ਟਰੈਕਟਰ ਰੈਲੀ ’ਤੇ ਰੋਕ ਵਾਲੀ ਪਟੀਸ਼ਨ ਬੁੱਧਵਾਰ ਤੱਕ ਟਲੀ
ਦਿੱਲੀ। ਸੁਪਰੀਮ ਕੋਰਟ ’ਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਟਰੈਕਟਰ ਰੈਲੀ ਰੋਕਣ ਦੀ ਕੇਂਦਰ ਸਰਕਾਰ ਦੀ ਪਟੀਸ਼ਨ ’ਤੇ ਬੁੱਧਵਾਰ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਦੀ ਪਟੀਸ਼ਨ ਸੋਮਵਾਰ ਨੂੰ ਚੀਫ਼ ਜਸਟਿਸ ਸ਼ਰਦ ਅਰਵਿੰਦ ਬੋਬੜੇ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਅੱਗੇ ਸੁਣਵਾਈ ਲਈ ਸੂਚੀਬੱਧ ਕੀਤੀ ਗਈ ਸੀ, ਪਰ ਜਸਟਿਸ ਬੋਬੜੇ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਸੁਣਵਾਈ ਕਰਨ ਵਾਲੀ ਬੈਂਚ ਹੀ ਇਸ ਕੇਸ ਦੀ ਸੁਣਵਾਈ ਕਰੇਗੀ।
ਅੱਜ ਦੋ ਹੋਰ ਜੱਜ ਚੀਫ ਜਸਟਿਸ ਦੇ ਨਾਲ ਬੈਠ ਗਏ। ਸੁਣਵਾਈ ਦੌਰਾਨ ਜਸਟਿਸ ਬੌਬੜੇ ਨੇ ਕਿਹਾ ਕਿ ਦਿੱਲੀ ਵਿੱਚ ਦਾਖਲੇ ਦਾ ਸਵਾਲ ਕਾਨੂੰਨ ਵਿਵਸਥਾ ਦਾ ਮਾਮਲਾ ਹੈ ਅਤੇ ਦਿੱਲੀ ਪੁਲਿਸ ਨੂੰ ਇਹ ਫੈਸਲਾ ਕਰਨਾ ਹੈ ਕਿ ਕੌਣ ਦਿੱਲੀ ਆਵੇਗਾ ਜਾਂ ਨਹੀ। ਜਸਟਿਸ ਬੋਬੜੇ ਨੇ ਕਿਹਾ ਕਿ ਅਦਾਲਤ ਫੈਸਲਾ ਨਹੀ ਕਰੇਗੀ ਕਿ ਪ੍ਰਸ਼ਾਸਨ ਨੂੰ ਕੀ ਕਰਨਾ ਹੈ ਅਤੇ ਕੀ ਨਹੀ ਕਰਨਾ ਚਾਹੀਦਾ। ਹੁਣ ਇਸ ਮਾਮਲੇ ਦੀ ਸੁਣਵਾਈ 20 ਮਾਰਚ ਨੂੰ ਹੋਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.