ਪੁਲਿਸ ਨੇ ਬਰਾਮਦ ਕੀਤੇ 17 ਪਸਤੌਲ, ਦੋ ਕਾਬੂ

Pistols

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫਨੇ ਅਨੁਸਾਰ ਪੰਜਾਬ | Pistols

  • ਜਾਂਚ ਤੋਂ ਮਿਲੇ ਤੱਥਾਂ ਮੁਤਾਬਿਕ ਅਪਰਾਧੀ ਗਰੁੱਪਾਂ ਨੂੰ ਸਪਲਾਈ ਕੀਤੇ ਜਾਣੇ ਸਨ ਹਥਿਆਰ: ਡੀਜੀਪੀ ਗੌਰਵ ਯਾਦਵਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ | Pistols

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮਪੀ) ਦੇ ਦੋ ਅਸਲਾ ਸਪਲਾਇਰਾਂ, ਜੋ ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐੱਮਪੀ ਤੋਂ ਪੰਜਾਬ ਸਮੇਤ ਹੋਰਾਂ ਸੂਬਿਆਂ ਵਿੱਚ ਹਥਿਆਰ ਸਪਲਾਈ ਕਰਦੇ ਸਨ, ਨੂੰ ਗਿ੍ਰਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ।

ਡੀਜੀਪੀ, ਪੰਜਾਬ, ਗੌਰਵ ਯਾਦਵ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਦਾ ਜ਼ਿਲ੍ਹਾ ਖਰਗੋਨ ਦੇ ਪਿੰਡ ਸਿਗਨੂਰ ਦੇ ਵਾਸੀ ਹਰਪਾਲ ਸਿੰਘ ਅਤੇ ਜ਼ਿਲ੍ਹਾ ਭਰਵਾਨੀ ਦੇ ਪਿੰਡ ਬਲਵਾੜੀ ਦੇ ਕਿਸ਼ੋਰ ਸਿੰਘ ਰਾਠੌਰ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ.32 ਬੋਰ ਦੇ 17 ਪਿਸਤੌਲ ਅਤੇ 35 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਸਪਲਾਈ ਕੀਤੇ ਜਾਣੇ ਸਨ।

ਇਹ ਵੀ ਪੜ੍ਹੋ : Ashok Gehlot : ਮਨਚਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ : ਅਸ਼ੋਕ ਗਹਿਲੋਤ

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਜਲੰਧਰ ਦੇ ਮਕਸੂਦਾਂ-ਬਿਧੀਪੁਰ ਰੋਡ ਤੋਂ ਲਵਦੀਪ ਉਰਫ ਲਵ ਨਾਂਅ ਦੇ ਵਿਅਕਤੀ ਨੂੰ ਗਿ੍ਰਫਤਾਰ ਕਰਕੇ ਉਸ ਕੋਲੋਂ 1 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਜਾਣ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ । ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਐੱਫਆਈਆਰ ਨੰਬਰ 22 ਮਿਤੀ 31.07.2023 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐੱਸਐੱਸਓਸੀ ਅੰਮਿ੍ਰਤਸਰ ਵਿਖੇ ਕੇਸ ਪਹਿਲਾਂ ਹੀ ਦਰਜ ਹੈ। ਡੀਜੀਪੀ ਨੇ ਕਿਹਾ ਕਿ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਹਥਿਆਰ ਇੱਕ ਖੇਪ ਦਾ ਹਿੱਸਾ ਸਨ, ਜੋ ਅੰਤਰ-ਰਾਜੀ ਹਥਿਆਰ ਨਿਰਮਾਤਾਵਾਂ ਅਤੇ ਸਪਲਾਇਰਾਂ ਵੱਲੋਂ ਸਪਲਾਈ ਕੀਤਾ ਗਿਆ ਸੀ। ਇਹਨਾਂ ਸਪਲਾਇਰਾਂ ਦਾ ਐੱਮਪੀ ਦੇ ਜ਼ਿਲ੍ਹਾ ਖਰਗੋਨ ਤੇ ਭਰਵਾਨੀ ਨਾਲ ਸਬੰਧਿਤ ਹੋਣ ਦਾ ਸ਼ੱਕ ਸੀ।