ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News Petrol-Diesel...

    Petrol-Diesel Price Update: ਇਜ਼ਰਾਈਲ ਤੇ ਈਰਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ

    Petrol-Diesel Price Update
    Petrol-Diesel Price Update: ਇਜ਼ਰਾਈਲ ਤੇ ਈਰਾਨ ਵਿਚਕਾਰ ਚੱਲ ਰਹੇ ਤਣਾਅ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ

    Petrol-Diesel Price Update: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਤਣਾਅ ਕਾਰਨ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਵਿੱਚ ਵਿਘਨ ਪੈਣ ਦੇ ਡਰ ਕਾਰਨ ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਬਾਵਜ਼ੂਦ, ਅੱਜ ਘਰੇਲੂ ਪੱਧਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ਵਿੱਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ਰਿਹਾ। ਇੱਕ ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਦਰਾਂ ਅਨੁਸਾਰ, ਅੱਜ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

    Read Also : Mathura Building Collapse: ਮਥੁਰਾ ’ਚ 6 ਮਕਾਨ ਅਚਾਨਕ ਡਿੱਗੇ, 12 ਲੋਕ ਦੱਬੇ, 3 ਦੀ ਮੌਤ, ਬਚਾਅ ਕਾਰਜ਼ ਜਾਰੀ

    ਦਿੱਲੀ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਾ ਹੋਣ ਦੇ ਨਾਲ, ਮੁੰਬਈ ਵਿੱਚ ਪੈਟਰੋਲ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ ’ਤੇ, ਅਮਰੀਕੀ ਕੱਚਾ ਤੇਲ 7.55 ਪ੍ਰਤੀਸ਼ਤ ਵਧ ਕੇ 73.18 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ। ਇਸੇ ਤਰ੍ਹਾਂ, ਲੰਡਨ ਬ੍ਰੈਂਟ ਕਰੂਡ 1.28 ਪ੍ਰਤੀਸ਼ਤ ਦੇ ਵਾਧੇ ਨਾਲ 75.28 ਡਾਲਰ ਪ੍ਰਤੀ ਬੈਰਲ ’ਤੇ ਰਿਹਾ। ਦੇਸ਼ ਦੇ ਚਾਰ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਇਸ ਪ੍ਰਕਾਰ ਸੀ |

    ਮਹਾਂਨਗਰ    ਪੈਟਰੋਲ       ਡੀਜ਼ਲ (ਰੁਪਏ ਪ੍ਰਤੀ ਲੀਟਰ)

    • ਦਿੱਲੀ        94.72        87.62
    • ਮੁੰਬਈ        104.21     92.15
    • ਚੇਨਈ        100.75     92.34
    • ਕੋਲਕਾਤਾ     103.94     90.76