ਪੈਟਰੋਲ ਅਤੇ ਡੀਜ਼ਲ ਲਗਾਤਾਰ ਦੂਜੇ ਦਿਨ ਮਹਿੰਗਾ

Petrol Diesel Price Sachkahoon

ਪੈਟਰੋਲ ਅਤੇ ਡੀਜ਼ਲ ਲਗਾਤਾਰ ਦੂਜੇ ਦਿਨ ਮਹਿੰਗਾ

ਨਵੀਂ ਦਿੱਲੀ (ਏਜੰਸੀ)। ਰੂਸ ਅਤੇ ਯੂਕਰੇਨ ਯੁੱਧ ਦਾ ਅਸਰ ਹੁਣ ਭਾਰਤ ’ਤੇ ਵੀ ਦਿਖਾਈ ਦੇ ਰਿਹਾ ਹੈ। ਦੇਸ਼ ਵਿੱਚ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਦੱਸ ਦੇਈਏ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਦੇ ਕੁਝ ਦਿਨ ਬਾਅਦ ਹੀ ਇਸ ਗੱਲ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ। ਇਸ ਵਾਧੇ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 97.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.27 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। 10 ਮਾਰਚ ਨੂੰ ਪੰਜ ਰਾਜਾਂ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ 22 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਦੌਰ ਸ਼ੁਰੂ ਹੋ ਗਿਆ ਸੀ। Petrol Diesel Price

ਦੂਜੇ ਪਾਸੇ ਮੁੰਬਈ ਵਿੱਚ 85 ਪੈਸੇ ਦੇ ਵਾਧੇ ਨਾਲ ਪੈਟਰੋਲ ਦੀ ਕੀਮਤ 111.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 95.85 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਈ ਹੈ। ਕੋਲਕਾਤਾ ਵਿੱਚ ਪੈਟਰੋਲ 83 ਪੈਸੇ ਵਧ ਕੇ 106.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80 ਪੈਸੇ ਵਧ ਕੇ 91.42 ਰੁਪਏ ਪ੍ਰਤੀ ਲੀਟਰ ਹੋ ਗਿਆ। ਉਥੇ ਹੀ ਚੇਨਈ ਵਿੱਚ 75 ਪੈਸੇ ਦੇ ਵਾਧੇ ਨਾਲ ਪੈਟਰੋਲ ਦੀ ਕੀਮਤ 102.91 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 76 ਪੈਸੇ ਦੇ ਵਾਧੇ ਨਾਲ 92.95 ਰੁਪਏ ਪ੍ਰਤੀ ਲੀਟਰ ਬਿਕ ਰਿਹਾ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ