ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਡਿੱਗੀਆਂ | Petrol
ਨਵੀਂ ਦਿੱਲੀ (ਏਜੰਸੀ)। ਚੀਨ ਦੇ ਕੋਰੋਨਾ ਵਾਇਰਸ ਦੇ ਹੋਰ ਦੇਸ਼ਾਂ ‘ਚ ਵੀ ਫੈਲਣ ਦੇ ਖ਼ਤਰੇ ਦਰਮਿਆਨ ਕੌਮਾਂਤਰੀ ਬਜ਼ਾਰ ‘ਚ ਕੱਚੇ ਤੇਲ Petrol ਦੀਆਂ ਕੀਮਤਾਂ ‘ਚ ਗਿਰਾਵਟ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ‘ਚ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਤਾਰ ਛੇਵੇਂ ਦਿਨ ਘਟੀਆਂ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ 11-12 ਅਤੇ 13-14 ਪੈਸੇ ਦੀ ਕਮੀ ਦਰਜ਼ ਕੀਤੀ ਗਈ।
- ਦੇਸ਼ ਦੀ ਮੋਹਰੀ ਤੇਲ ਵੰਡ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ‘ਚ ਅੱਜ ਪੈਟਰੋਲ ਦੀ ਕੀਮਤ ਘਟ ਕੇ 73.60 ਰੁਪਏ
- ਅਤੇ ਡੀਜ਼ਲ ਦੀ ਕਮੀਤ 66.58 ਰੁਪਏ ਪ੍ਰਤੀ ਲੀਟਰ ਰਹਿ ਗਈ।
ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ‘ਚ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਤਾਰ ਛੇਵੇਂ ਦਿਨ ਘਟੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।