ਪੈਟਰੋਲ 8 ਮਹੀਨੇ ਦੇ ਹੇਠਲੇ ਪੱਧਰ ‘ਤੇ (Petrol Diesel)
ਨਵੀਂ ਦਿੱਲੀ, ਏਜੰਸੀ। ਅੰਤਰਰਾਸ਼ਟਰੀ ਬਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਨਤੀਜੇ ਵਜੋਂ ਭਾਰਤੀ ਬਾਜ਼ਾਰ ‘ਚ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਅੱਠ ਮਹੀਨੇ ਦੇ ਹੇਠਲੇ ਪੱਧਰ ‘ਤੇ ਪਹੁੰਚ ਗਈਆਂ ਅਤੇ ਡੀਜ਼ਲ ਦੇ ਭਾਅ ਵੀ ਸਾਢੇ ਤਿੰਨ ਮਹੀਨੇ ਦੇ ਹੇਠਲੇ ਪੱਧਰ ‘ਤੇ ਆ ਗਏ। ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਨਾਲ ਘਰੇਲੂ ਬਜ਼ਾਰ ‘ਚ ਦੋਵੇਂ ਈਂਧਣਾਂ ਦੀਆਂ ਕੀਮਤਾਂ ‘ਚ ਅੱਜ ਲਗਾਤਾਰ ਛੇਵੇਂ ਦਿਨ ਕਮੀ ਦਰਜ਼ ਕੀਤੀ ਗਈ ਹੈ। ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ‘ਚ ਪੈਟਰੋਲ 50 ਤੋਂ 53 ਪੈਸੇ ਅਤੇ ਡੀਜ਼ਲ 40 ਤੋਂ 43 ਪੈਸੇ ਸਸਤਾ ਹੋਇਆ। (Petrol Diesel)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।