ਸੀਐਮ ਭਗਵੰਤ ਮਾਨ ਦੀ ਧੀ ਦੀਆਂ ਫੋਟੋਆਂ ਆਈਆਂ ਸਾਹਮਣੇ, ਵੇਖੋ

CM Bhagwant Mann Daughter
ਸੀਐਮ ਭਗਵੰਤ ਮਾਨ ਦੀ ਧੀ ਦੀਆਂ ਫੋਟੋਆਂ ਆਈਆਂ ਸਾਹਮਣੇ, ਵੇਖੋ

ਸੀਐਮ ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ

  • ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਗੁਰਪ੍ਰੀਤ ਕੌਰ ਨੇ ਧੀ ਨੂੰ ਦਿਤਾ ਜਨਮ।

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵਿੱਚ ਕਿਲਕਾਰੀਆਂ ਗੂੰਜ ਉੱਠੀਆਂ ਹਨ। ਉਨਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਬੱਚੇ ਨੂੰ ਜਨਮ ਦਿੱਤਾ ਹੈ। ਸੀਐਮ ਭਗਵੰਤ ਮਾਨ ਦੀ ਧੀ ਦੀਆਂ ਫੋਟੋਆਂ ਵੀ ਸਾਹਮਣੇ ਆਈਆਂ ਹਨ।  ਜਿਨ੍ਹਾਂ ’ਚ ਉਹ ਬਹੁਤ ਪਿਆਰੀ ਲੱਗ ਰਹੀ ਹੈ ਅਤੇ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ.ਭਗਵੰਤ ਮਾਨ ਦੀ ਪਤਨੀ ਦੀ ਬੀਤੀ ਰਾਤ ਤਬੀਅਤ ਵਿਗੜ ਗਈ ਅਤੇ ਉਹਨਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਨੇ ਬੱਚੀ ਨੂੰ ਜਨਮ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ 50 ਸਾਲ ਦੀ ਉਮਰ ਵਿੱਚ ਤੀਜੀ ਵਾਰ ਪਿਤਾ ਬਣੇ ਹਨ। ਇਸ ਦੀ ਜਾਣਕਾਰੀ ਖੁਦ ਸੀਐਮ ਮਾਨ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦੀ ਪਹਿਲੀ ਪਤਨੀ ਤੋਂ 2 ਬੱਚੇ (ਬੇਟਾ ਦਿਲਸ਼ਾਨ ਅਤੇ ਬੇਟੀ ਸੀਰਤ) ਹਨ। CM Bhagwant Mann Daughter

ਸੀਐਮ ਭਗਵੰਤ ਮਾਨ ਨੇ ਖੁਦ ਸੀਐਮ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਗਰਭ ਅਵਸਥਾ ਦੀ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਸੀ। ਮੁੱਖ ਮੰਤਰੀ 26 ਜਨਵਰੀ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਗਏ ਸਨ। ਇਸ ਦੌਰਾਨ ਉਹ ਸਟੇਜ ‘ਤੇ ਕਹਿ ਰਹੇ ਸਨ ਕਿ ਧੀਆਂ ਨੂੰ ਕੁੱਖ ‘ਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ। CM Bhagwant Mann Daughter