ਕਰੈਸ਼ ਤੋਂ ਪਹਿਲਾਂ ਐਮਰਜੈਂਸੀ ਲੈਂਡਿੰਗ ਦੀ ਮੰਗੀ ਸੀ ਇਜ਼ਾਜਤ
ਅਸਤਾਨਾ (ਏਜੰਸੀ)। Kazakhstan Plane Crash: ਕਜ਼ਾਕਿਸਤਾਨ ਦੇ ਅਕਤਾਉ ’ਚ ਬੁੱਧਵਾਰ ਸਵੇਰੇ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਸਲ ਹੋਏ ਵੇਰਵਿਆਂ ਮੁਤਾਬਕ ਜਹਾਜ਼ ’ਚ 67 ਯਾਤਰੀ ਤੇ 5 ਕਰੂ ਮੈਂਬਰ ਸਵਾਰ ਸਨ। ਇਨ੍ਹਾਂ ’ਚੋਂ 25 ਲੋਕਾਂ ਨੂੰ ਬਚਾ ਲਿਆ ਗਿਆ ਹੈ। 22 ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ’ਚ 42 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ ਜਹਾਜ਼ ਅਜ਼ਰਬਾਈਜਾਨ ਤੋਂ ਰੂਸ ਦੇ ਚੇਚਨੀਆ ਸੂਬੇ ਦੀ ਰਾਜਧਾਨੀ ਗਰੋਜ਼ਨੀ ਜਾ ਰਿਹਾ ਸੀ। ਪਰ ਉਸ ਨੂੰ ਕਜ਼ਾਖ ਸ਼ਹਿਰ ਅਕਤਾਊ ਤੋਂ ਲਗਭਗ 3 ਕਿਲੋਮੀਟਰ ਦੂਰ ਐਮਰਜੈਂਸੀ ਲੈਂਡਿੰਗ ਕਰਨੀ ਪਈ। Plane Crash
ਇਹ ਖਬਰ ਵੀ ਪੜ੍ਹੋ : Kotputli Borewell: 3 ਸਾਲ ਦੀ ਚੇਤਨਾ ਤੱਕ ਸੁਰੰਗ ਪੁੱਟ ਕੇ ਪਹੁੰਚੇਗੀ NDRF, 46 ਘੰਟਿਆਂ ਤੋਂ 700 ਫੁੱਟ ਬੋਰਵੈੱਲ ’ਚ…
ਹਾਸਲ ਹੋਏ ਵੇਰਵਿਆਂ ਮੁਤਾਬਕ ਸੰਘਣੀ ਧੁੰਦ ਕਾਰਨ ਫਲਾਈਟ ਦਾ ਰੂਟ ਬਦਲਿਆ ਗਿਆ। ਜਹਾਜ਼ ਨੇ ਕਰੈਸ਼ ਹੋਣ ਤੋਂ ਪਹਿਲਾਂ ਹਵਾਈ ਅੱਡੇ ਦੇ ਕਈ ਚੱਕਰ ਲਾਏ ਸਨ। ਪਾਇਲਟ ਨੇ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਵੀ ਮੰਗੀ ਸੀ। ਹਾਲਾਂਕਿ, ਬਾਅਦ ’ਚ ਇਸ ਨੂੰ ਹਵਾਈ ਅੱਡੇ ਦੇ ਨੇੜੇ ਬੀਚ ’ਤੇ ਐਮਰਜੈਂਸੀ ਲੈਂਡਿੰਗ ਕਰਨ ਲਈ ਮਜਬੂਰ ਕੀਤਾ ਗਿਆ। ਹਾਦਸਾਗ੍ਰਸਤ ਹੋਇਆ ਜਹਾਜ਼ ਅਜ਼ਰਬਾਈਜਾਨ ਏਅਰਲਾਈਨਜ਼ ਦਾ ਐਮਬਰੇਅਰ 190 ਮਾਡਲ ਸੀ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ’ਚ ਵੇਖਿਆ ਜਾ ਰਿਹਾ ਹੈ ਕਿ ਜਹਾਜ਼ ਕਰੈਸ਼ ਹੁੰਦਾ ਹੈ ਤੇ ਅੱਗ ਲੱਗ ਜਾਂਦੀ ਹੈ। Kazakhstan Plane Crash
ਦਾਅਵਾ, ਪੰਛੀਆਂ ਦਾ ਝੁੰਡ ਜਹਾਜ਼ ਨਾਲ ਟਕਰਾਇਆ | Kazakhstan Plane Crash
ਕਜ਼ਾਕਿਸਤਾਨ ਦੇ ਟਰਾਂਸਪੋਰਟ ਮੰਤਰਾਲੇ ਦਾ ਕਹਿਣਾ ਹੈ ਕਿ ਉਹ ਇਸ ਹਾਦਸੇ ਦੀ ਵਿਸ਼ੇਸ਼ ਜਾਂਚ ਕਰਨਗੇ। ਇਸ ’ਚ ਤਕਨੀਕੀ ਸਮੱਸਿਆਵਾਂ ਵੀ ਸ਼ਾਮਲ ਹਨ। ਰੂਸੀ ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਪੰਛੀਆਂ ਦੇ ਝੁੰਡ ਨਾਲ ਟਕਰਾਉਣ ਕਾਰਨ ਵਾਪਰਿਆ। ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਅਨੁਸਾਰ, ਕੁੱਲ 52 ਬਚਾਅ ਟੀਮਾਂ ਤੇ 11 ਬਚਾਅ ਉਪਕਰਣਾਂ ਨੂੰ ਹਾਦਸੇ ਵਾਲੀ ਥਾਂ ’ਤੇ ਪਹੁੰਚਾਇਆ ਗਿਆ ਹੈ।