ਮਹਿੰਗਾਈ ਦੀ ਮਾਰ : ਲਗਾਤਾਰ ਚੌਥੇ ਦਿਨ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ

Price, Petrol, Diesel

ਲਗਾਤਾਰ ਚੌਥੇ ਦਿਨ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ (ਏਜੰਸੀ)। ਸ਼ੁੱਕਰਵਾਰ ਨੂੰ ਲਗਾਤਾਰ ਚੌਥੇ ਦਿਨ ਪੈਟਰੋਲ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ *ਚ ਪੈਟਰੋਲ ਵੀ 103.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.12 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਮੁੰਬਈ ‘ਚ ਪੈਟਰੋਲ 109 ਰੁਪਏ ਅਤੇ ਡੀਜ਼ਲ 100 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਿਆ। ਲਗਾਤਾਰ ਚਾਰ ਦਿਨਾਂ ਦੇ ਵਾਧੇ ਤੋਂ ਬਾਅਦ, ਇਸ ਹਫਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਦੋਵਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ, ਪਰ ਮੰਗਲਵਾਰ ਤੋਂ ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਰਾਜਧਾਨੀ ਦਿੱਲੀ ਵਿੱਚ ਉਨ੍ਹਾਂ ਦੀਆਂ ਕੀਮਤਾਂ ਹੁਣ ਤੱਕ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ 103.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.12 ਰੁਪਏ ਪ੍ਰਤੀ ਲੀਟਰ ਦੇ ਸਰਵ ਉੱਚ ਪੱਧਰ ‘ਤੇ ਪਹੁੰਚ ਗਿਆ।

ਪਿਛਲੇ ਨੌ ਦਿਨਾਂ ਵਿੱਚ ਪੈਟਰੋਲ 2.35 ਰੁਪਏ ਮਹਿੰਗਾ ਹੋ ਗਿਆ ਹੈ। ਡੀਜ਼ਲ ਵੀ 13 ਦਿਨਾਂ ਵਿੱਚ 3.50 ਰੁਪਏ ਪ੍ਰਤੀ ਲੀਟਰ ਵਧ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ 103.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.12 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ। ਇਸ ਵਾਧੇ ਤੋਂ ਬਾਅਦ, ਦਿੱਲੀ ਐਨਸੀਆਰ ਦੇ ਨੋਇਡਾ ਵਿੱਚ ਪੈਟਰੋਲ 100.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.74 ਰੁਪਏ ਪ੍ਰਤੀ ਲੀਟਰ ਹੈ। ਇਸ ਵੇਲੇ ਭੋਪਾਲ ‘ਚ ਪੈਟਰੋਲ 112.07 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 101.17 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸਦੇ ਅਧਾਰ ਤੇ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ