਅਸੀਂ ਇਸ ਰਫ਼ਤਾਰ ਨੂੰ ਨਾ ਰੋਕਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਿਉਣਾ ਮੁਸ਼ਕਲ ਹੋ ਜਾਵੇਗਾ। ਇਸ ਲਈ ਇਸ ਵਿਸ਼ਵ ਵਾਤਾਵਰਨ ਦਿਵਸ ’ਤੇ ਸਾਡਾ ਇੱਕੋ ਵਾਅਦਾ ਹੋਣਾ ਚਾਹੀਦਾ ਹੈ ਕਿ ਅਸੀਂ ਆਪਣੀ ਧਰਤੀ ਨੂੰ ਬਚਾਉਣ ਲਈ ਯਤਨ ਕਰਾਂਗੇ। ਵਾਤਾਵਰਣ ਸੁਰੱਖਿਆ ਲਈ ਵਿਗਿਆਨ ਅਤੇ ਤਕਨਾਲੋਜੀ ਵੀ ਬਹੁਤ ਮੱਦਦਗਾਰ ਸਾਬਤ ਹੋ ਰਹੀ ਹੈ। ਸੋਲਰ ਊਰਜਾ, ਇਲੈਕਟ੍ਰਿਕ ਵਾਹਨ ਅਤੇ ਏਆਈ ਰਾਹੀਂ ਵਾਤਾਵਰਨ ਨਿਗਰਾਨੀ ਵਰਗੀਆਂ ਤਕਨੀਕਾਂ ਭਵਿੱਖ ਵਿੱਚ ਵੀ ਬਹੁਤ ਅਹਿਮ ਭੂਮਿਕਾ ਨਿਭਾਉਣਗੀਆਂ।

ਪਰ ਇਨ੍ਹਾਂ ਤਕਨੀਕਾਂ ਤੋਂ ਇਲਾਵਾ ਸਾਨੂੰ ਆਪਣੀਆਂ ਪਰੰਪਰਾਵਾਂ ਵੱਲ ਵੀ ਵਾਪਸ ਮੁੜਨਾ ਚਾਹੀਦਾ ਹੈ। ਪੁਰਾਣੇ ਸਮੇਂ ਵਿੱਚ ਲੋਕ ਕੁਦਰਤ ਨਾਲ ਤਾਲਮੇਲ ਰੱਖ ਕੇ ਰਹਿੰਦੇ ਸਨ। ਉਨ੍ਹਾਂ ਨੇ ਕਦੇ ਵੀ ਧਰਤੀ ਨੂੰ ਨੁਕਸਾਨ ਨਹੀਂ ਪਹੁੰਚਾਇਆ। ਉਸੇ ਤਰੀਕੇ ਨੂੰ ਅਪਣਾਉਣ ਦੀ ਲੋੜ ਹੈ। ਇਸ ਵਿਸ਼ਵ ਵਾਤਾਵਰਨ ਦਿਵਸ ’ਤੇ ਆਓ! ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖੀਏ, ਰੁੱਖ ਲਾਈਏ ਅਤੇ ਆਪਣੇ ਬੱਚਿਆਂ ਨੂੰ ਵਾਤਾਵਰਨ ਬਾਰੇ ਸਿਖਾਈਏ। ਇੱਕ ਵਿਅਕਤੀ ਵਜੋਂ ਛੋਟਾ ਯਤਨ ਵੀ ਵੱਡੀ ਤਬਦੀਲੀ ਲਿਆ ਸਕਦਾ ਹੈ। ਜੇ ਸਾਡਾ ਹਰ ਇੱਕ ਵਿਅਕਤੀ ਆਪਣੀ ਜ਼ਿੰਮੇਵਾਰੀ ਨਿਭਾਵੇ ਤਾਂ ਇੱਕ ਹਰਿਆਲੀ ਧਰਤੀ ਬਣਾਉਣਾ ਸੁਫ਼ਨਾ ਨਹੀਂ ਰਹੇਗਾ। ਅੰਤ ਵਿੱਚ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਇਹ ਧਰਤੀ ਸਾਡੀ ਹੀ ਨਹੀਂ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਦੀ ਵੀ ਹੈ। ਇਸ ਲਈ ਇਸ ਨੂੰ ਬਚਾਉਣਾ ਸਾਡਾ ਫਰਜ਼ ਹੈ। ਵਿਸ਼ਵ ਵਾਤਾਵਰਨ ਦਿਵਸ ਸਾਨੂੰ ਇਸ ਫਰਜ਼ ਨੂੰ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ। ਆਓ! ਇਸ ਦਿਨ ਨੂੰ ਸਿਰਫ਼ ਇੱਕ ਤਿਉਹਾਰ ਵਜੋਂ ਨਾ ਮਨਾਈਏ ਸਗੋਂ ਇਸ ਨੂੰ ਇੱਕ ਵਾਅਦੇ ਵਜੋਂ ਅਪਣਾਈਏ ਕਿ ਅਸੀਂ ਆਪਣੀ ਕੁਦਰਤ ਅਤੇ ਧਰਤੀ ਲਈ ਹਮੇਸ਼ਾ ਲੜਦੇ ਰਹਾਂਗੇ।

(ਇਹ ਲੇਖਕ ਦੇ ਆਪਣੇ ਵਿਚਾਰ ਹਨ)
ਸੰਦੀਪ ਕੁਮਾਰ

About The Author

Related Posts