ਪਰਮਿੰਦਰ ਨੂੰ ਟਿਕਟ ਮਿਲਣ ਨਾਲ ਢੀਂਡਸਾ ਪਰਿਵਾਰ ‘ਚ ਕਲੇਸ਼ ਵਧਿਆ :?ਭਗਵੰਤ ਮਾਨ

Pindar, Ticket, Dhindsa, Family, BhagwantMann

ਸੰਗਰੂਰ, ਗੁਰਪ੍ਰੀਤ ਸਿੰਘ 

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਪਰਮਿੰਦਰ ਢੀਂਡਸਾ ਨੂੰ ਟਿਕਟ ਮਿਲਣ ਕਰਕੇ ਉਨ੍ਹਾਂ ਦੇ ਪਰਿਵਾਰ ‘ਚ ਕਲੇਸ਼ ਪੈਦਾ ਹੋ ਗਿਆ ਹੈ ਭਗਵੰਤ ਮਾਨ ਅੱਜ ਨੇੜਲੇ ਪਿੰਡ ਵਿੱਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਪਾਰਟੀ ਤੋਂ ਬੁਰੀ ਤਰ੍ਹਾਂ ਨਾਰਾਜ਼ ਹਨ ਅਤੇ ਉਨ੍ਹਾਂ ਨੂੰ ਇਹ ਵੀ ਪਤਾ ਹੈ ਕਿ ਲੋਕਾਂ ਵਿੱਚ ਅਕਾਲੀ ਦਲ ਦੀ ਗੱਲ ਹੁਣ ਪਹਿਲਾਂ ਵਾਲੀ ਨਹੀਂ ਰਹੀ ਅਤੇ ਉਹ ਪਹਿਲਾਂ ਤੋਂ ਹੀ ਚੋਣ ਲੜਨ ਤੋਂ ਨਾਹ ਕਰ ਚੁੱਕੇ ਹਨ ਪਰ ਉਨ੍ਹਾਂ ਦੇ ਪੁੱਤਰ ਪਰਮਿੰਦਰ ਢੀਂਡਸਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਸੰਗਰੂਰ ਤੋਂ ਉਮੀਦਵਾਰ ਬਣਾ ਕੇ ਉਨ੍ਹਾਂ ਦੇ ਪਰਿਵਾਰ ਵਿੱਚ ਹੀ ਦਰਾੜ ਪਾ ਦਿੱਤੀ ਹੈ ਭਗਵੰਤ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਆਪਣੇ ਪੁੱਤਰ ਦੇ ਚੋਣ ਪ੍ਰਚਾਰ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ, ਜਿਸ ਕਾਰਨ ਵਿਰੋਧੀਆਂ ਪਾਰਟੀਆਂ ਦੇ ਨਾਲ ਨਾਲ ਪਰਮਿੰਦਰ ਨੂੰ ਘਰ ‘ਚ ਵੀ ਲੜਾਈ ਲੜਨੀ ਪੈ ਰਹੀ ਹੈ ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਸੀਨੀਅਰ ਆਗੂ ਹਨ, ਜਿਸ ਕਾਰਨ ਉਨ੍ਹਾਂ ਨੂੰ ਪਹਿਲਾਂ ਹੀ ਅਹਿਸਾਸ ਹੋ ਗਿਆ ਸੀ ਕਿ ਪਾਰਟੀ ਦਾ ਉਹ ਆਧਾਰ ਨਹੀਂ ਰਿਹਾ, ਜਿਸ ਕਾਰਨ ਉਨ੍ਹਾਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ।

ਮੇਰੇ ਪਿਤਾ ਜੀ ਦਾ ਆਸ਼ੀਰਵਾਦ ਮੇਰੇ ਨਾਲ : ਪਰਮਿੰਦਰ ਢੀਂਡਸਾ

ਇਸ ਸਬੰਧੀ ਹਲਕਾ ਸੰਗਰੂਰ ਦੇ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਢੀਂਡਸਾ ਨੇ ਗੱਲਬਾਤ ਦੌਰਾਨ ਕਿਹਾ ਕਿ ਮੈਂ ਪਹਿਲਾਂ ਵੀ ਵਾਰ ਵਾਰ ਕਹਿ ਚੁੱਕਿਆ ਹਾਂ ਕਿ ਮੇਰੇ ਪਿਤਾ ਸ੍ਰ. ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ਠੀਕ ਨਹੀਂ ਹੈ, ਜਿਸ ਕਾਰਨ ਉਨ੍ਹਾਂ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਸਨ ਅਤੇ ਚੋਣ ਲੜਨ ਤੋਂ ਆਪਣੀ ਅਸਮਰਥਤਾ ਜਤਾਈ ਸੀ ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਜਾਣਬੁੱਝ ਕੇ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਪ੍ਰਭਾਵਿਤ ਕਰਨ ਲਈ ਅਜਿਹੀਆਂ ਗੱਲਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸ੍ਰ. ਢੀਂਡਸਾ ਦਾ ਆਸ਼ੀਰਵਾਦ ਮੇਰੇ ਨਾਲ ਹੈ ਤੇ ਸਾਡੇ ਪਰਿਵਾਰ ਦੇ ਸਾਰੇ ਮੈਂਬਰ ਚੋਣ ਮੈਦਾਨ ‘ਚ ਕੁੱਦ ਚੁੱਕੇ ਹਨ ਤੇ ਇਹ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਈ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।