7 ਤਾਰੀਕ ਰਾਤ 12 ਵਜੇ ਤੋਂ ਬਾਅਦ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਵਿਖੇ ਹੋਈ ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਪੰਜਾਬ ਦੇ ਲੋਕਾਂ ਲਈ ਇਹ ਵੱਡੀ ਖੁਸ਼ਖਬਰੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿੱਚ ਰਆਇਤ ਦਿੱਤੀ ਜਾਂਦੀ ਹੈ। ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਵਿਚ ਪੈਟਰੋਲ ਦੀਆਂ ਕੀਮਤਾਂ ’ਤੇ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ 5 ਰੁਪਏ ਘਟਾ ਦਿੱਤੀਆਂ ਹਨ। ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਦੀ ਵੱਡੀ ਲੁੱਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਨੇ ਤੇਲ ਕੀਮਤਾਂ ਵਿਚ ਇੰਨਾ ਘਾਟਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸੇ ਇਕ ਫਿਰਕੇ ਨੂੰ ਨਹੀਂ ਸਗੋਂ ਹਰ ਵਿਅਕਤੀ ਨੂੰ ਫਾਇਦਾ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ