ਭਾਜਪਾ ‘ਚ ਸ਼ਾਮਲ ਹੋਣ ‘ਤੇ ਪਾਇਲਟ ਦੀ ਕੋਰੀ ਨਾਂਹ

ਭਾਜਪਾ ‘ਚ ਸ਼ਾਮਲ ਹੋਣ ‘ਤੇ ਪਾਇਲਟ ਦੀ ਕੋਰੀ ਨਾਂਹ

ਨਵੀਂ ਦਿੱਲੀ। ਕਾਂਗਰਸ ਨੇ ਸਚਿਨ ਪਾਇਲਟ ਨੂੰ ਰਾਜਸਥਾਨ ਸੂਬਾ ਕਾਂਗਸ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਬਾਅਦ ਪਾਇਲਟ ਦੀ ਭਾਜਪਾ ‘ਚ ਜਾਣ ਦੀਆਂ ਕਿਆਸਾਂ ਲਾਈਆਂ ਜਾ ਰਹੀਆਂ ਸਨ।

ਇਸ ‘ਤੇ ਪਾਇਲਟ ਨੇ ਭਾਜਪਾ ‘ਚ ਜਾਣ ਤੋਂ ਸਪੱਸ਼ਟ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਭਾਜਪਾ ‘ਚ ਸ਼ਾਮਲ ਨਹੀਂ ਹੋ ਰਹੇ ਹਨ। ਪਾਇਲਟ ਨੇ ਕਿਹਾ ਕਿ ਰਾਜਸਥਾਨ ‘ਚ ਕਾਂਗਰਸ ਨੂੰ ਸੱਤਾ ‘ਚ ਲਿਆਉਣ ਲਈ ਬਹੁਤ ਕੰਮ ਕੀਤਾ ਪਰ ਮੈਂ ਭਾਜਪਾ ‘ਚ ਸ਼ਾਮਲ ਨਹੀਂ ਹੋਵਾਂਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ