Petrol Diesel Prices : ਪੰਜਾਬ ’ਚ ਮੁੜ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol Diesel Prices

ਚੰਡੀਗੜ੍ਹ। ਪੰਜਾਬ ਵਿੱਚ ਇੱਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕਟੌਤੀ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਵਿੱਚ ਪੈਟਰੋਲ-ਡੀਜ਼ਲ ਢਾਈ ਰੁਪਏ ਦੇ ਕਰੀਬ ਸਸਤਾ ਹੋ ਗਿਆ ਹੈ। ਅੱਜ ਮੁੜ ਪੰਜਾਬ ਵਿੱਚ ਪੈਟਰੋਲ 30 ਪੈਸੇ ਅਤੇ ਡੀਜ਼ਲ 34 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰੀ ਮਾਲਕੀ ਵਾਲੀਆਂ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਭਾਅ ਵਿੱਚ ਪ੍ਰਤੀ ਲੀਟਰ ਦੋ ਰੁਪਏ ਦੀ ਕਟੌਤੀ ਕਰ ਦਿੱਤੀ ਸੀ। (Petrol Diesel Prices)

ਦੱਸਣਾ ਬਣਦਾ ਹੈ ਕਿ ਕੌਮਾਂਤਰੀ ਬਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ’ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਸਵੇਰੇ ਕਰੀਬ 7 ਵਜੇ ਡਬਲਿਊਟੀਆਈ ਕਰੂਡ 81.04 ਡਾਲਰ ਪ੍ਰਤੀ ਬੈਰਲ ’ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 85.34 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ। (Petrol Diesel Prices)

Also Read : Sidhu Moose Wala : ਮੂਸਾ ਪਿੰਡ ’ਚ ਖੁਸੀ ਦੀ ਲਹਿਰ, ਮਾਤਾ ਚਰਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਂਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਮਹਾਂਰਾਸ਼ਟਰ ਵਿੱਚ ਪੈਟਰੋਲ 66 ਪੈਸੇ ਅਤੇ ਡੀਜ਼ਲ 64 ਪੈਸੇ ਸਸਤਾ ਹੋ ਗਿਆ ਹੈ। ਪੰਜਾਬ ’ਚ ਪੈਟਰੋਲ 30 ਪੈਸੇ ਅਤੇ ਡੀਜ਼ਲ 34 ਪੈਸੇ ਸਸਤਾ ਹੋ ਗਿਆ ਹੈ। ਬਿਹਾਰ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ।

ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ | Petrol Diesel Prices

  • ਦਿੱਲੀ ਵਿੱਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ
  • ਮੁੰਬਈ ’ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ
  • ਕੋਲਕਾਤਾ ’ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ
  • ਚੇਨਈ ’ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 94.34 ਰੁਪਏ ਪ੍ਰਤੀ ਲੀਟਰ