ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਪੈਟਰੋਲ ਅਤੇ ਡੀ...

    ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਦਿਨ ਵੀ ਵਾਧਾ

    Petrol Diesel Price Sachkahoon

    ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਦਿਨ ਵੀ ਵਾਧਾ

    ਨਵੀਂ ਦਿੱਲੀ। ਦੇਸ਼ ‘ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ (Petrol Diesel Price) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕ੍ਰਮਵਾਰ 30 ਅਤੇ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਅੱਜ ਰਾਜਧਾਨੀ ਦਿੱਲੀ ਵਿੱਚ ਪੈਟਰੋਲ 99.41 ਰੁਪਏ ਅਤੇ ਡੀਜ਼ਲ 90.77 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਐਤਵਾਰ ਨੂੰ ਪੈਟਰੋਲ 99.11 ਰੁਪਏ ਅਤੇ ਡੀਜ਼ਲ 90.42 ਰੁਪਏ ਪ੍ਰਤੀ ਲੀਟਰ ਸੀ। ਤੇਲ ਕੰਪਨੀਆਂ ਨੇ 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਾਰਨ ਪਿਛਲੇ ਸੱਤ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਛੇ ਵਾਰ ਵਾਧਾ ਹੋਇਆ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 31 ਪੈਸੇ ਵਧ ਕੇ 114.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 37 ਪੈਸੇ ਤੋਂ ਵਧ ਕੇ 98.50 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

    ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਕਾਰਨ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 2.45 ਫੀਸਦੀ ਡਿੱਗ ਕੇ 117.70 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 2.74 ਫੀਸਦੀ ਡਿੱਗ ਕੇ 110.78 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

    ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-

    ਮਹਾਂਨਗਰ………….ਪੈਟਰੋਲ…………ਡੀਜ਼ਲ (ਰੁਪਏ ਪ੍ਰਤੀ ਲੀਟਰ)

    ਦਿੱਲੀ………………99.41………..90.77

    ਕੋਲਕਾਤਾ …………..108.85………93.92

    ਮੁੰਬਈ ………………..114.19………..98.50

    ਚੇਨਈ ……………. 105.18 … .. .95.33

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here