ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 35ਵੇਂ ਦਿਨ ਸਥਿਰ
ਨਵੀਂ ਦਿੱਲੀ (ਏਜੰਸੀ)। ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੇ 75 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਵਪਾਰ ਹੋਣ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀਰਵਾਰ ਨੂੰ ਲਗਾਤਾਰ 35ਵੇਂ ਦਿਨ ਦੇਸ਼ ‘ਚ ਸਥਿਰ ਰਹੀਆਂ। ਵੈਟ ‘ਚ ਕਟੌਤੀ ਕਾਰਨ 2 ਦਸੰਬਰ ਨੂੰ ਦਿੱਲੀ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਕਰੀਬ 8 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਸੀ ਅਤੇ ਉਦੋਂ ਤੋਂ ਦਿੱਲੀ ‘ਚ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ।
35ਵੇਂ ਦਿਨ ਵੀ ਘਰੇਲੂ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਰਾਜਧਾਨੀ ਦਿੱਲੀ ‘ਚ ਵੈਟ ‘ਚ ਕਟੌਤੀ ਕਾਰਨ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ) ਦੇ ਪੰਪਾਂ ‘ਤੇ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਰਹੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਹਰ ਰੋਜ਼ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ