ਪੰਜਾਬ ਵਿੱਚ ਲੋਕ-ਲੁਭਾਊ ਵਾਅਦਿਆਂ ਖ਼ਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ

Petition in Supreme Court Sachkahoon

ਪੰਜਾਬ ਵਿੱਚ ਲੋਕ-ਲੁਭਾਊ ਵਾਅਦਿਆਂ ਖ਼ਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ

ਨਵੀਂ ਦਿੱਲੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਲੋਕ-ਲੁਭਾਊ ਵਾਅਦਿਆਂ ਨੂੰ ਨਿਰਪੱਖ ਚੋਣਾਂ ਦੀਆ ਜੜ੍ਹਾਂ ਹਿਲਾ ਦੇਣ ਵਾਲਾ ਕਰਾਰ ਦਿੰਦੇ ਹੋਏ ਇਸਦੇ ਖਿਲਾਫ ਸ਼ਨੀਵਾਰ ਨੂੰ ਸੁਪਰੀਮ ਕੋਰਟ ਵਿੱਚ (Petition in Supreme Court) ਜਨਹਿਤ ਪਟੀਸ਼ਨ ਦਾਇਰ ਕੀਤੀ ਗਈ। ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਐਡਵੋਕੇਟ ਅਸ਼ਵਨੀ ਕੁਮਾਰ ਉਪਾਧਿਆਏ ਦੁਆਰਾ ਪੰਜਾਬ ਦੇ ਸੰਦਰਭ ਵਿੱਚ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਚੋਣਾਂ ਤੋਂ ਪਹਿਲਾਂ ਜਨਤਕ ਫੰਡਾਂ ਤੋਂ ਮੁਫ਼ਤ ਤੋਹਫ਼ਿਆਂ ਦੇ ਤਰਕਹੀਣ ਵਾਅਦਿਆਂ ਨੇ ਵੋਟਰਾਂ ਨੂੰ ਬੇਲੋੜਾ ਪ੍ਰਭਾਵਿਤ ਕੀਤਾ ਹੈ। ਇਸ ਨੇ ਨਿਰਪੱਖ ਚੋਣਾਂ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ। ਇਸ ਲਈ ਸੁਪਰੀਮ ਕੋਰਟ ਨੂੰ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਨੂੰ ਸਬੰਧਤ ਪਾਰਟੀਆਂ ਦੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਉਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਦਾ ਨਿਰਦੇਸ਼ ਦੇਣਾ ਚਾਹੀਦਾ ਹੈ।

ਉਪਾਧਿਆਏ ਨੇ ਆਪਣੀ ਪਟੀਸ਼ਨ ਵਿੱਚ, ਸਿਆਸੀ ਪਾਰਟੀਆ ’ਤੇ ਗਲਤ ਲਾਭ ਲਈ ਮਨਮਾਨੇ ਜਾਂ ਤਰਕਹੀਣ ਵਾਅਦੇ ਕਰਕੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲੁਭਾਉਣ ਦਾ ਦੋਸ਼ ਲਗਾਇਆ ਹੈ, ਇਸ ਨੂੰ ‘ਰਿਸ਼ਵਤ’ ਅਤੇ ‘ਅਣਉਚਿਤ’ ਰੂਪ ਨਾਲ ਪ੍ਰਭਾਵਿਤ ਕਰਨ ਵਾਲਾ ਕਰਾਰ ਦਿੱਤਾ ਹੈ। ਪਟੀਸ਼ਨ ਵਿੱਚ ਉਪਾਧਿਆਏ ਨੇ ਸਿਆਸੀ ਪਾਰਟੀਆਂ ਦੇ ਇਹਨਾਂ ਤਰਕਹੀਣ ਲੋਕ-ਲੁਭਾਉ ਵਾਅਦਿਆਂ ਨੂੰ ਸੰਵਿਧਾਨ ਦੀ ਧਾਰਾ 14, 162, 266(3) ਅਤੇ 282 ਦੀ ਉਲੰਘਣਾ ਦੱਸਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here