ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 20ਵੇਂ ਦਿਨ ਵੀ ਸਥਿਰ 

Petrol Diesel

ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 20ਵੇਂ ਦਿਨ ਵੀ ਸਥਿਰ 

ਨਵੀਂ ਦਿੱਲੀ (ਏਜੰਸੀ)। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋਣ ਕਾਰਨ ਬੁੱਧਵਾਰ ਨੂੰ ਲਗਾਤਾਰ 20ਵੇਂ ਦਿਨ ਘਰੇਲੂ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਤੇਲ ਉਤਪਾਦਕ ਦੇਸ਼ਾਂ ਵੱਲੋਂ ਉਤਪਾਦਨ ਨਾ ਵਧਾਉਣ ਤੋਂ ਬਾਅਦ ਭਾਰਤ ਅਤੇ ਅਮਰੀਕਾ ਨੇ ਆਪਣੇ ਰਣਨੀਤਕ ਭੰਡਾਰਾਂ ਤੋਂ ਤੇਲ ਜਾਰੀ ਕਰਨ ਦਾ ਐਲਾਨ ਕੀਤਾ ਹੈ। ਚੀਨ, ਜਾਪਾਨ ਅਤੇ ਦੱਖਣੀ ਕੋਰੀਆ ਨੂੰ ਵੀ ਰਣਨੀਤਕ ਭੰਡਾਰਾਂ ਤੋਂ ਤੇਲ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਭਾਰਤ 50 ਲੱਖ ਬੈਰਲ ਤੇਲ ਜਾਰੀ ਕਰੇਗਾ। ਭਾਰਤ ਦੇ ਰਣਨੀਤਕ ਤੇਲ ਦੇ ਭੰਡਾਰ 3.8 ਕਰੋੜ ਬੈਰਲ ਦੇ ਹਨ ਅਤੇ ਇਹ ਦੇਸ਼ ਦੇ ਪੂਰਬੀ ਅਤੇ ਦੱਖਣੀ ਤੱਟ ‘ਤੇ ਸਥਿਤ ਹਨ।

ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਨਾਲ ਦੇਸ਼ ‘ਚ ਇਸ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਇਸ ਤੋਂ ਬਾਅਦ ਉੱਤਰ ਪ੍ਰਦੇਸ਼, ਕਰਨਾਟਕ ਸਮੇਤ ਦੇਸ਼ ਦੇ 22 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਇਨ੍ਹਾਂ ਦੋਵਾਂ ਉਤਪਾਦਾਂ ‘ਤੇ ਵੈਲਿਊ ਐਡਿਡ ਟੈਕਸ (ਵੈਟ) ਨੂੰ ਘਟਾ ਦਿੱਤਾ ਹੈ। ਇਸ ਨਾਲ ਸਬੰਧਤ ਰਾਜਾਂ ਵਿੱਚ ਇਨ੍ਹਾਂ ਦੋਵਾਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਹੋਰ ਕਮੀ ਆਈ ਹੈ। ਬੁੱਧਵਾਰ ਨੂੰ 20ਵੇਂ ਦਿਨ ਵੀ ਘਰੇਲੂ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ।

ਰਾਜਧਾਨੀ ਦਿੱਲੀ ‘ਚ ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਪੰਪ ‘ਤੇ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਰਹੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਹਰ ਰੋਜ਼ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਸ਼ਹਿਰ               ਪੈਟਰੋਲ                  ਡੀਜ਼ਲ
ਦਿੱਲੀ————— 103.97-————— 86.67
ਮੁੰਬਈ—————109.98—————–94.14
ਚੇਨਈ—————101.40 ——————91.43
ਕੋਲਕਾਤਾ————104.67—————–89.79