ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੋਈਆਂ ਸਥਿਰ

Petrol, Diesel, Are, Priced, Around, Rs, 5 Per, Liter, November

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੋਈਆਂ ਸਥਿਰ

ਨਵੀਂ ਦਿੱਲੀ। ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ‘ਚ ਨਰਮੀ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ 46ਵੇਂ ਦਿਨ ਦੇਸ਼ ‘ਚ ਸਥਿਰ ਰਹੀਆਂ। ਵੈਟ ‘ਚ ਕਟੌਤੀ ਕਾਰਨ 2 ਦਸੰਬਰ ਨੂੰ ਦਿੱਲੀ ‘ਚ ਪੈਟਰੋਲ ਦੀਆਂ ਕੀਮਤਾਂ ‘ਚ ਕਰੀਬ 8 ਰੁਪਏ ਪ੍ਰਤੀ ਲੀਟਰ ਦੀ ਕਮੀ ਆਈ ਸੀ ਅਤੇ ਉਦੋਂ ਤੋਂ ਦਿੱਲੀ ‘ਚ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਸਿੰਗਾਪੁਰ ‘ਚ ਅੱਜ ਲੰਡਨ ਬ੍ਰੈਂਟ ਕਰੂਡ 2.41 ਫੀਸਦੀ ਡਿੱਗ ਕੇ 71.75 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 2.58 ਫੀਸਦੀ ਡਿੱਗ ਕੇ 69.03 ਡਾਲਰ ਪ੍ਰਤੀ ਬੈਰਲ *ਤੇ ਕਾਰੋਬਾਰ ਕਰ ਰਿਹਾ ਹੈ।

ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਨਾਲ ਦੇਸ਼ ‘ਚ ਇਸ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਇਸ ਤੋਂ ਬਾਅਦ ਉੱਤਰ ਪ੍ਰਦੇਸ਼, ਕਰਨਾਟਕ ਸਮੇਤ ਦੇਸ਼ ਦੇ 22 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਇਨ੍ਹਾਂ ਦੋਵਾਂ ਉਤਪਾਦਾਂ ‘ਤੇ ਵੈਲਿਊ ਐਡਿਡ ਟੈਕਸ (ਵੈਟ) ਨੂੰ ਘਟਾ ਦਿੱਤਾ ਸੀ।

46ਵੇਂ ਦਿਨ ਵੀ ਘਰੇਲੂ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਰਾਜਧਾਨੀ ਦਿੱਲੀ ‘ਚ ਵੈਟ ਦੀ ਕਟੌਤੀ ਕਾਰਨ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐੱਲ) ਦੇ ਪੰਪ ‘ਤੇ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਰਹੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਹਰ ਰੋਜ਼ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ