ਸਾਡੇ ਨਾਲ ਸ਼ਾਮਲ

Follow us

14.3 C
Chandigarh
Monday, January 19, 2026
More
    Home Breaking News ਹਿੰਡਨਬਰਗ ਦੀ ਤ...

    ਹਿੰਡਨਬਰਗ ਦੀ ਤਾਜ਼ਾ ਰਿਪੋਰਟ ਦੇ ਮੱਦੇਨਜ਼ਰ ਸੁਪਰੀਮ ਕੋਰਟ ਵਿੱਚ ਪਟੀਸ਼ਨ

    Hindenburg
    Shambhu Border: ਸ਼ੰਭੂ ਬਾਰਡਰ ਨਾਲ ਜੁੜੀ ਵੱਡੀ ਖਬਰ

    ਨਵੀਂ ਦਿੱਲੀ (ਏਜੰਸੀ)। Hindenburg : ਅਮਰੀਕੀ ਸ਼ਾਰਟ ਸੇਲਰ ਫਰਮ ਹਿੰਡਨਬਰਗ ਦੀ ਤਾਜ਼ਾ ਰਿਪੋਰਟ ’ਚ ਲਾਏ ਗਏ ਦੋਸ਼ਾਂ ਸਬੰਧੀ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ। ਪਟੀਸ਼ਨ ’ਚ ਸੁਪਰੀਮ ਕੋਰਟ ਦੀ ਰਜਿਸਟਰੀ ਵੱਲੋਂ ਉਸ ਮੰਗ ਨੂੰ ਸੂੁੱਚੀਬੱਧ ਕਰਨ ਤੋਂ ਇਨਕਾਰ ਕਰਨ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਵਿੱਚ ਅਡਾਨੀ ਸਮੂਹ ਦੀਆਂ ਕੰਪਨੀਆਂ ਵਿਰੁੱਧ ਹਿੰਡਨਬਰਗ ਰਿਸਰਚ ਵੱਲੋਂ ਲਾਏ ਗਏ ਕਥਿਤ ਧੋਖਾਧੜੀ ਦੇ ਦੋਸ਼ਾਂ ਨੂੰ ਹੱਲ ਕਰਨ ਲਈ ਕੀਤੀ ਗਈ ਕਾਰਵਾਈ ’ਤੇ ਸੇਬੀ ਤੋਂ ਸਥਿਤੀ ਰਿਪੋਰਟ ਮੰਗੀ ਗਈ ਸੀ।

    ਪਟੀਸ਼ਨ ਨੇ ਤਾਜ਼ਾ ਹਿੰਡਨਬਰਗ ਰਿਪੋਰਟ ਵਿੱਚ ਲਾਏ ਗਏ ਦੋਸ਼ਾਂ ਨੂੰ ਰਿਕਾਰਡ ਕੀਤਾ ਹੈ ਕਿ ਸੇਬੀ ਦੀ ਚੇਅਰਪਰਸਨ ਅਤੇ ਉਸ ਦੇ ਪਤੀ ਨੇ ਕਥਿਤ ਤੌਰ ’ਤੇ ਬਰਮੂਡਾ ਅਤੇ ਮਾਰੀਸ਼ਸ ਵਿੱਚ ਆਫਸ਼ੋਰ ਫੰਡਾਂ ਵਿੱਚ ਨਿਵੇਸ਼ ਕੀਤਾ ਸੀ, ਜੋ ਕਿ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਦੇ ਵੱਡੇ ਭਰਾ ਵਿਨੋਦ ਕੋਲ ਹੈ। Hindenburg

    Read Also : Nabha jail: ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਨੂੰ ਨਾਭਾ ਜੇਲ੍ਹ ਭੇਜਿਆ

    ਪਟੀਸ਼ਨ ’ਚ ਕਿਹਾ ਗਿਆ ਹੈ, ‘ਹਾਲਾਂਕਿ ਸੇਬੀ ਦੇ ਮੁਖੀ ਮਾਧਬੀ ਬੁਚ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ ਅਤੇ ਇਸ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਤੀਜੀ ਧਿਰ ਦੀਆਂ ਰਿਪੋਰਟਾਂ ’ਤੇ ਵਿਚਾਰ ਨਹੀਂ ਕੀਤਾ ਜਾ ਸਕਦਾ, ਇਸ ਸਭ ਨੇ ਲੋਕਾਂ ਅਤੇ ਨਿਵੇਸ਼ਕਾਂ ਦੇ ਮਨਾਂ ਵਿਚ ਸ਼ੱਕ ਦਾ ਮਾਹੌਲ ਪੈਦਾ ਕੀਤਾ ਹੈ। ਅਜਿਹੇ ਹਾਲਾਤ ਵਿੱਚ, ਸੇਬੀ ਲਈ ਪੈਂਡਿੰਗ ਜਾਂਚ ਨੂੰ ਬੰਦ ਕਰਨਾ ਅਤੇ ਜਾਂਚ ਦੇ ਸਿੱਟੇ ਦਾ ਐਲਾਨ ਕਰਨਾ ਲਾਜ਼ਮੀ ਹੋ ਜਾਂਦਾ ਹੈ।’

    LEAVE A REPLY

    Please enter your comment!
    Please enter your name here