(ਸੱਚ ਕਹੂੰ ਨਿਊਜ਼) ਬਠਿੰਡਾ। ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਾਦਲ-ਲੰਬੀ ਰੋਡ) ਵੱਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਨੌਜਵਾਨਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆਂ 39481 ਪੋਸਟਾਂ ਜਿਸ ਵਿੱਚ ਪੈਰਾ ਮਿਲਟਰੀ ਫੋਰਸਿਸ ਦੀਆਂ ਐੱਸਐੱਸਸੀ ਰਾਹੀਂ ਕੱਢੀਆਂ ਪੋਸਟਾਂ ਸ਼ਾਮਿਲ ਹਨ, ਦੇ ਲਿਖਤੀ ਪੇਪਰ ਅਤੇ ਪੰਜਾਬ ਪੁਲਿਸ ਦਾ ਟੈਸਟ ਪਾਸ ਕਰ ਚੁੱਕੇ ਯੁਵਕਾਂ ਦੀ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ । Punjab Police Training
ਇਹ ਵੀ ਪੜ੍ਹੋ: Hockey Asian Champions Trophy : ਸੈਮੀਫਾਈਨਲ ‘ਚ ਦੱਖਣੀ ਕੋਰੀਆ ਨੂੰ ਹਰਾ ਕੇ ਫਾਈਨਲ ’ਚ ਪਹੁੰਚਿਆ ਭਾਰਤ
ਇਹ ਜਾਣਕਾਰੀ ਦਿੰਦਿਆ ਟ੍ਰੇਨਿੰਗ ਅਧਿਕਾਰੀ, ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਪੋਸਟਾਂ ਲਈ ਆਨ-ਲਾਈਨ ਅਪਲਾਈ ਮਿਤੀ 5 ਸਤੰਬਰ ਤੋਂ 14 ਅਕਤੂਬਰ ਤੱਕ ਵੈੱਬਸਾਈਟ ’ਤੇ ਕੀਤਾ ਜਾ ਸਕਦਾ ਹੈ । ਸਿਖਲਾਈ ਲੈਣ ਦੇ ਚਾਹਵਾਨ ਯੁਵਕ ਹੇਠ ਲਿਖੇ ਦਸਤਾਵੇਜ ਲੈ ਕੇ ਬਾਦਲ – ਲੰਬੀ ਮੇਨ ਰੋਡ ’ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ’ਤੇ ਕੈਂਪ ਵਿਖੇ 18 ਸਤੰਬਰ ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਦਸਤਾਵੇਜਾਂ ’ਚ : ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ, ਪੋਸਟ ਵਾਸਤੇ ਕੀਤੇ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋਕਾਪੀ ।ਉਨ੍ਹਾਂ ਦੱਸਿਆ ਕਿ ਇੱਥੇ ਯੁਵਕਾਂ ਦੀ ਲਿਖਤੀ ਟ੍ਰੇਨਿੰਗ, ਫਿਜੀਕਲ ਟ੍ਰੇਨਿੰਗ, ਖਾਣਾ ਅਤੇ ਰਿਹਾਇਸ਼ ਦਾ ਕੋਈ ਖਰਚਾ ਚਾਰਜ਼ ਨਹੀ ਕੀਤਾ ਜਾਂਦਾ। Punjab Police Training