ਦਿੱਲੀ ‘ਚ ਪੈਟਰੋਲ ਡੀਜ਼ਲ ਹੋਏ ਮਹਿੰਗੇ

ਦਿੱਲੀ ‘ਚ ਪੈਟਰੋਲ ਡੀਜ਼ਲ ਹੋਏ ਮਹਿੰਗੇ

ਨਵੀਂ ਦਿੱਲੀ। ਸ਼ਰਾਬ ਤੋਂ ਬਾਅਦ ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਪੈਟਰੋਲ 1.67 ਅਤੇ ਡੀਜ਼ਲ 7.10 ਰੁਪਏ ਮਹਿੰਗਾ ਹੋਇਆ ਹੈ। ਦਿੱਲੀ ਸਰਕਾਰ ਨੇ ਦੋਵਾਂ ‘ਤੇ ਵੈਲਿਊ ਐਡਿਡ ਟੈਕਸ (ਵੈਟ) ਵਿੱਚ ਵਾਧਾ ਕੀਤਾ ਹੈ। ਪੈਟਰੋਲ ‘ਤੇ ਵੈਟ 27 ਤੋਂ ਵਧਾ ਕੇ 30 ਫੀਸਦੀ ਕਰ ਦਿੱਤਾ ਗਿਆ ਹੈ। ਡੀਜ਼ਲ ‘ਤੇ ਇਹ 16.76 ਫੀਸਦੀ ਤੋਂ 30 ਫੀਸਦੀ ਕਰ ਦਿੱਤਾ ਗਿਆ ਹੈ।

ਵੈਟ ‘ਚ ਵਾਧੇ ਨਾਲ ਰਾਜਧਾਨੀ ‘ਚ ਡੀਜ਼ਲ ਦੀਆਂ ਕੀਮਤਾਂ ਵਧ ਕੇ 69.29 ਰੁਪਏ ਅਤੇ ਪੈਟਰੋਲ ਦੀ ਕੀਮਤ 71.26 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਵਧੀਆਂ ਕੀਮਤਾਂ ਤੁਰੰਤ ਭਾਵ ਮੰਗਲਵਾਰ ਤੋਂ ਲਾਗੂ ਹੋ ਗਈਆਂ ਹਨ। ਦਿੱਲੀ ਸਰਕਾਰ ਨੇ ਸ਼ਰਾਬ ਉੱਤੇ 70 ਫੀਸਦੀ ਵਿਸ਼ੇਸ਼ ਕੋਰੋਨਾ ਫੀਸ ਵੀ ਲਗਾਈ ਹੈ। ਇਹ ਆਰਡਰ ਅੱਜ ਤੋਂ ਲਾਗੂ ਹੋ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।