ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ ’ਤੇ ਕੱਚੇ ਤਲੇ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ਬਾਵਜੂਦ ਅੱਜ ਘਰੇਲੂ ਪੱਧਰ ’ਤੇ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਤੇਜੀ ਰਹੀ, ਜਿਸ ਕਾਰਨ ਦਿੱਲੀ ’ਚ ਪੈਟਰੋਲ 96.72 ਰੁਪਏ ਪਰ ਲੀਟਰ ਅਤੇ ਡੀਜਲ 89.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ’ਚ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। (Petrol Diesel Price Today)
ਵੱਡਾ ਖੁਲਾਸਾ | ਜ਼ਾਅਲੀ ਦਸਤਾਵੇਜ ਤਿਆਰ ਕਰਕੇ ਵੇਚਦੇ ਸਨ ਐੱਨਆਰਆਈ ਤੇ ਮ੍ਰਿਤਕਾਂ ਦੀਆਂ ਜਾਇਦਾਦਾਂ
ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹਿਣ ਨਾਲ ਮੁੰਬਈ ’ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜਲ 94.27 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ ’ਤੇ ਹਫਤੇ ਦੇ ਅੰਤ ’ਚ ਅਮਰੀਕੀ ਕਰੂਡ 0.50 ਫੀਸਦੀ ਵਧ ਕੇ 74.23 ਡਾਲਰ ਪਰ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 0.53 ਫੀਸਦੀ ਵਧ ਕੇ 79.63 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ। ਦੇਸ਼ ਦੇ ਚਾਰ ਮਹਾਨਗਰਾਂ ’ਚ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ। (Petrol Diesel Price Today)
ਮਹਾਂਨਗਰ ਪੈਟਰੋਲ ਡੀਜਲ | Petrol Diesel Price Today
ਦਿੱਲੀ 96.72 89.62
ਮੁੰਬਈ 106.31 94.27
ਚੇਨਈ 102.73 94.33
ਕੋਲਕਾਤਾ 106.03 92.76
ਜਾਣੋ ਕਿੱਥੇ ਹੋਇਆ ਪੈਟਰੋਲ-ਡੀਜਲ ਮਹਿੰਗਾ ਤੇ ਕਿੱਥੇ ਹੋਇਆ ਸਸਤਾ | Petrol Diesel Price Today
ਅੱਜ ਮਹਾਰਾਸਟਰ ’ਚ ਪੈਟਰੋਲ ਦੀ ਕੀਮਤ ’ਚ 23 ਪੈਸੇ ਦੀ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਇੱਥੇ ਪੈਟਰੋਲ 106.62 ਰੁਪਏ ਪ੍ਰਤੀ ਲੀਟਰ ’ਤੇ ਮਿਲ ਰਿਹਾ ਹੈ। ਜਦੋਂ ਕਿ ਡੀਜਲ ਦੀ ਕੀਮਤ 20 ਪੈਸੇ ਘੱਟ ਕੇ 93.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ ਝਾਰਖੰਡ, ਪੰਜਾਬ, ਰਾਜਸਥਾਨ, ਤਾਮਿਲਨਾਡੂ, ਉਤਰਾਖੰਡ ਅਤੇ ਪੱਛਮੀ ਬੰਗਾਲ ’ਚ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਕਮੀ ਆਈ ਹੈ। ਦੂਜੇ ਪਾਸੇ ਗੋਆ, ਹਰਿਆਣਾ, ਜੰਮੂ-ਕਸ਼ਮੀਰ, ਕਰਨਾਟਕ, ਕੇਰਲ, ਪੁਡੂਚੇਰੀ, ਉੱਤਰ ਪ੍ਰਦੇਸ਼ ਅਤੇ ਤੇਲੰਗਾਨਾ ’ਚ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਮਾਮੂਲੀ ਵਾਧਾ ਵੇਖਿਆ ਗਿਆ ਹੈ। (Petrol Diesel Price Today)