ਕਬੂਤਰਬਾਜ਼ੀ ਮਾਮਲਾ : ਹਾਈਕੋਰਟ ਤੋਂ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਮਿਲੀ ਰਾਹਤ, ਸਜ਼ਾ ਤੇ ਲਾਈ ਰੋਕ

ਪੰਜਾਬ ਗਾਇਕ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿੱਚ ਹਨ ਬੰਦ (Daler Mehndi Case)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਬੂਤਰਬਾਜ਼ੀ ਮਾਮਲੇ ’ਚ ਪਟਿਆਲਾ ਜੇਲ੍ਹ ’ਚ ਸਜ਼ਾ ਭੁਗਤ ਰਹੇ ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi Case) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਹੈ। ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋ ਸਾਲਾਂ ਦੀ ਸਜ਼ਾ ਸੁਣਾਈ ਸੀ। ਦਲੇਰ ਮਹਿੰਦੀ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹੈ। ਜ਼ਮਾਨਤ ਦੇ ਹੁਕਮ ਜੇਲ੍ਹ ਪ੍ਰਸ਼ਾਸਨ ਕੋਲ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

ਜਿਕਰਯੋਗ ਹੈ ਕਿ 16 ਮਾਰਚ 2018 ਨੂੰ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਸੀ। ਸਜ਼ਾ ਦੇ ਇਸ ਫੈਸਲੇ ਵਿਰੁੱਧ ਦਲੇਰ ਮਹਿੰਦੀ ਨੇ ਵਧੀਕ ਸੈਸ਼ਨ ਜੱਜ, ਪਟਿਆਲਾ ਸਾਹਮਣੇ ਅਪੀਲ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ। ਵਧੀਕ ਸੈਸ਼ਨ ਜੱਜ ਨੇ ਜੁਲਾਈ ‘ਚ ਦਲੇਰ ਮਹਿੰਦੀ ਦੀ ਇਹ ਅਪੀਲ ਰੱਦ ਕਰ ਦਿੱਤੀ ਸੀ ਅਤੇ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਦਿੱਤਾ ਸੀ। ਅਪੀਲ ਖਾਰਜ ਹੋਣ ਤੋਂ ਬਾਅਗ ਹੁਣ ਦਲੇਰ ਮਹਿੰਦੀ ਨੇ ਹਾਈ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ। ਜਿਸ ’ਤੇ ਹਾਈਕੋਰਟ ਨੇ ਸੁਣਵਾਈ ਕਰਦਿਆਂ ਦਲੇਰ ਮਹਿੰਦੀ ਨੂੰ ਰਾਹਤ ਦਿੰਦਿਆਂ ਉਸ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਹੈ।

Daler Mehndi Case

ਦਲੇਰ ਮਹਿੰਦੀ ’ਤੇ ਕੀ ਹਨ ਦੋਸ਼

ਜਿਕਰਯੋਗ ਹੈ ਕਿ ਸਾਲ 2003 ‘ਚ ਪੰਜਾਬੀ ਗਾਇਕਾ ਦਲੇਰ ਮਹਿੰਦੀ ‘ਤੇ ਕਬੂਤਰਬਾਜ਼ੀ ਦਾ ਮਾਮਲਾ ਦਰਜ ਹੋਇਆ ਸੀ। ਦਲੇਰ ਮਹਿੰਦੀ ਅਤੇ ਉਸ ਦਾ ਭਰਾ ਸ਼ਮਸ਼ੇਰ ਸਿੰਘ ਲੋਕਾਂ ਤੋਂ ਮੋਟੀ ਰਕਮ ਇਕੱਠੀ ਕਰਕੇ ਉਨ੍ਹਾਂ ਨੂੰ ਆਪਣੇ ਗਰੁੱਪ ਦਾ ਮੈਂਬਰ ਬਣਾ ਕੇ ਗ਼ੈਰਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਦਾ ਦੋਸ਼ ਹੈ। 2018 ਵਿੱਚ ਪਟਿਆਲਾ ਦੀ ਇੱਕ ਅਦਾਲਤ ਨੇ ਉਸਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ

ਇਹ ਵੀ ਪੜ੍ਹੋ : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਠੋਕਿਆ ਧਰਨਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ