Aman Arora ਨੂੰ ਝੰਡਾ ਲਹਿਰਾਉਣ ਤੋਂ ਰੋਕਣ ਲਈ High Court ’ਚ ਪਟੀਸ਼ਨ ਦਾਇਰ

Aman Arora

ਸੰਗਰੂਰ (ਸੱਚ ਕਹੂੰ ਨਿਊਜ਼)। ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪਿਛਲੇ ਸਾਲ 21 ਦਸੰਬਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਧਾਇਕ ਵਜੋਂ ਅਯੋਗ ਕਰਾਰ ਦਿੰਦਿਆਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਤੋਂ ਰੋਕਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ’ਤੇ ਸੋਮਵਾਰ ਨੂੰ ਹਾਈ ਕੋਰਟ ’ਚ ਸੁਣਵਾਈ ਹੋਵੇਗੀ। ਪਟੀਸ਼ਨ ਦਾਇਰ ਕਰਦੇ ਹੋਏ ਸੰਗਰੂਰ ਵਾਸੀ ਅਨਿਲ ਕੁਮਾਰ ਤਾਇਲ ਨੇ ਹਾਈਕੋਰਟ ਨੂੰ ਦੱਸਿਆ। (Aman Arora)

ਇਹ ਵੀ ਪੜ੍ਹੋ : ਪੰਜਾਬੀ ਗਾਇਕ ਸਤਵਿੰਦਰ ਬੁੱਗਾ ਸਮੇਤ ਤਿੰਨ ‘ਤੇ ਕਤਲ ਦੇ ਦੋਸ਼ ਹੇਠ FIR ਦਰਜ਼

ਸੁਪਰੀਮ ਕੋਰਟ ਨੇ 2013 ’ਚ ਆਪਣੇ ਹੁਕਮਾਂ ’ਚ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਦਾਲਤ ਕਿਸੇ ਲੋਕ ਨੁਮਾਇੰਦੇ ਨੂੰ ਦੋ ਸਾਲਾਂ ਜਾਂ ਇਸ ਤੋਂ ਵੱਧ ਦੀ ਸਜ਼ਾ ਸੁਣਾਉਂਦੀ ਹੈ, ਤਾਂ ਉਹ ਲੋਕ ਪ੍ਰਤੀਨਿਧੀ ਐਕਟ ਦੇ ਤਹਿਤ ਅਯੋਗ ਕਰਾਰ ਦਿੱਤਾ ਜਾਵੇਗਾ। ਪਟੀਸਨਰ ਨੇ ਕਿਹਾ ਕਿ ਸੰਗਰੂਰ ਅਦਾਲਤ ਨੇ ਮੰਤਰੀ ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਪਾਏ ਜਾਣ ਤੋਂ ਬਾਅਦ ਦੋ ਸਾਲਾਂ ਦੀ ਸਜ਼ਾ ਸੁਣਾਈ ਸੀ। ਪਟੀਸਨਰ ਨੇ ਕਿਹਾ ਕਿ ਸਜ਼ਾ ਸੁਣਾਉਂਦੇ ਹੀ ਉਸ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। (Aman Arora)