ਐਤਵਾਰ ਨੂੰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol, Diesel, Are, Priced, Around, Rs, 5 Per, Liter, November

ਐਤਵਾਰ ਨੂੰ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਨਵੀਂ ਦਿੱਲੀ (ਏਜੰਸੀ)। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਇਕ ਵਾਰ ਫਿਰ ਵਾਧਾ ਕੀਤਾ ਗਿਆ, ਜਿਸ ਕਾਰਨ ਦਿੱਲੀ ਅਤੇ ਕੋਲਕਾਤਾ ਵਿਚ ਪਹਿਲੀ ਵਾਰ ਪੈਟਰੋਲ 97 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ। ਦੂਜੇ ਸ਼ਹਿਰਾਂ ਵਿਚ ਵੀ ਦੋਵੇਂ ਜੈਵਿਕ ਇੰਧਨਾਂ ਦੀਆਂ ਕੀਮਤਾਂ ਨਵੇਂ ਰਿਕਾਰਡ ਦੇ ਪੱਧਰ ’ਤੇ ਪਹੁੰਚ ਗਈਆਂ। ਐਤਵਾਰ ਨੂੰ ਦੇਸ਼ ਦੇ ਚਾਰ ਮਹਾਂਨਗਰਾਂ ਵਿਚ ਪੈਟਰੋਲ 29 ਪੈਸੇ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋ ਗਿਆ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ।

ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ ਦੀ ਕੀਮਤ 29 ਪੈਸੇ ਦੇ ਵਾਧੇ ਨਾਲ 97.22 ਰੁਪਏ ਅਤੇ ਡੀਜ਼ਲ ਦੀ ਕੀਮਤ 28 ਪੈਸੇ ਵੱਧ ਕੇ 87.97 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਈ ਹੈ।

ਜੂਨ ਵਿਚ ਹੁਣ ਤਕ ਦਿੱਲੀ ਵਿਚ ਪੈਟਰੋਲ ਦੀ ਕੀਮਤ ਵਿਚ 2.99 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 2.82 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਮਈ ਵਿਚ ਪੈਟਰੋਲ 3.83 ਰੁਪਏ ਅਤੇ ਡੀਜ਼ਲ 4.42 ਰੁਪਏ ਮਹਿੰਗਾ ਹੋਇਆ ਸੀ। ਮੁੰਬਈ ’ਚ ਪੈਟਰੋਲ ਦੀ ਕੀਮਤ ਅੱਜ 28 ਪੈਸੇ ਵਧ ਕੇ 103.36 ਰੁਪਏ ਅਤੇ ਡੀਜ਼ਲ 30 ਪੈਸੇ ਵਧ ਕੇ 95.44 ਰੁਪਏ ਪ੍ਰਤੀ ਲੀਟਰ ਹੋ ਗਈ। ਚੇਨਈ ਵਿਚ ਪੈਟਰੋਲ 26 ਪੈਸੇ ਅਤੇ ਡੀਜ਼ਲ 27 ਪੈਸੇ ਮਹਿੰਗਾ ਹੋਇਆ ਹੈ। ਉਥੇ ਅੱਜ ਇਕ ਲੀਟਰ ਪੈਟਰੋਲ 98.40 ਰੁਪਏ ਅਤੇ ਡੀਜ਼ਲ 92.58 ਰੁਪਏ ਵਿਚ ਵਿਕਿਆ।

ਕੋਲਕਾਤਾ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 28-28 ਪੈਸੇ ਦਾ ਵਾਧਾ ਹੋਇਆ ਹੈ। ਉਥੇ ਹੀ ਪੈਟਰੋਲ 97.12 ਰੁਪਏ ਅਤੇ ਡੀਜ਼ਲ 90.82 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸ ਦੇ ਅਧਾਰ ’ਤੇ ਸਵੇਰੇ 6 ਵਜੇ ਤੋਂ ਹਰ ਰੋਜ਼ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।