ਪੈਟਰੋਲ-ਡੀਜਲ ਦੀਆਂ ਕੀਮਤਾਂ ਰਹੀਆਂ ਸਥਿਰ

Petrol, Diesel, Prices Continue, Rise

ਪੈਟਰੋਲ-ਡੀਜਲ ਦੀਆਂ ਕੀਮਤਾਂ ਰਹੀਆਂ ਸਥਿਰ

ਨਵੀਂ ਦਿੱਲੀ। ਸ਼ਨਿੱਚਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸ ਤੋਂ ਪਹਿਲਾਂ ਡੀਜ਼ਲ ਦੀ ਕੀਮਤ ਦੋ ਦਿਨਾਂ ਤੋਂ ਘੱਟ ਗਈ ਸੀ, ਜਦੋਂ ਕਿ ਪੈਟਰੋਲ ਦੀ ਕੀਮਤ ਦਸ ਦਿਨਾਂ ਤੋਂ ਸਥਿਰ ਰਹੀ ਹੈ। ਪਿਛਲੇ ਇਕ ਮਹੀਨੇ ਵਿਚ ਡੀਜ਼ਲ ਤਿੰਨ ਰੁਪਏ ਪ੍ਰਤੀ ਲੀਟਰ ਤੋਂ ਵੀ ਸਸਤਾ ਹੋ ਗਿਆ ਹੈ। ਦੁਨੀਆ ਵਿਚ ਕੋਰੋਨਾ ਵਾਇਰਸ ਦੇ ਕਾਰਨ ਕੱਚੇ ਤੇਲ ਦੀ ਮੰਗ ਅਜੇ ਤੱਕ ਨਹੀਂ ਵਧੀ ਹੈ। ਤੇਲ ਦੀ ਮਾਰਕੀਟਿੰਗ ਕਰਨ ਵਾਲੀ ਮੋਹਰੀ ਕੰਪਨੀ ਇੰਡੀਅਨ ਆਇਲ ਦੇ ਅਨੁਸਾਰ, ਅੱਜ ਦਿੱਲੀ ਵਿੱਚ ਪੈਟਰੋਲ 81.06 ਰੁਪਏ ਤੇ ਡੀਜ਼ਲ 70.46 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਿਹਾ।

Petrol, Diesel, Prices, Down

ਵਪਾਰਕ ਸ਼ਹਿਰ ਮੁੰਬਈ ਵਿਚ ਪੈਟਰੋਲ 87.74 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 76.86 ਰੁਪਏ ਪ੍ਰਤੀ ਲੀਟਰ ਦੇ ਪੱਧਰ ‘ਤੇ ਖੜ੍ਹਾ ਹੈ। ਕੋਲਕਾਤਾ ਵਿਚ ਪੈਟਰੋਲ 82.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 73.99 ਰੁਪਏ ਪ੍ਰਤੀ ਲੀਟਰ ‘ਤੇ ਰਿਹਾ। ਚੇਨਈ ਵਿਚ ਪੈਟਰੋਲ ਦੀ ਕੀਮਤ 84.14 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 75.99 ਰੁਪਏ ਪ੍ਰਤੀ ਲੀਟਰ ਰਹੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.